ਕਾਂਗਰਸੀ ਆਗੂ ਸ਼ਿਵ ਵਰਮਾ ਵੱਲੋਂ ਜਗਮੋਹਨ ਕੰਗ ਦੇ ਹੱਕ ਵਿੱਚ ਚੋਣ ਪ੍ਰਚਾਰ ਤੇਜ਼

ਰਜਨੀਕਾਂਤ ਗਰੋਵਰ
ਨਬਜ਼-ਏ-ਪੰਜਾਬ ਬਿਊਰੋ, ਕੁਰਾਲੀ, 21 ਜਨਵਰੀ:
ਸਥਾਨਕ ਸ਼ਹਿਰ ਦੇ ਸੀਨੀਅਰ ਕਾਂਗਰਸੀ ਆਗੂ ਤੇ ਕੌਂਸਲਰ ਸ਼ਿਵ ਵਰਮਾ ਵੱਲੋਂ ਹਲਕਾ ਖਰੜ ਤੋਂ ਕਾਂਗਰਸੀ ਉਮੀਦਵਾਰ ਜਗਮੋਹਨ ਸਿੰਘ ਕੰਗ ਦੇ ਹੱਕ ਵਿੱਚ ਵਾਰਡ ਨੰਬਰ-6 ਵਿੱਚ ਘਰ-ਘਰ ਜਾ ਕੇ ਚੋਣ ਪ੍ਰਚਾਰ ਕਰਦਿਆਂ ਕਾਂਗਰਸ ਦੀਆਂ ਨੀਤੀਆਂ ਤੋਂ ਜਾਣੂ ਕਰਵਾਇਆ। ਉਨ੍ਹਾਂ ਕਿਹਾ ਕਿ ਅਕਾਲੀ-ਭਾਜਪਾ ਗੱਠਜੋੜ ਦੇ ਪਿਛਲੇ 10 ਸਾਲਾਂ ਵਿੱਚ ਕੁਰਾਲੀ ਸਮੇਤ ਸਮੁੱਚੇ ਖਰੜ ਹਲਕੇ ਦੇ ਵਿਕਾਸ ਵੱਲ ਕੋਈ ਧਿਆਨ ਨਹੀਂ ਦਿੱਤਾ ਜਦੋਂ ਕਿ ਇਸ ਤੋਂ ਪਹਿਲਾਂ ਮਰਹੂਮ ਬੇਅੰਤ ਸਿੰਘ ਅਤੇ ਕੈਪਟਨ ਅਮਰਿੰਦਰ ਸਿੰਘ ਦੀਆਂ ਕਾਂਗਰਸ ਸਰਕਾਰਾਂ ਦੌਰਾਨ ਸ੍ਰੀ ਕੰਗ ਨੇ ਹਲਕੇ ਦੇ ਵਿਕਾਸ ਲਈ ਅਨੇਕਾਂ ਹੀ ਯੋਜਨਾਵਾਂ ਉਲੀਕੀਆਂ ਅਤੇ ਉਨ੍ਹਾਂ ਨੂੰ ਲਾਗੂ ਵੀ ਕਰਵਾਇਆ ਗਿਆ।
ਸ਼ਹਿਰ ਦੇ ਮਾਡਲ ਟਾਊਨ ਵਾਰਡ ਨੰਬਰ 6 ਵਿਖੇ ਸ਼ਹਿਰੀ ਕਾਂਗਰਸ ਦੇ ਪ੍ਰਧਾਨ ਨੰਦੀਪਾਲ ਬਾਂਸਲ, ਹੈਪੀ ਧੀਮਾਨ ਅਤੇ ਜਸਮੀਤ ਸਿੰਘ ਮਿੰਟੂ ਦੀ ਅਗਵਾਈ ਵਿਚ ਸ਼ਿਵ ਵਰਮਾ ਤੇ ਹੋਰਨਾਂ ਕਾਂਗਰਸੀਆਂ ਨੇ ਚੋਣ ਪ੍ਰਚਾਰ ਕਰਦਿਆਂ ਕੰਗ ਨੂੰ ਜਿਤਾਉਣ ਦੀ ਅਪੀਲ ਕੀਤੀ। ਸ਼ਿਵ ਵਰਮਾ ਨੇ ਪੱਤਰਕਾਰਾਂ ਨਾਲ ਗਲਬਾਤ ਕਰਦਿਆਂ ਕਿਹਾ ਕਿ ਸੂਬੇ ਦੇ ਲੋਕ ਗੱਠਜੋੜ ਸਰਕਾਰ ਦੀਆਂ ਗੁੰਡਾਗਰਦੀਆਂ ਤੋਂ ਪ੍ਰੇਸ਼ਾਨ ਆ ਚੁੱਕੇ ਹਨ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਸੂਬੇ ਅੰਦਰ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਕਾਂਗਰਸ ਦੀ ਸਰਕਾਰ ਬਣਨਾ ਤੈਅ ਹੈ। ਜਿਸ ਲਈ ਸੂਬੇ ਅੰਦਰ ਇੱਕ ਲਹਿਰ ਕਾਂਗਰਸ ਦੇ ਹੱਕ ਵਿੱਚ ਚਲ ਪਾਈ ਹੈ ਅਤੇ ਕਾਂਗਰਸ ਇੱਕ ਵੱਡੀ ਲੀਡ ਨਾਲ ਜਿੱਤ ਦਰਜ ਕਰਕੇ ਸੂਬੇ ਵਿੱਚ ਸਰਕਾਰ ਬਣਾਉਣ ਵਿਚ ਕਾਮਯਾਬ ਹੋਵੇਗੀ। ਇਸ ਮੌਕੇ ਅਮਰ ਸਿੰਘ ਬੰਗੜ ਪ੍ਰਧਾਨ, ਪਰਮਜੀਤ ਕੌਰ, ਕਮਲੇਸ਼ ਚੁੱਘ, ਹਰਿੰਦਰ ਧੀਮਾਨ ਆਦਿ ਹਰਜ਼ ਸਨ।

Load More Related Articles
Load More By Nabaz-e-Punjab
Load More In Politics

Check Also

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਮ…