Share on Facebook Share on Twitter Share on Google+ Share on Pinterest Share on Linkedin ਇਨਸਾਨੀ ਕਦਰਾਂ ਕੀਮਤਾਂ ਗੁਆ ਚੁੱਕੀ ਕਾਂਗਰਸ ਨੇ ਪਿਆਸੇ ਕਿਸਾਨਾਂ ਨੂੰ ਪਾਣੀ ਤੱਕ ਨਾ ਦਿੱਤਾ: ਕੈਪਟਨ ਸਿੱਧੂ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 19 ਸਤੰਬਰ: ਕਿਸਾਨਾਂ ਦੇ ਕਰਜ਼ੇ ਮੁਆਫ਼ੀ ਦੇ ਝੂਠੇ ਵਾਅਦੇ ਕਰਕੇ ਕਾਂਗਰਸ ਨੇ ਪਿੰਡਾਂ ਤੋਂ ਵੋਟਾਂ ਤਾਂ ਹਾਸਲ ਕਰ ਲਈਆਂ ਪਰ ਸੱਤਾ ਵਿੱਚ ਆਉਣ ਤੋਂ ਬਾਅਦ ਵਾਅਦੇ ਪੂਰੇ ਕਰਨ ਦਾ ਥਾਂ ਜੋ ਸਹੂਲਤਾਂ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦੀ ਭਾਈਵਾਲ ਸਰਕਾਰ ਮੌਕੇ ਪੰਜਾਬ ਦੀ ਕਿਸਾਨੲਾਂ ਨੂੰ ਦਿੱਤੀਆਂ ਜਾ ਰਹੀਆਂ ਸਨ। ਉਹਨਾਂ ਉੱਤੇ ਵੀ ਕੈਪਟਨ ਸਰਕਾਰ ਅਣਐਲਆਨੀ ਰੋਕ ਲਗਾ ਰਹੀ ਹੈ। ਇਹ ਵਿਚਾਰ ਸ਼੍ਰੋਮਣੀ ਅਕਾਲੀ ਦਲ ਹਲਕਾ ਮੁਹਾਲੀ ਦੇ ਇੰਚਾਰਜ ਕੈਪਟਨ ਤੇਜਿੰਦਰਪਾਲ ਸਿੰਘ ਸਿੱਧੂ ਨੇ ਸਥਾਨਕ ਫੇਜ਼ 5 ਵਿੱਚ ਖੋਲ੍ਹੇ ਗਏ ਨਵੇਂ ਦਫ਼ਤਰ ਵਿੱਚ ਦੇ ਬਲਾਕ ਸੰਮਤੀ ਮੈਬਰਾਂ ਦੀ ਇੱਕ ਮੀਟਿੰਗ ਨੂੰ ਸੰਬੋਧਨ ਕਰਦਿਆਂ ਪ੍ਰਗਟਾਏ। ਉਹਨਾਂ ਕਿਹਾ ਕਿ ਕਾਂਗਰਸ ਸਰਕਾਰ ਕਿਸਾਨ ਹਿਤੈਸ਼ੀ ਨਹੀਂ ਬਲਕਿ ਕਿਸਾਨ ਵਿਰੋਧੀ ਸਰਕਾਰ ਹੈ। ਜਿਸ ਨੇ ਆਪਣੀਆਂ ਹੱਕੀ ਮੰਗਾਂ ਦੀ ਲੜਾਈ ਲੜ ਰਹੇ ਅਤੇ ਦੇਸ਼ ਦਾ ਢਿੱਡ ਭਰਨ ਵਾਲੇ ਪੰਜਾਬ ਦੇ ਕਿਸਾਨਾਂ ਦੀਆਂ ਮੰਗਾਂ ਮੰਨਣ ਦੀ ਬਜਾਏ ਪੀਣ ਲਈ ਪਾਣੀ ਤੱਕ ਨਹੀਂ ਦਿੱਤਾ। ਇਹੀ ਨਹੀਂ ਸਰਕਾਰ ਨੇ ਪੁਲੀਸ ਦੇ ਡੰਡੇ ਦੇ ਜ਼ੋਰ ’ਤੇ ਕਿਸਾਨਾਂ ਦਾ ਧਰਨਾ ਵੀ ਚੁੱਕ ਦਿੱਤਾ ਅਤੇ ਟੈੱਟ ਪਾੜ ਦਿੱਤੇ ਗਏ। ਜੋ ਕਿ ਲੋਕਤੰਤਰ ਦੇ ਖ਼ਿਲਾਫ਼ ਹੈ। ਇਸ ਮੌਕੇ ਰੇਸ਼ਮ ਸਿੰਘ ਚੇਅਰਮੈਨ ਬਲਾਕ ਸੰਮਤੀ, ਹਰਪਾਲ ਸਿੰਘ ਬਠਲਾਣਾ, ਅਰਮਜੀਤ ਸਿੰਘ ਰਾਏਪੁਰ, ਬਖਸ਼ੀਸ਼ ਸਿੰਘ ਗੋਬਿੰਦਗੜ੍ਹ, ਮਨਜੀਤ ਸਿੰਘ, ਸੁਰਿੰਦਰ ਸਿੰਘ ਕਲੇਰ, ਗੁਰਮੇਲ ਸਿੰਘ ਜਗਤਪੁਰ, ਸ਼ ਰਣਬੀਰ ਸਿੰਘ ਢਿੱਲੋਂ, ਕਰਮ ਸਿੰਘ, ਦਲਜੀਤ ਸਿੰਘ, ਮਨਜੀਤ ਸਿੰਘ ਲੁਬਾਨਾ, ਪਲਵਿੰਦਰ ਸਿੰਘ ਹਾਜ਼ਿਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ