Nabaz-e-punjab.com

ਨਾਜਾਇਜ਼ ਮਾਈਨਿੰਗ ਤੇ ਗੁੰਡਾ ਪਰਚੀ ਲਈ ਕਾਂਗਰਸੀ ਮੰਤਰੀ ਤੇ ਵਿਧਾਇਕ ਜ਼ਿੰਮੇਵਾਰ: ਸੁਖਬੀਰ ਬਾਦਲ

ਸਰਕਾਰ ਹਰ ਪੱਖੋਂ ਫੇਲ੍ਹ, ਕਾਂਗਰਸੀ ਭਰ ਰਹੇ ਆਪਣੀਆਂ ਜੇਬਾਂ, ਹਰ ਪਾਸੇ ਗੁੰਡਾ ਰਾਜ ਦਾ ਬੋਲਬਾਲਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 11 ਦਸੰਬਰ:
ਪੰਜਾਬ ਵਿੱਚ ਹਰ ਪਾਸੇ ਗੁੰਡਾ ਰਾਜ ਦਾ ਬੋਲਬਾਲਾ ਹੈ ਅਤੇ ਕਾਂਗਰਸੀ ਮੰਤਰੀ ਅਤੇ ਵਿਧਾਇਕ ਲੋਕਾਂ ਪ੍ਰਤੀ ਆਪਣੀ ਬਣਦੀ ਜ਼ਿੰਮੇਵਾਰੀ ਨਿਭਾਉਣ ਦੀ ਬਿਜਾਏ ਆਪਣੀਆਂ ਤਿਜੌਰੀਆਂ ਭਰਨ ਵਿੱਚ ਲੱਗੇ ਹੋਏ ਹਨ। ਇਹ ਗੱਲ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਇੱਥੇ ਡੀਸੀ ਦਫ਼ਤਰ ਦੇ ਬਾਹਰ ਜ਼ਿਲ੍ਹਾ ਅਕਾਲੀ ਦਲ ਵੱਲੋਂ ਨਾਜਾਇਜ਼ ਮਾਈਨਿੰਗ ਅਤੇ ਗੁੰਡਾ ਪਰਚੀ ਦੇ ਖ਼ਿਲਾਫ਼ ਅਕਾਲੀ ਵਿਧਾਇਕ ਐਨਕੇ ਸ਼ਰਮਾ ਦੀ ਅਗਵਾਈ ਹੇਠ ਦਿੱਤੇ ਗਏ ਵਿਸ਼ਾਲ ਰੋਸ ਧਰਨੇ ਨੂੰ ਸੰਬੋਧਨ ਕਰਦਿਆਂ ਆਖੀ। ਧਰਨੇ ਦੌਰਾਨ ਸਟੇਜ ਦਾ ਸੰਚਾਲਨ ਜ਼ਿਲ੍ਹਾ ਯੂਥ ਅਕਾਲੀ ਦਲ ਸ਼ਹਿਰੀ ਦੇ ਪ੍ਰਧਾਨ ਤੇ ਕੌਂਸਲਰ ਪਰਵਿੰਦਰ ਸਿੰਘ ਸੋਹਾਣਾ ਨੇ ਕੀਤਾ।
ਉਹਨਾਂ ਕਿਹਾ ਕਿ ਮੁਹਾਲੀ ਜਿਲ੍ਹੇ ਵਿੱਚ ਮਾਈਨਿੰਗ ਮਾਫੀਆ ਵੱਲੋਂ ਆਮ ਲੋਕਾਂ ਦੀ ਲੁੱਟ ਕੀਤੀ ਜਾ ਰਹੀ ਹੈ ਅਤੇ ਸਭ ਤੋੱ ਵੱਡਾ ਕਾਰਨ ਇਹ ਹੈ ਕਿ ਜਿਲ੍ਹੇ ਦੇ ਮੰਤਰੀੇ ਅਤੇ ਹੋਰ ਕਾਂਗਰਸੀ ਆਗੂ ਖੁਦ ਹੀ ਇਸ ਲੁੱਟ ਵਿੱਚ ਸ਼ਾਮਿਲ ਹਨ। ਉਹਨਾਂ ਕਿਹਾ ਕਿ ਪ੍ਰਸ਼ਾਸ਼ਨਿਕ ਮਸ਼ੀਨਰੀ ਪੂਰੀ ਤਰ੍ਹਾਂ ਫੇਲ ਹੋ ਚੁੱਕੀ ਹੈ ਅਤੇ ਸੱਤਾਧਾਰੀਆਂ ਦੀ ਸ਼ਹਿ ਤੇ ਥਾਂ ਥਾਂ ਤੇ ਨਾਜਾਇਜ਼ ਕਬਜੇ ਕੀਤੇ ਜਾ ਰਹੇ ਹਨ। ਉਹਨਾਂ ਕਿਹਾ ਕਿ ਪੰਜਾਬ ਵਿੱਚ ਅਕਾਲੀ ਦਲ ਦੀ ਸਰਕਾਰ ਬਣਨ ਤੋਂ ਬਾਅਦ ਕਾਂਗਰਸੀ ਮੰਤਰੀਆਂ ਅਤੇ ਪੁਲੀਸ ਤੇ ਸਿਵਲ ਅਧਿਕਾਰੀਆਂ ਤੋਂ ਪਾਈ ਪਾਈ ਦਾ ਹਿਸਾਬ ਲਿਆ ਜਾਵੇਗਾ। ਜ਼ਿੰਮੇਵਾਰ ਅਧਿਕਾਰੀਆਂ ਸਿਰਫ਼ ਮੁਅੱਤਲ ਨਹੀਂ ਕੀਤਾ ਜਾਵੇਗਾ, ਸਗੋਂ ਸਿੱਧੇ ਤੌਰ ’ਤੇ ਬਰਖ਼ਾਸਤ ਕੀਤਾ ਜਾਵੇਗਾ।
ਉਹਨਾਂ ਕਿਹਾ ਪੰਜਾਬ ਵਿੱਚ ਕਾਂਗਰਸ ਸਰਕਾਰ ਬਣੇ ਨੂੰ ਕਰੀਬਨ 3 ਸਾਲ ਹੋ ਚੁੱਕੇ ਹਨ ਪਰੰਤੂ ਇਸ ਸਰਕਾਰ ਨੇ ਪੰਜਾਬ ਦੇ ਲੋਕਾਂ ਵਾਸਤੇ ਕੁੱਝ ਨਹੀੱ ਕੀਤਾ ਬਲਕਿ ਬਾਦਲ ਸਰਕਾਰ ਦੀਆ ਸਕੀਮਾਂ ਨੂੰ ਵੀ ਬੰਦ ਕਰ ਦਿੱਤਾ ਗਿਆ ਹੈ। ਉਹਨਾ ਕਿਹਾ ਕਿ ਇਸ ਨਾਜਾਇਜ਼ ਮਾਈਨਿੰਗ ਅਤੇ ਗੁੰਡਾ ਪਰਚੀ ਲਈ ਜਿੱਥੇ ਸੱਤਾਧਾਰੀ ਜ਼ਿੰਮੇਵਾਰ ਹਨ। ਉੱਥੇ ਪੁਲੀਸ ਅਤੇ ਪ੍ਰਸ਼ਾਸ਼ਨਿਕ ਅਧਿਕਾਰੀ ਵੀ ਬਰਾਬਰ ਦੇ ਜ਼ਿੰਮੇਵਾਰ ਹਨ। ਉਹਨਾਂ ਕਿਹਾ ਕਿ ਡੇਰਾਬਸੀ ਹਲਕੇ ਵਿੱਚ ਜਿਹੜੀ ਮਾਈਨਿੰਗ ਹੋ ਰਹੀ ਹੈ ਉਹ ਸਰਕਾਰ ਦੀ ਸ਼ੈਹ ਤੇ ਕੀਤੀ ਜਾ ਰਹੀ ਹੈ ਕਿਉਕਿ ਇੱਥੇ ਸਰਕਾਰ ਵਲੋੱ ਕੋਈ ਵੀ ਖੱਡ ਅਲਾਟ ਨਹੀਂ ਕੀਤੀ ਗਈ ਹੈ।
ਇਸ ਮੌਕੇ ਅਕਾਲੀ ਵਿਧਾਇਕ ਐਨਕੇ ਸ਼ਰਮਾ ਨੇ ਕਿਹਾ ਕਿ ਉਨ੍ਹਾਂ ਕਾਂਗਰਸ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਦੀਪਇੰਦਰ ਸਿੰਘ ਢਿੱਲੋਂ ਦਾ ਨਾਮ ਲੈ ਕੇ ਉਨ੍ਹਾਂ ਉੱਤੇ ਦੋਸ਼ ਲਗਾਇਆ ਕਿ ਉਹ ਡੇਰਾਬੱਸੀ ਹਲਕੇ ਵਿੱਚ ਨਾਜਾਇਜ ਮਾਈਨਿੰਗ ਕਰਵਾ ਰਹੇ ਹਨ ਅਤੇ ਇਹਨਾਂ ਦੇ ਕਰਿੰਦੇ ਹਲਕੇ ਵਿੱਚ ਬਾਹਰੋਂ ਆਉਣ ਵਾਲੇ ਰੇਤਾ ਬਜਰੀ ਦੇ ਵਾਹਨ ਤੋੱ ਗੁੰਡਾ ਪਰਚੀ ਦੇ ਨਾਮ ਤੇ ਮੋਟੀ ਵਸੂਲੀ ਕੀਤੀ ਜਾ ਰਹੀ ਹੈ। ਉਹਨਾਂ ਕਿਹਾ ਕਿ ਉਹਨਾਂ ਵੱਲੋਂ ਦੋ ਦਿਨ ਪਹਿਲਾਂ ਡੀਸੀ ਦਫ਼ਤਰ ਵਿੱਚ ਮੰਗ ਪੱਤਰ ਦੇ ਕੇ ਨਾਜਾਇਜ਼ ਮਾਈਨਿੰਗ ਅਤੇ ਗੁੰਡਾ ਪਰਚੀ ਤੇ ਰੋਕ ਲਗਾਉਣ ਦੀ ਮੰਗ ਕੀਤੀ ਗਈ ਸੀ ਪ੍ਰੰਤੂ ਪ੍ਰਸ਼ਾਸਨਿਕ ਅਧਿਕਾਰੀ ਕੋਈ ਵੀ ਕਾਰਵਾਈ ਕਰਨ ਤੋਂ ਇਨਕਾਰੀ ਹਨ। ਉਹਨਾਂ ਕਿਹਾ ਕਿ ਉਹ ਆਪਣੇ ਹਲਕੇ ਵਿੱਚ ਠੇਕੇਦਾਰਾਂ ਦੇ ਕਰਿੰਦਿਆ ਵੱਲੋਂ ਕੀਤੀ ਜਾ ਰਹੀ ਗੁੰਡਾਗਰਦੀ ਨੂੰ ਬਿਲਕੁਲ ਵੀ ਬਰਦਾਸ਼ਤ ਨਹੀਂ ਕਰਨਗੇ। ਉਹਨਾਂ ਚਿਤਾਵਨੀ ਦਿੱਤੀ ਕਿ ਜੇਕਰ ਪੁਲੀਸ ਅਤੇ ਪ੍ਰਸ਼ਾਸ਼ਨ ਵਲੋੱ ਇਸ ਸਬੰਧੀ ਕੋਈ ਕਾਰਵਾਈ ਨਾ ਕੀਤੀ ਗਈ ਤਾਂ ਅਕਾਲੀ ਦਲ ਵਲੋੱ ਆਪਣੇ ਪੱਧਰ ਤੇ ਕਾਰਵਾਈ ਕਰਕੇ ਇਸ ਸਾਰੇ ਕੁੱਝ ਤੇ ਰੋਕ ਲਗਾਈ ਜਾਵੇਗੀ। ਉਹਨਾਂ ਨੇ ਇਕੱਠ ਵਿੱਚ ਪਹੁੰਚੇ ਲੋਕਾ ਨੂੰ ਨਾਜਾਇਜ਼ ਮਾਈਨਿੰਗ ਕੀਤੇ ਜਾਣ ਅਤੇ ਗੁੰਡਾ ਟੈਕਸ ਵਸੂਲ ਰਹੇ ਕਰਿੰਦਿਆਂ ਦੀਆਂ ਤਸਵੀਰਾਂ ਵੀ ਵਿਖਾਈਆਂ।
ਇਸ ਮੌਕੇ ਯੂਥ ਅਕਾਲੀ ਦਲ ਦੇ ਮਾਲਵਾ ਜ਼ੋਨ 2 ਦੇ ਪ੍ਰਧਾਨ ਗੁਰਪ੍ਰੀਤ ਸਿੰਘ ਰਾਜੂ ਖੰਨਾ, ਦਰਬਾਰਾ ਸਿੰਘ ਗੁਰੂ, ਰਣਜੀਤ ਸਿੰਘ ਗਿੱਲ, ਦੀਦਾਰ ਸਿੰਘ ਭੱਟੀ, ਐਸਜੀਪੀਸੀ ਦੀ ਮੈਂਬਰ ਪਰਮਜੀਤ ਕੌਰ ਲਾਂਡਰਾਂ, ਕੁਲਦੀਪ ਕੌਰ ਕੰਗ, ਮਨਜੀਤ ਸਿੰਘ ਮਲਕਪੁਰ, ਭਾਜਪਾ ਆਗੂ ਸੁਖਵੰਤ ਰਾਏ ਗੀਗਾ, ਅਰੁਣ ਸ਼ਰਮਾ ਨੇ ਵੀ ਸੰਬੋਧਨ ਕੀਤਾ।
ਇਸ ਮੌਕੇ ਐਸਜੀਪੀਸੀ ਮੈਂਬਰ ਅਜਮੇਰ ਸਿੰਘ ਖੇੜਾ ਤੇ ਚਰਨਜੀਤ ਸਿੰਘ ਕਾਲੇਵਾਲ, ਕੌਂਸਲਰ ਸੁਰਿੰਦਰ ਸਿੰਘ ਰੋਡਾ, ਕਮਲਜੀਤ ਸਿੰਘ ਰੂਬੀ, ਗੁਰਮੁੱਖ ਸਿੰਘ ਸੋਹਲ, ਦਰਸ਼ਨ ਸਿੰਘ ਸ਼ਿਵਜੋਤ, ਰਜਨੀ ਗੋਇਲ, ਹਰਪਾਲ ਸਿੰਘ ਚੰਨਾ, ਟਕਸਾਲੀ ਆਗੂ ਕਰਤਾਰ ਸਿੰਘ ਤਸਿੰਬਲੀ, ਸਰਬਜੀਤ ਸਿੰਘ ਸਮਾਣਾ, ਯੂਥ ਆਗੂ ਜਸਪਿੰਦਰ ਸਿੰਘ ਲਾਲੀ, ਜਸਵਿੰਦਰ ਸਿੰਘ ਜੱਸੀ, ਸਾਧੂ ਸਿੰਘ ਖਲੌਰ, ਵਕੀਲ ਦਮਨਜੀਤ ਸਿੰਘ ਧਾਲੀਵਾਲ, ਨਸੀਬ ਸਿੰਘ ਗਿੱਲ, ਅਵਤਾਰ ਸਿੰਘ ਮੌਲੀ, ਹਰਸੰਗਤ ਸਿੰਘ ਸੋਹਾਣਾ, ਮਨਮੋਹਨ ਸਿੰਘ, ਅਮਰਦੀਪ ਸਿੰਘ, ਅਰਵਿੰਦਰ ਸਿੰਘ ਬਿੰਨੀ ਅਤੇ ਵੱਡੀ ਗਿਣਤੀ ਵਿੱਚ ਅਕਾਲੀ ਭਾਜਪਾ ਗੱਠਜੋੜ ਦੇ ਆਗੂ ਅਤੇ ਵਰਕਰ ਹਾਜ਼ਰ ਸਨ।

Load More Related Articles
Load More By Nabaz-e-Punjab
Load More In Government

Check Also

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ ਸਿੰ…