Share on Facebook Share on Twitter Share on Google+ Share on Pinterest Share on Linkedin ਕਾਂਗਰਸੀ ਵਿਧਾਇਕ ਬਲਬੀਰ ਸਿੱਧੂ ਨੇ ਚੋਣ ਪ੍ਰਚਾਰ ਦੀ ਹਨੇਰੀ ਲਿਆਂਦੀ-ਅਕਾਲੀ ਦਲ ਫਾਡੀ ਅਕਾਲੀਆਂ ਨੇ 10 ਸਾਲਾਂ ਦੇ ਕਾਰਜਕਾਲ ਦੌਰਾਨ ਪੰਜਾਬ ਨੂੰ ਦਿਵਾਲੀਏਪਣ ਦੀ ਕਗਾਰ ’ਤੇ ਪਹੁੰਚਾਇਆ: ਸਿੱਧੂ ਅਮਨਦੀਪ ਸਿੰਘ ਸੋਢੀ ਮੁਹਾਲੀ, 8 ਦਸੰਬਰ ਅਗਲੇ ਸਾਲ ਹੋਣ ਵਾਲੀਆਂ ਵਿਧਾਨ ਸਭਾ ਦੀਆਂ ਚੋਣਾਂ ਦੇ ਐਨ ਪਹਿਲਾਂ ਮੁਹਾਲੀ ਹਲਕੇ ਵਿੰਚ ਕਾਂਗਰਸ ਦੇ ਸੀਟਿੰਗ ਐਮਐਲਏ ਬਲਬੀਰ ਸਿੰਘ ਸਿੱਧੂ ਨੇ ਚੋਣ ਪ੍ਰਚਾਰ ਦੀ ਹਨੇਰੀ ਲਿਆ ਦਿੱਤੀ ਹੈ ਜਦੋਂ ਕਿ ਦੂਜੇ ਪਾਸੇ ਅਕਾਲੀ ਦਲ ਲਗਾਤਾਰ ਪਛੜਦਾ ਜਾ ਰਿਹਾ ਹੈ। ਇਹ ਵੀ ਕਿਹਾ ਜਾ ਸਕਦਾ ਹੈ ਕਿ ਸ੍ਰੀ ਸਿੱਧੂ ਦੇ ਮੁਕਾਬਲੇ ਅਜੇ ਤਾਈਂ ਹਾਕਮ ਧਿਰ ਨੂੰ ਅਕਾਲੀ ਦਲ ਦਾ ਉਮੀਦਵਾਰ ਨਹੀਂ ਮਿਲਿਆ ਹੈ। ਉਧਰ, ਜਨ ਸੰਪਰਕ ਮੁਹਿੰਮ ਦੇ ਤਹਿਤ ਹਲਕਾ ਵਿਧਾਇਕ ਬਲਬੀਰ ਸਿੰਘ ਸਿੱਧੂ ਲੋਕਾਂ ਨੂੰ ਮਿਲ ਕੇ ਕਾਂਗਰਸ ਪਾਰਟੀ ਅਤੇ ਕੈਪਟਨ ਅਮਰਿੰਦਰ ਸਿੰਘ ਦੀਆਂ ਨੀਤੀਆਂ ਤੋਂ ਜਾਣੂ ਕਰਵਾ ਕੇ ਵੋਟਰਾਂ ਨੂੰ ਕਾਂਗਰਸ ਦੇ ਹੱਕ ਵਿੱਚ ਲਾਮਬੰਦ ਕਰ ਰਹੇ ਹਨ। ਇਸੇ ਕੜੀ ਅਧੀਨ ਨਜ਼ਦੀਕੀ ਪਿੰਡ ਬਹਿਲੋਲਪੁਰ ਵਿੱਚ ਲੋਕਾਂ ਦੀ ਇਕੱਤਰਤਾ ਨੂੰ ਸੰਬੋਧਨ ਕਰਦਿਆਂ ਸ੍ਰ. ਸਿੱਧੂ ਨੇ ਕਿਹਾ ਕਿ ਪੰਜਾਬ ਨੂੰ ਕੈਪਟਨ ਅਮਰਿੰਦਰ ਸਿੰਘ ਹੀ ਉਜੜਨ ਤੋਂ ਬਚਾ ਸਕਦੇ ਹਨ ਕਿਉਂਕਿ ਅਕਾਲੀਆਂ ਨੇ ਆਪਣੇ 10 ਸਾਲਾਂ ਦੇ ਕਾਰਜਕਾਲ ਦੌਰਾਨ ਪੰਜਾਬ ਨੂੰ ਦਿਵਾਲੀਏਪਣ ਦੀ ਕਗਾਰ ’ਤੇ ਪਹੁੰਚਾ ਦਿੱਤਾ ਹੈ, ਵਪਾਰੀ, ਕਿਸਾਨ, ਮਜ਼ਦੂਰ ਅਤੇ ਮੁਲਾਜ਼ਿਮ ਆਦਿ ਸਾਰੇ ਵਰਗ ਕਾਰੋਬਾਰ ਠੱਪ ਹੋਣ ਕਰਕੇ ਨਿਰਾਸ਼ਾ ਦੇ ਆਲਮ ਵਿੱਚ ਜੀ ਰਹੇ ਹਨ ਅਤੇ ਹਰਇੱਕ ਵਰਗ ਦੇ ਲੋਕਾਂ ਨੇ ਅਕਾਲੀਆਂ ਖਿਲਾਫ ਸੰਘਰਸ਼ ਦਾ ਝੰਡਾ ਚੁੱਕਿਆ ਹੋਇਆ ਹੈ। ਸ੍ਰੀ ਸਿੱਧੂ ਨੇ ਲੋਕਾਂ ਨੂੰ ਆਮ ਆਦਮੀ ਪਾਰਟੀ ਦੇ ਗੁੰਮਰਾਹਕੁਨ ਪ੍ਰਚਾਰ ਤੋਂ ਵੀ ਸੁਚੇਤ ਰਹਿਣ ਦੀ ਅਪੀਲ ਕਰਦਿਆਂ ਕਿਹਾ ਕਿ ਦਿੱਲੀ ਦੇ ਲੋਕ ਅਰਵਿੰਦ ਕੇਜਰੀਵਾਲ ਨੂੰ ਸੱਤਾ ਸੌਂਪ ਕੇ ਹੁਣ ਪਛਤਾ ਰਹੇ ਹਨ ਪਰ ਪੰਜਾਬ ਦੇ ਸੂਝਵਾਨ ਲੋਕ ਅਜਿਹੀ ਗਲਤੀ ਬਿਲਕੁਲ ਵੀ ਨਹੀਂ ਕਰਨਗੇ ਅਤੇ ਕੈਪਟਨ ਅਮਰਿੰਦਰ ਸਿੰਘ ਦੇ ਹੱਕ ਵਿੱਚ ਵੋਟਾਂ ਪਾ ਕੇ ਪੰਜਾਬ ਦੇ ਭਵਿੱਖ ਨੂੰ ਸਵਾਰਨ ਦੀ ਸ਼ੁਰੂਆਤ ਕਰਨਗੇ। ਇਸ ਮੌਕੇ ਪਿੰਡ ਵਾਸੀਆਂ ਵੱਲੋਂ ਸ੍ਰੀ ਸਿੱਧੂ ਦਾ ਵਿਸ਼ੇਸ਼ ਤੌਰ ’ਤੇ ਸਨਮਾਨ ਵੀ ਕੀਤਾ ਗਿਆ। ਇਸ ਮੌਕੇ ਪੰਜਾਬ ਕਾਂਗਰਸ ਦੇ ਸਕੱਤਰ ਹਰਕੇਸ਼ ਚੰਦ ਸ਼ਰਮਾ, ਸੁਰਿੰਦਰ ਸਿੰਘ ਸਾਬਕਾ ਸਰਪੰਚ, ਸਰਪੰਚ ਹਰਭਜਨ ਸਿੰਘ, ਸਾਬਕਾ ਸਰਪੰਚ ਪ੍ਰਕਾਸ਼ ਸਿੰਘ, ਲੱਕੀ ਰਾਣਾ, ਜੱਟ ਮਹਾਂਸਭਾ ਦੇ ਬਲਾਕ ਪ੍ਰਧਾਨ ਦਲਜੀਤ ਸਿੰਘ ਮਨਾਣਾਂ, ਬਲਜੀਤ ਸਿੰਘ ਠਸਕਾ, ਸੰਦੀਪ, ਬ੍ਰਿਜ ਭੂਸ਼ਨ ਕਾਲਾ, ਅਸ਼ੋਕ ਕੁਮਾਰ, ਕਰਨ ਪਾਲ, ਗੁਲਾਬ ਸਿੰਘ, ਸਤੀਸ਼ ਕੁਮਾਰ, ਖੇਮ ਸਿੰਘ, ਸੰਗਰਾਮ ਸਿੰਘ, ਮਦਨ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਮੌਜੂਦ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ