ਕਾਂਗਰਸੀ ਵਿਧਾਇਕ ਸਿੱਧੂ ਨੇ ਮੁਹਾਲੀ ਸ਼ਹਿਰ ਤੇ ਪਿੰਡਾਂ ਦੇ ਵਿਕਾਸ ਲਈ ਕਦੇ ਵੀ ਅਫ਼ਸਰਾਂ ਤੱਕ ਪਹੁੰਚ ਨਹੀਂ ਕੀਤੀ: ਕੈਪਟਨ ਸਿੱਧੂ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 13 ਜਨਵਰੀ:
ਮੁਹਾਲੀ ਦੇ ਲੋਕਾਂ ਵੱਲੋਂ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਨੂੰ ਇਸ ਵਾਰ ਜਬਰਦਸਤ ਸਮਰਥਨ ਮਿਲ ਰਿਹਾ ਹੈ। ਇਹ ਗੱਲ ਇੱਥੇ ਨਜ਼ਦੀਕੀ ਪਿੰਡ ਗੀਗੇਮਾਜਰਾ ਵਿੱਚ ਲੋਕਾਂ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਮੁਹਾਲੀ ਹਲਕੇ ਤੋੋਂ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਗੱਠਜੋੜ ਦੇ ਸਾਂਝੇ ਉਮੀਦਵਾਰ ਕੈਪਟਨ ਤੇਜਿੰਦਰਪਾਲ ਸਿੰਘ ਸਿੱਧੂ ਨੇ ਕਹੀ। ਉਨ੍ਹਾਂ ਕਿਹਾ ਕਿ ਕਾਂਗਰਸ ਉਮੀਦਵਾਰ ਬਲਬੀਰ ਸਿੰਘ ਸਿੱਧੂ ਨੇ ਹੁਣ ਤੱਕ ਪਿੰਡਾਂ ਦੇ ਵਿਕਾਸ ਲਈ ਅਫਸਰਾਂ ਤੱਕ ਪਹੁੰਚ ਹੀ ਨਹੀਂ ਕੀਤੀ। ਉਨ੍ਹਾਂ ਕਿਹਾ ਕਿ ਪਿਛਲੇ 10 ਸਾਲਾਂ ਤੋਂ ਕਾਂਗਰਸ ਵਿਧਾਇਕ ਐਮਐਲਏ ਦੀ ਕੁਰਸੀ ਦਾ ਨਿੱਘ ਸੇਕ ਰਹੇ ਹਨ ਅਤੇ ਹੁਣ ਬਲਬੀਰ ਸਿੱਧੂ ਨੂੰ ਚੋਣਾਂ ਮੌਕੇ ਲੋਕਾਂ ਦੇ ਭਲੇ ਅਤੇ ਵਿਕਾਸ ਦੀਆਂ ਗੱਲਾਂ ਚੇਤੇ ਆ ਰਹੀਆਂ ਹਨ।
ਸ੍ਰੀ ਸਿੱਧੂ ਨੇ ਕਿਹਾ ਕਿ ਲੋਕ ਅਕਾਲੀ ਦਲ ਅਤੇ ਭਾਜਪਾ ਸਰਕਾਰ ਵੱਲੋੋਂ ਕੀਤੇ ਗਏ ਵਿਕਾਸ ਕਾਰਜਾਂ ਨੂੰ ਦੇਖਦਿਆਂ ਹੀ ਆਪਣੀ ਵੋਟ ਦਾ ਇਸਤੇਮਾਲ ਕਰਨਗੇ। ਕੈਪਟਨ ਸਿੱਧੂ ਨੇ ਪਿੰਡ ਨਗਾਰੀ, ਮਿੱਢੇਮਾਜਰਾ, ਗੋਡਾਣਾ, ਢੇਲਪੁਰ, ਪੀਰਪੁਰ ਅਤੇ ਬਠਲਾਣਾ ਵਿਖੇ ਲੋਕਾਂ ਨਾਲ ਚੋਣ ਮੀਟਿੰਗ ਕੀਤੀਆਂ ਅਤੇ ਅਕਾਲੀ ਪਾਰਟੀ ਦੇ ਹੱਕ ਵਿਚ ਲਾਮਬੰਦ ਕੀਤਾ। ਮੀਟਿੰਗਾਂ ਨੂੰ ਸੰਬੋਧਨ ਕਰਦਿਆਂ ਕੈਪਟਨ ਸਿੱਧੂ ਨੇ ਕਿਹਾ ਕਿ ਕਾਂਗਰਸ ਸਰਕਾਰਾਂ ਨੇ ਹਮੇਸ਼ਾ ਹੀ ਹਲਕੇ ਦੇ ਲੋਕਾਂ ਨਾਲ ਮਤਰੇਈ ਮਾਂ ਵਾਲਾ ਸਲੂਕ ਕੀਤਾ ਹੈ। ਜਦੋਂ ਕਿ ਮੌਜੂਦਾ ਅਕਾਲੀ-ਭਾਜਪਾ ਸਰਕਾਰ ਨੇ 3 ਲੱਖ ਕਰੋੜ ਤੋਂ ਵੀ ਵੱਧ ਪੈਸੇ ਖ਼ਰਚ ਕਰਕੇ ਮੁਹਾਲੀ ਨੂੰ ਪੰਜਾਬ ਦਾ ਮਾਡਲ ਸ਼ਹਿਰ ਬਣਾਇਆ ਗਿਆ ਹੈ।
ਇਸ ਮੌਕੇ ਮਾਰਕੀਟ ਕਮੇਟੀ ਦੇ ਚੇਅਰਮੈਨ ਜਥੇਦਾਰ ਬਲਜੀਤ ਸਿੰਘ ਕੁੰਭੜਾ, ਲੇਬਰਫੈੱਡ ਦੇ ਐਮ.ਡੀ ਪਰਵਿੰਦਰ ਸਿੰਘ ਸੋਹਾਣਾ, ਬਲਾਕ ਸਮਿਤੀ ਦੇ ਚੇਅਰਮੈਨ ਰੇਸ਼ਮ ਸਿੰਘ, ਸੀਨੀਅਰ ਆਗੂ ਜਸਵਿੰਦਰ ਸਿੰਘ ਵਿਰਕ, ਜ਼ਿਲ੍ਹਾ ਇਸਤਰੀ ਅਕਾਲੀ ਦਲ ਦਿਹਾਤੀ ਦੀ ਪ੍ਰਧਾਨ ਅਤੇ ਬਲਾਕ ਸਮਿਤੀ ਮੈਂਬਰ ਬਲਜਿੰਦਰ ਕੌਰ ਸੈਦਪੁਰ, ਸਰਪੰਚ ਗੁਰਨਾਮ ਕੌਰ, ਧਰਮ ਸਿੰਘ, ਮਨਜੀਤ ਕੌਰ, ਚਰਨਜੀਤ ਕੌਰ, ਕੁਲਵੀਰ ਕੌਰ, ਸੁਰਿੰਦਰ ਸਿੰਘ, ਭੁਪਿੰਦਰ ਸਿੰਘ, ਭਾਗ ਸਿੰਘ, ਧਰਮ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਮੌਜੂਦ ਸਨ।

Load More Related Articles
Load More By Nabaz-e-Punjab
Load More In Uncategorized

Check Also

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਸਕੱਤਰ ਵੱਲੋਂ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਸਕੱਤਰ ਵੱਲੋਂ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਨਬਜ਼-ਏ-ਪੰ…