nabaz-e-punjab.com

ਕਾਂਗਰਸ ਪਾਰਟੀ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਵਿੱਚ ਹੂੰਝਾਫੇਰ ਜਿੱਤ ਪ੍ਰਾਪਤ ਕਰੇਗੀ: ਮੱਛਲੀ ਕਲਾਂ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 1 ਸਤੰਬਰ:
ਕਾਂਗਰਸ ਪਾਰਟੀ ਵੱਲੋਂ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਵਿੱਚ ਹੂੰਝਾਫੇਰ ਜਿੱਤ ਪ੍ਰਾਪਤ ਕੀਤੀ ਜਾਵੇਗੀ। ਕਾਂਗਰਸ ਪਾਰਟੀ ਵੱਲੋਂ ਪੜ੍ਹੇ-ਲਿਖੇ, ਇਮਾਨਦਾਰ ਅਤੇ ਸਾਫ ਸੁਥਰੀ ਸ਼ਖ਼ਸੀਅਤ ਵਾਲੇ ਵਿਅਕਤੀਆਂ ਨੂੰ ਹੀ ਟਿਕਟਾਂ ਦੇ ਕੇ ਚੋਣ ਪਿੜ੍ਹ ਵਿੱਚ ਉਤਾਰਿਆ ਜਾਵੇਗਾ ਤਾਂ ਕਿ ਪਿੰਡਾਂ ਦੇ ਸਰਵਪੱਖੀ ਵਿਕਾਸ ਨੂੰ ਪੂਰੀ ਤਰ੍ਹਾਂ ਯਕੀਨੀ ਬਣਾਇਆ ਜਾ ਸਕੇ। ਇਹ ਗੱਲ ਅੱਜ ਹਲਕੇ ਦੇ ਵੱਖ ਵੱਖ ਪਿੰਡਾਂ ਦਾ ਦੌਰਾ ਕਰਨ ਮੌਕੇ ਪੰਜਾਬ ਕਾਂਗਰਸ ਦੇ ਸਕੱਤਰ ਅਤੇ ਪਸ਼ੂ ਪਾਲਣ, ਡੇਅਰੀ ਵਿਕਾਸ ਤੇ ਕਿਰਤ ਵਿਭਾਗ ਦੇ ਕੈਬਨਿਟ ਮੰਤਰੀ ਬਲਬੀਰ ਸਿੰਘ ਸਿੱਧੂ ਦੇ ਸਿਆਸੀ ਸਕੱਤਰ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ ਨੇ ਆਖੀ।
ਸ੍ਰੀ ਮੱਛਲੀ ਕਲਾਂ ਨੇ ਕਿਹਾ ਕਿ ਜ਼ਿਲ੍ਹਾ ਪ੍ਰੀਸ਼ਦ ਅਤੇ ਸੰਮਤੀ ਚੋਣਾਂ ਲਈ ਕਾਂਗਰਸੀ ਵਰਕਰਾਂ ਵਿੱਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ, ਜਦਕਿ ਵਿਰੋਧੀ ਪਾਰਟੀਆਂ ਨੂੰ ਕਾਂਗਰਸ ਦਾ ਮੁਕਾਬਲਾ ਕਰਨ ਲਈ ਕੋਈ ਵੀ ਮੁੱਦਾ ਨਹੀਂ ਮਿਲ ਰਿਹਾ। ਸ਼੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਦੀ ਹਾਲਤ ਪਾਣੀ ਨਾਲੋਂ ਵੀ ਪਤਲੀ ਹੋ ਚੁਕੀ ਹੈ ਅਤੇ ਇਨ੍ਹਾਂ ਦੋਵੇਂ ਪਾਰਟੀਆਂ ਨੂੰ ਸੰਮਤੀ ਚੋਣਾਂ ਵਿਚ ਉਤਾਰਨ ਲਈ ਉਮੀਦਵਾਰ ਤੱਕ ਨਹੀਂ ਮਿਲ ਰਹੇ। ਉਨ੍ਹਾਂ ਕਿਹਾ ਕਿ ਪੰਜਾਬ ਦੀ ਕੈਪਟਨ ਸਰਕਾਰ ਦੁਆਰਾ ਪੰਜਾਬ ਦੇ ਭਲੇ ਤੇ ਬਿਹਤਰੀ ਲਈ ਕੀਤੇ ਜਾ ਰਹੇ ਕੰਮਾਂ ਨੂੰ ਸੂਬੇ ਦੀ ਜਨਤਾ ਵੱਲੋਂ ਆਪਣਾ ਪੂਰਨ ਸਮਰਥਨ ਦਿੱਤਾ ਜਾ ਰਿਹਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਕੈਬਨਿਟ ਮੰਤਰੀ ਬਲਬੀਰ ਸਿੱਧੂ ਦੀ ਅਗਵਾਈ ਹੇਠ ਜ਼ਿਲ੍ਹਾ ਮੁਹਾਲੀ ਦੀਆਂ ਸਾਰੀਆਂ ਸੀਟਾਂ ਉਤੇ ਕਾਂਗਰਸ ਪਾਰਟੀ ਦੇ ਉਮੀਦਵਾਰ ਭਾਰੀ ਵੋਟਾਂ ਦੇ ਅੰਤਰ ਨਾਲ ਜਿੱਤ ਪ੍ਰਾਪਤ ਕਰਨਗੇ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਸੀਨੀਅਰ ਕਾਂਗਰਸੀ ਆਗੂ ਚੌਧਰੀ ਹਰੀਪਾਲ ਚੋਲਟਾ ਕਲਾਂ, ਹਰਚਰਨ ਸਿੰਘ ਗਿੱਲ ਸਾਬਕਾ ਸਰਪੰਚ ਲਾਂਡਰਾਂ, ਹਰਭਜਨ ਸਿੰਘ ਰਾਏਪੁਰ ਕਲਾਂ, ਸੁਰਜੀਤ ਸਿੰਘ ਸਾਬਕਾ ਸਰਪੰਚ ਸੈਦਪੁਰ, ਜਸਵਿੰਦਰ ਸਿੰਘ ਭੱਪਾ ਗਿੱਦੜਪੁਰ, ਜਸਵੰਤ ਸਿੰਘ ਸਾਬਕਾ ਸਰਪੰਚ ਗਿੱਦੜਪੁਰ, ਅਮਰਜੀਤ ਸਿੰਘ ਸਾਬਕਾ ਸਰਪੰਚ ਪੱਤੜਾਂ, ਭਰਪੂਰ ਸਿੰਘ ਸਾਬਕਾ ਸਰਪੰਚ ਚਡਿਆਲਾ ਸੂਦਾਂ, ਚੌਧਰੀ ਹਰਨੇਕ ਸਿੰਘ ਨੇਕੀ, ਹਰਜੰਗ ਸਿੰਘ ਸੈਦਪੁਰ, ਮਾ. ਰਣਧੀਰ ਸਿੰਘ ਸੈਦਪੁਰ, ਹਰਨੈਬ ਸਿੰਘ ਸਾਬਕਾ ਸਰਪੰਚ ਪੱਤੜਾਂ ਤੋਂ ਇਲਾਵਾ ਵੱਡੀ ਗਿਣਤੀ ਵਿਚ ਇਲਾਕਾ ਨਿਵਾਸੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In Politics

Check Also

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਮ…