ਪੈਟਰੋਲ ਤੇ ਡੀਜਲ ਦੀਆਂ ਕੀਮਤਾਂ ’ਚ ਵਾਧੇ ਖ਼ਿਲਾਫ਼ ਕਾਂਗਰਸ ਵੱਲੋਂ ਮੋਦੀ ਸਰਕਾਰ ਖ਼ਿਲਾਫ਼ ਧਰਨਾ

ਕਾਂਗਰਸੀ ਵਰਕਰਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਸਾੜਿਆ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 2 ਜੁਲਾਈ:
ਪੈਟਰੋਲ ਅਤੇ ਡੀਜ਼ਲ ਦੀਆਂ ਲਗਾਤਾਰ ਵੱਧਦੀਆਂ ਕੀਮਤਾਂ ਦੇ ਰੋਸ ਵਜੋਂ ਕਾਂਗਰਸ ਪਾਰਟੀ ਵੱਲੋਂ ਪਾਰਟੀ ਅਗਵਾਈ ਦੀਆਂ ਹਦਾਇਤਾਂ ਤੇ ਸ਼ਹਿਰੀ ਕਾਂਰਗਸ ਮੁਹਾਲੀ ਦੇ ਪ੍ਰਧਾ ਜਸਪ੍ਰੀਤ ਸਿੰਘ ਗਿੱਲ ਦੀ ਅਗਵਾਈ ਹੇਠ ਕੇਂਦਰ ਸਰਕਾਰ ਵੱਲੋੱ ਲਗਾਤਾਰ ਪੈਟਰੋਲ, ਡੀਜ਼ਲ, ਰਸੋਈ ਗੈਸ ਦੀਆਂ ਕੀਮਤਾਂ ਵਿੱਚ ਹੋ ਰਹੇ ਵਾਧੇ ਅਤੇ ਮਹਿੰਗਾਈ ਦੇ ਵਿਰੋਧ ਵਿੱਚ ਮੁਹਾਲੀ ਦੇ ਫੇਜ਼-7 ਦੀਆਂ ਟਰੈਫ਼ਿਕ ਲਾਈਟ ਪੁਲਆਇੰਟ ’ਤੇ ਭਾਜਪਾ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਅਤੇ ਹੁਕਮਰਾਨਾਂ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫੂਕਿਆ।
ਇਸ ਮੌਕੇ ਬੋਲਦਿਆਂ ਜਸਪ੍ਰੀਤ ਸਿੰਘ ਗਿੱਲ ਨੇ ਕਿਹਾ ਕਿ ਕੇੱਦਰ ਸਰਕਾਰ ਨੇ ਪਿਛਲੇ ਛੇ ਸੱਤ ਸਾਲਾਂ ਵਿੱਚ ਦੇਸ਼ ਵਾਸੀਆਂ ਨੂੰ ਸਿਵਾਏ ਜੁਮਲਿਆਂ ਦੇ ਕੁਝ ਨਹੀਂ ਦਿੱਤਾ ਅਤੇ ਇਹ ਸਰਕਾਰ ਆਮ ਲੋਕਾਂ ਦਾ ਲਹੂ ਚੂਸ ਰਹੀ ਹੈ। ਉਨ੍ਹਾਂ ਕਿਹਾ ਕਿ ਜਿੱਥੇ ਇਕ ਪਾਸੇ ਲੋਕ ਕਰੋਨਾ ਮਹਾਮਾਰੀ ਕਾਰਨ ਆਪਣੀਆਂ ਨੌਕਰੀਆਂ ਗਵਾ ਚੁੱਕੇ ਹਨ ਅਤੇ ਜਿਹਨਾਂ ਦੀ ਨੌਕਰੀ ਬਚੀ ਹੈ ਉਨ੍ਹਾਂ ਨੂੰ ਵੀ ਅੱਧੀ ਅਧੂਰੀ ਤਨਖਾਹ ਤੇ ਕੰਮ ਕਰਨਾ ਪੈ ਰਿਹਾ ਹੈ ਅਤੇ ਉਨ੍ਹਾਂ ਲਈ ਆਪਣਾ ਘਰ ਚਲਾਉਣਾ ਤਕ ਮੁਸ਼ਕਿਲ ਹੋ ਰਿਹਾ ਹੈ ਅਤੇ ਦੂਜੇ ਪਾਸੇ ਕੇਂਦਰ ਸਰਕਾਰ ਵੱਲੋਂ ਪੈਰੀਅਲਮ ਪਦਾਰਥਾਂ ਤੇ ਕੇਂਦਰੀ ਟੈਕਸਾਂ ਵਿੱਚ ਵਾਧਾ ਕਰਕੇ ਲਗਾਤਾਰ ਪੈਟਰੋਲ, ਡੀਜ਼ਲ ਅਤੇ ਗੈਸ ਸਿਲੰਡਰ ਦੀਆਂ ਕੀਮਤਾਂ ਵਿੱਚ ਵਾਧਾ ਕੀਤਾ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਕੇੱਦਰ ਸਰਕਾਰ ਨੂੰ ਚਾਹੀਦਾ ਹੈ ਕਿ ਕੋਰੋਨਾ ਮਹਾਂਮਾਰੀ ਕਾਰਨ ਲੋਕਾਂ ਦੀ ਵਿਗੜੀ ਆਰਥਿਕ ਸਥਿਤੀ ਨੂੰ ਦੇਖਦੇ ਹੋਏ ਪੈਟਰੋਲ, ਡੀਜ਼ਲ ਅਤੇ ਗੈਸ ਦੀਆ ਕੀਮਤਾਂ ਵਿੱਚ ਤੁਰੰਤ ਕਟੌਤੀ ਕਰੇ ਅਤੇ ਇਹਨਾਂ ਉੱਪਰ ਲਗਾਏ ਜਾ ਰਹੇ ਭਾਰੀ ਭਰਕਮ ਟੈਕਸਾਂ ਨੂੰ ਵਾਪਸ ਲੈ ਕੇ ਆਮ ਜਨਤਾ ਨੂੰ ਰਾਹਤ ਦਿੱਤੀ ਜਾਵੇ।
ਇਸ ਮੌਕੇ ਮੁਹਾਲੀ ਨਗਰ ਨਿਗਮ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ, ਸੀਨੀਅਰ ਡਿਪਟੀ ਮੇਅਰ ਅਮਰੀਕ ਸਿੰਘ ਸੋਮਲ, ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ, ਯੂਥ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਕੰਵਰਬੀਰ ਸਿੰਘ ਸਿੱਧੂ, ਜ਼ਿਲ੍ਹਾ ਕਾਂਗਰਸ ਦਿਹਾਤੀ ਦੇ ਪ੍ਰਧਾਨ ਮੋਹਨ ਸਿੰਘ ਬਠਲਾਣਾ, ਕੌਂਸਲਰ ਬਲਜੀਤ ਕੌਰ, ਵਿਨੀਤ ਮਲਿਕ, ਬਲਰਾਜ ਕੌਰ ਧਾਲੀਵਾਲ, ਅਨੁਰਾਧਾ ਆਨੰਦ, ਰੁਪਿੰਦਰ ਕੌਰ ਰੀਨਾ, ਕਮਲਪ੍ਰੀਤ ਸਿੰਘ ਬੰਨ੍ਹੀ, ਪ੍ਰਮੋਦ ਮਿੱਤਰਾ, ਪਰਮਜੀਤ ਸਿੰਘ ਹੈਪੀ, ਮਹਿਲਾ ਕਾਂਗਰਸ ਪ੍ਰਧਾਨ ਡਿੰਪਲ ਸੱਭਰਵਾਲ, ਕਾਂਗਰਸੀ ਆਗੂ ਜਤਿੰਦਰ ਆਨੰਦ, ਕੰਵਰਜੋਤ ਸਿੰਘ ਰਾਜਾ ਮੁਹਾਲੀ, ਗੁਰਚਰਨ ਸਿੰਘ ਭੰਵਰਾ, ਗਗਨ ਧਾਲੀਵਾਲ, ਪ੍ਰਦੀਪ ਸੋਨੀ, ਰਜਿੰਦਰ ਸਿੰਘ ਧਰਮਗੜ੍ਹ, ਜਸਵਿੰਦਰ ਸ਼ਰਮਾ, ਬਲਜਿੰਦਰ ਸਿੰਘ ਪੱਪੂ, ਮੱਖਣ ਸਿੰਘ, ਸੌਦਾਗਰ ਖਾਨ, ਰਾਜੇਸ਼ ਲਖੋਤਰਾ, ਹਰਪਾਲ ਸਿੰਘ ਫੌਜੀ, ਸਤੀਸ਼ ਕੁਮਾਰ, ਸੁਰਜੀਤ ਸਿੰਘ ਰੂਬਲ ਅਤੇ ਵੱਡੀ ਗਿਣਤੀ ਕਾਂਗਰਸੀ ਵਰਕਰ ਹਾਜ਼ਰ ਸਨ।

Load More Related Articles

Check Also

Good News for Pre-2016 Retirees: AAP Govt Notifies Pension Revision for Teaching Faculty

Good News for Pre-2016 Retirees: AAP Govt Notifies Pension Revision for Teaching Faculty C…