ਅਕਾਲੀ-ਬਸਪਾ ਸਰਕਾਰ ਬਣਨ ’ਤੇ ਕਾਂਗਰਸੀਆਂ ਦੇ ਘਪਲਿਆਂ ਦੀ ਜਾਂਚ ਕਰਵਾਈ ਜਾਵੇਗੀ: ਚੰਦੂਮਾਜਰਾ

ਜ਼ਿਲ੍ਹਾ ਅਕਾਲੀ ਦਲ ਤੇ ਯੂਥ ਵਿੰਗ ਨੇ ਸ਼ੁਕਰਾਨਾ ਸਮਾਗਮ ਕਰਵਾਇਆ

ਪ੍ਰੇਮ ਸਿੰਘ ਚੰਦੂਮਾਜਰਾ ਨੂੰ ਘਨੌਰ ਹਲਕੇ ਤੋਂ ਟਿਕਟ ਦੇਣ ਲਈ ਹਾਈ ਕਮਾਂਡ ਦਾ ਕੀਤਾ ਧੰਨਵਾਦ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 16 ਨਵੰਬਰ:
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਤੇ ਸਾਬਕਾ ਸੰਸਦ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਨੂੰ ਘਨੌਰ ਹਲਕੇ ਤੋਂ ਪਾਰਟੀ ਉਮੀਦਵਾਰ ਬਣਾਏ ਜਾਣ ਦੀ ਖ਼ੁਸ਼ੀ ਵਿੱਚ ਜ਼ਿਲ੍ਹਾ ਅਕਾਲੀ ਦਲ ਮੁਹਾਲੀ (ਸ਼ਹਿਰੀ) ਦੇ ਪ੍ਰਧਾਨ ਕਮਲਜੀਤ ਸਿੰਘ ਰੂਬੀ ਅਤੇ ਯੂਥ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਹਰਮਨਪ੍ਰੀਤ ਸਿੰਘ ਪ੍ਰਿੰਸ ਦੀ ਅਗਵਾਈ ਹੇਠ ਵਾਹਿਗੁਰੂ ਦਾ ਸ਼ੁਕਰਾਨਾ ਕਰਨ ਲਈ ਇੱਥੋਂ ਦੇ ਇਤਿਹਾਸਕ ਗੁਰਦੁਆਰਾ ਅੰਬ ਸਾਹਿਬ ਵਿਖੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ ਅਤੇ ਚੰਦੂਮਾਜਰਾ ਦੀ ਘਨੌਰ ਹਲਕੇ ਤੋਂ ਜਿੱਤ ਲਈ ਵਾਹਿਗੁਰੂ ਦੇ ਚਰਨਾਂ ਵਿੱਚ ਅਰਦਾਸ ਕੀਤੀ।
ਇਸ ਮੌਕੇ ਚੰਦੂਮਾਜਰਾ ਨੇ ਕਾਲੇ ਖੇਤੀ ਕਾਨੂੰਨਾਂ ਖ਼ਿਲਾਫ਼ ਆਪਣੇ ਹੱਕਾਂ ਦੀ ਲੜਾਈ ਲੜ ਰਹੇ ਸੰਘਰਸ਼ਸ਼ੀਲ ਕਿਸਾਨਾਂ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ। ਉਨ੍ਹਾਂ ਕਿਹਾ ਕਿ ਪਾਰਟੀ ਵੱਲੋਂ ਭਾਵੇਂ ਉਨ੍ਹਾਂ ਨੂੰ ਘਨੌਰ ਤੋਂ ਟਿਕਟ ਦਿੱਤੀ ਗਈ ਹੈ ਪਰ ਉਹ ਪਹਿਲਾਂ ਵਾਂਗ ਮੁਹਾਲੀ ਹਲਕੇ ਲੋਕਾਂ ਦੇ ਨਾਲ ਦਿਨ ਰਾਤ ਖੜੇ ਰਹਿਣਗੇ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਜੇ ਕਿਸਾਨਾਂ ਦੀ ਕੋਈ ਸੱਚੀ ਹਿਤੈਸ਼ੀ ਪਾਰਟੀ ਹੈ ਤਾਂ ਉਹ ਅਕਾਲੀ ਦਲ ਹੈ। ਅਕਾਲੀ ਦਲ ਹਮੇਸ਼ਾ ਕਿਸਾਨਾਂ ਦੇ ਹੱਕਾਂ ਦੀ ਰੱਖਿਆ ਲਈ ਅੱਗੇ ਹੋ ਕੇ ਲੜਾਈ ਲੜੀ ਹੈ ਅਤੇ ਮੌਜੂਦਾ ਸਮੇਂ ਵਿੱਚ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਸਮੇਤ ਸਮੁੱਚੀ ਲੀਡਰਸ਼ਿਪ ਕਿਸਾਨੀ ਸੰਘਰਸ਼ ਵਿੱਚ ਬਣਦਾ ਯੋਗਦਾਨ ਪਾ ਰਹੇ ਹਨ।
ਸ੍ਰੀ ਚੰਦੂਮਾਜਰਾ ਨੇ ਕਿਹਾ ਕਿ ਪੰਜਾਬ ਵਿੱਚ ਅਕਾਲੀ-ਬਸਪਾ ਸਰਕਾਰ ਬਣਨ ’ਤੇ ਮੁਹਾਲੀ ਦੇ ਮੌਜੂਦਾ ਵਿਧਾਇਕ ਅਤੇ ਹੋਰਨਾਂ ਮੰਤਰੀਆਂ ਅਤੇ ਆਗੂਆਂ ਵੱਲੋਂ ਕੀਤੇ ਕਥਿਤ ਘਪਲਿਆਂ ਦੀ ਜਾਂਚ ਲਈ ਕਮਿਸ਼ਨ ਦਾ ਗਠਨ ਕੀਤਾ ਜਾਵੇਗਾ ਅਤੇ ਸ਼ਾਮਲਾਤ ਜ਼ਮੀਨਾਂ ’ਤੇ ਕਬਜ਼ੇ ਖਾਲੀ ਕਰਵਾਏ ਜਾਣਗੇ। ਇਸ ਮੌਕੇ ਪ੍ਰੇਮ ਸਿੰਘ ਚੰਦੂਮਾਜਰਾ ਅਤੇ ਸਨੌਰ ਦੇ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਨੂੰ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਕਮਲਜੀਤ ਸਿੰਘ ਰੂਬੀ ਅਤੇ ਐਡਵੋਕੇਟ ਹਰਮਨਪ੍ਰੀਤ ਸਿੰਘ ਪ੍ਰਿੰਸ ਨੇ ਕਿਹਾ ਕਿ ਚੰਦੂਮਾਜਰਾ ਜਦੋਂ ਮੁਹਾਲੀ ਹਲਕੇ ਤੋਂ ਐਮਪੀ ਬਣੇ ਸਨ ਤਾਂ ਇਸ ਇਲਾਕੇ ਦਾ ਵੱਡੀ ਪੱਧਰ ’ਤੇ ਵਿਕਾਸ ਕੀਤਾ ਗਿਆ। ਚੰਦੂਮਾਜਰਾ ਦੀ ਅਗਵਾਈ ਵਿੱਚ ਵੱਖਵੱਖ ਇਲਾਕਿਆਂ ਵਿੱਚ ਪਾਰਕਾਂ ਵਿਚ ਓਪਨ ਏਅਰ ਜਿੰਮ, ਗੈਸ ਪਾਈਪ ਲਾਈਨ, ਨੰਦੇੜ ਸਾਹਿਬ ਨੂੰ ਸਿੱਧੀ ਫਲਾਇਟ ਅਤੇ ਹੋਰ ਪਾਸੇ ਵਿਕਾਸ ਕੰਮ ਕਰਵਾਏ ਗਏ। ਮੁਹਾਲੀ ਇਲਾਕੇ ਦਾ ਜਿੰਨਾ ਵੀ ਵਿਕਾਸ ਹੋਇਆ, ਚੰਦੂਮਾਜਰਾ ਦੇ ਲੋਕ ਸਭਾ ਮੈਂਬਰ ਹੋਣ ਦੌਰਾਨ ਹੋਇਆ। ਉਨ੍ਹਾਂ ਆਸ ਪ੍ਰਗਟ ਕੀਤੀ ਕਿ ਘਨੌਰ ਹਲਕੇ ਤੋਂ ਚੰਦੂਮਾਜਰਾ ਵੱਡੇ ਫਰਕ ਨਾਲ ਜਿੱਤ ਪ੍ਰਾਪਤ ਕਰਨਗੇ।

ਇਸ ਮੌਕੇ ਐਸਜੀਪੀਸੀ ਮੈਂਬਰ ਚਰਨਜੀਤ ਸਿੰਘ ਕਾਲੇਵਾਲ, ਅਕਾਲੀ ਦਲ ਦੀ ਸੀਨੀਅਰ ਮੀਤ ਪ੍ਰਧਾਨ ਸੀਲਮ ਸੋਹੀ, ਨਿਰਮਲ ਕੌਰ ਸੇਖੋਂ, ਸ੍ਰੀਮਤੀ ਕਸ਼ਮੀਰ ਕੌਰ, ਵਰਕਿੰਗ ਕਮੇਟੀ ਮੈਂਬਰ ਜਥੇਦਾਰ ਕਰਤਾਰ ਸਿੰਘ ਤਸਿੰਬਲੀ, ਪ੍ਰਦੀਪ ਸਿੰਘ ਭਾਰਜ, ਸਿਮਰਨਜੀਤ ਸਿੰਘ ਚੰਦੂਮਾਜਰਾ, ਹਰਜੀਤ ਸਿੰਘ ਭੁੱਲਰ, ਬਲਾਕ ਸਮਿਤੀ ਮੈਂਬਰ ਅਵਤਾਰ ਸਿੰਘ ਮੌਲੀ, ਸਰਕਲ ਪ੍ਰਧਾਨ ਹਰਪਾਲ ਸਿੰਘ ਬਰਾੜ, ਮਾਰਕੀਟ ਕਮੇਟੀ ਦੇ ਸਾਬਕਾ ਚੇਅਰਮੈਨ ਜਸਵੀਰ ਸਿੰਘ ਜੱਸਾ, ਗੁਰਮੀਤ ਸਿੰਘ ਸ਼ਾਮਪੁਰ, ਸਤਨਾਮ ਸਿੰਘ ਲਾਂਡਰਾਂ, ਗੁਰਜਿੰਦਰ ਸਿੰਘ ਤਾਜ਼ਲਪੁਰ, ਗੁਰਪ੍ਰਤਾਪ ਸਿੰਘ ਬੜੀ, ਕੰਮਾਂ ਬੈਦਵਾਨ, ਕਰਮ ਸਿੰਘ ਬਬਰਾ, ਮਨਜੀਤ ਸਿੰਘ ਮਾਨ, ਜਸਪਾਲ ਸਿੰਘ, ਸਾਬਕਾ ਕੌਂਸਲਰ ਪਰਵਿੰਦਰ ਸਿੰਘ ਤਸਿੰਬਲੀ, ਅਵਤਾਰ ਸਿੰਘ ਗੋਸਲ, ਕੇਸਰ ਸਿੰਘ ਬਲੌਂਗੀ, ਕੁਲਵਿੰਦਰ ਸਿੰਘ, ਸੁਖਦੇਵ ਸਿੰਘ, ਕੁਲਦੀਪ ਸਿੰਘ ਭਿੰਡਰ, ਸ੍ਰੀਮਤੀ ਅਮਨ ਲੂਥਰਾ, ਗੁਰਵਿੰਦਰ ਕੌਰ ਬਰਾੜ, ਨਰਿੰਦਰ ਸਿੰਘ ਬਰਾੜ, ਕਰਨੈਲ ਸਿੰਘ, ਤਰਲੋਚਨ ਸਿੰਘ, ਸੰਗਤ ਸਿੰਘ, ਨਰਿੰਦਰ ਸਿੰਘ, ਹਰਵਿੰਦਰ ਸਿੰਘ, ਅਰਵਿੰਦਰ ਸਿੰਘ ਬਿਨੀ, ਹਰਚੇਤ ਸਿੰਘ, ਬਲਜਿੰਦਰ ਸਿੰਘ ਬੇਦੀ, ਗੁਰਦੀਪ ਸਿੰਘ, ਪ੍ਰੀਤ ਰਾਠੋੜ, ਮਨਦੀਪ ਸਿੰਘ ਸੰਧੂ, ਸੁਖਦੇਵ ਸਿੰਘ ਵਾਲੀਆ, ਸੁਖਜਿੰਦਰ ਸਿੰਘ ਕੌਲੀ, ਹਰਪਾਲ ਸਿੰਘ ਬਰਾੜ ਬਲਵਿੰਦਰ ਸਿੰਘ ਸੋਹਾਣਾ, ਮੱਖਣ ਸਿੰਘ, ਬਲਵਿੰਦਰ ਸਿੰਘ, ਅਮਰਦੀਪ ਸਿੰਘ, ਗੁਰਚਰਨ ਸਿੰਘ, ਗੁਰਮੀਤ ਮਦਨਪੁਰ, ਬਲਵਿੰਦਰ ਸਿੰਘ ਲਖਨੌਰ, ਹਰਮਿੰਦਰ ਸਿੰਘ ਪੱਤੋਂ ਅਤੇ ਸਾਬਕਾ ਸਰਪੰਚ ਨਿਰਮਲ ਸਿੰਘ ਮਾਣਕ ਮਾਜਰਾ, ਜੱਸੀ ਕੁਰੜਾ, ਕੰਮਾ ਬੜੀ, ਗੁਰਪ੍ਰਤਾਪ ਬੜੀ, ਗੁਰਮੀਤ ਸਿੰਘ ਬੜਮਾਜਰਾ, ਭਿੰਦਰ ਮੌਲੀ, ਜਰਨੈਲ ਸਿੰਘ ਬਲੌਂਗੀ, ਸਰਪੰਚ ਸੋਮ ਪ੍ਰਕਾਸ਼ ਬੜਮਾਜਰਾ ਕਲੋਨੀ, ਮਹਿਮਾ ਸਿੰਘ ਠਸਕਾ ਸਮੇਤ ਵੱਡੀ ਗਿਣਤੀ ਵਿੱਚ ਵਰਕਰ ਹਾਜ਼ਰ ਸਨ।

Load More Related Articles
Load More By Nabaz-e-Punjab
Load More In Agriculture & Forrest

Check Also

ਸਾਈਬਰ ਅਪਰਾਧਾਂ ਤੋਂ ਬਚਣ ਲਈ ਆਮ ਨਾਗਰਿਕਾਂ ਦਾ ਜਾਗਰੂਕ ਹੋਣਾ ਬੇਹੱਦ ਜ਼ਰੂਰੀ

ਸਾਈਬਰ ਅਪਰਾਧਾਂ ਤੋਂ ਬਚਣ ਲਈ ਆਮ ਨਾਗਰਿਕਾਂ ਦਾ ਜਾਗਰੂਕ ਹੋਣਾ ਬੇਹੱਦ ਜ਼ਰੂਰੀ ਮੁਹਾਲੀ ਪੁਲੀਸ ਨੇ ਪਬਲਿਕ ਮੀਟਿ…