Share on Facebook Share on Twitter Share on Google+ Share on Pinterest Share on Linkedin ਕਾਂਗਰਸ ਦਾ ਧਰਨਾ: ਪੰਜਾਬ ਵਿੱਚ ਵਿੱਤੀ ਐਮਰਜੈਂਸੀ ਵਰਗੇ ਹਾਲਾਤ ਪੈਦਾ ਹੋਏ: ਪ੍ਰਤਾਪ ਬਾਜਵਾ ਜੇਲ੍ਹਾਂ ਦੇ ਅੰਦਰੋਂ ਕੰਮ ਕਰ ਰਹੇ ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਵਰਗੇ ਅਪਰਾਧੀ: ਸਿੱਧੂ ਨਬਜ਼-ਏ-ਪੰਜਾਬ, ਮੁਹਾਲੀ, 17 ਸਤੰਬਰ: ਪੰਜਾਬ ਵਿੱਚ ਵੱਧ ਰਹੀਆਂ ਕਤਲ ਅਤੇ ਲੁੱਟਾਂ ਖੋਹਾਂ ਦੀਆਂ ਵਾਰਦਾਤਾਂ ਅਤੇ ਢਿੱਲੀ ਕਾਨੂੰਨ ਵਿਵਸਥਾ ਦੇ ਵਿਰੋਧ ਵਿੱਚ ਅੱਜ ਬਲਾਕ ਕਾਂਗਰਸ ਕਮੇਟੀ ਮੁਹਾਲੀ ਵੱਲੋਂ ਸੈਕਟਰ-79 ਵਿਖੇ ਡੀਐਸਪੀ ਦਫ਼ਤਰ ਦੇ ਬਾਹਰ ਵਿਸ਼ਾਲ ਰੋਸ ਧਰਨਾ ਦਿੱਤਾ ਗਿਆ। ਇਸ ਮੌਕੇ ਵੱਡੀ ਗਿਣਤੀ ਵਿੱਚ ਪਹੁੰਚੇ ਕਾਂਗਰਸ ਦੇ ਸੀਨੀਅਰ ਆਗੂਆਂ ਅਤੇ ਵਰਕਰਾਂ ਨੇ ਪੰਜਾਬ ਸਰਕਾਰ ਅਤੇ ਆਮ ਆਦਮੀ ਪਾਰਟੀ ਦੇ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਆਪ ਸਰਕਾਰ ਪੰਜਾਬ ਵਿੱਚ ਹੁਣ ਤੱਕ ਦੀਆਂ ਸਾਰੀਆਂ ਸਰਕਾਰਾਂ ਤੋਂ ਨਿਕੰਮੀ, ਭ੍ਰਿਸ਼ਟ ਅਤੇ ਕਾਨੂੰਨ ਵਿਵਸਥਾ ਬਰਬਾਦ ਕਰਨ ਵਾਲੀ ਸਰਕਾਰ ਸਾਬਤ ਹੋਈ ਹੈ। ਉਨ੍ਹਾਂ ਕਿਹਾ ਕਿ ਇਹ ਸਰਕਾਰ ਲੋਕਾਂ ਨੂੰ ਝੂਠੇ ਵਾਅਦੇ ਕਰਕੇ ਸੱਤਾ ਵਿੱਚ ਆਈ ਸੀ ਪਰ ਦੁੱਖ ਦੀ ਗੱਲ ਹੈ ਕਿ ਵਾਅਦੇ ਪੂਰੇ ਕਰਨੇ ਤਾਂ ਦੂਰ ਇਹ ਸਰਕਾਰ ਲੋਕ ਹਿੱਤਾਂ ਦੇ ਮਸਲੇ ਹੱਲ ਛੱਡ ਕੇ ਨਿੱਜੀ ਹਿੱਤ ਪੂਰੇ ਕਰਨ ’ਤੇ ਲੱਗੀ ਹੋਈ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਨਸ਼ਾ ਖ਼ਤਮ ਕਰਨ ਦੀ ਗੱਲ ਕੀਤੀ ਸੀ ਜਦ ਕਿ ਹੁਣ ਨਸ਼ਾ ਪਹਿਲਾਂ ਨਾਲੋਂ ਕਈ ਗੁਣ ਵਧ ਗਿਆ ਹੈ। ਭ੍ਰਿਸ਼ਟਾਚਾਰ ਬਾਰੇ ਉਨ੍ਹਾਂ ਕਿਹਾ ਕਿ ਸਰਕਾਰ ਦੇ ਦਲਾਲ ਵੱਡੇ ਪੱਧਰ ਤੇ ਭਿਰਸ਼ਟਾਚਾਰ ਕਰ ਰਹੇ ਹਨ, ਜੋ ਕੰਮ 2022 ਵਿੱਚ ਪੰਜ ਰੁਪਏ ਵਿੱਚ ਹੁੰਦਾ ਸੀ ਉਹ ਹੁਣ 50 ਰੁਪਏ ਵਿੱਚ ਹੁੰਦਾ ਹੈ ਅਤੇ 5 ਹਜ਼ਾਰ ਵਾਲਾ ਕੰਮ 50 ਹਜਾਰ ਵਿੱਚ ਹੁੰਦਾ ਹੈ। ਉਨ੍ਹਾਂ ਕਿਹਾ ਕਿ ਗੈਂਗਸਟਰ ਸ਼ਰੇਆਮ ਫਰੋਤੀਆਂ ਮੰਗ ਰਹੇ ਹਨ, ਪੰਜਾਬ ਸਰਕਾਰ ਗੈਂਗਸਟਰਾਂ ਤੇ ਲਗਾਮ ਲਗਾਉਣ ਦੀ ਬਜਾਏ ਉਨ੍ਹਾਂ ਨੂੰ ਬਚਾਉਣ ਵਿੱਚ ਕੁਝ ਰੁਝੀ ਹੋਈ ਹੈ। ਸਰਕਾਰ ਨੇ ਪੰਜਾਬ ਨੂੰ ਆਰਥਿਕ ਦਵਾਲਿਆਪਨ ਤੇ ਲਿਆ ਕੇ ਖੜਾ ਕਰ ਦਿੱਤਾ ਹੈ ਅਤੇ ਪੰਜਾਬ ਵਿੱਚ ਕਰਜੇ ਦੀ ਪੰਡ 4 ਲੱਖ ਕਰੋੜ ਦੇ ਨੇੜੇ ਤੇੜੇ ਅਪੜ ਗਈ ਹੈ। ਉਨ੍ਹਾਂ ਕਿਹਾ ਕਿ ਇਸ ਸਰਕਾਰ ਦੀ ਮਾੜੀ ਕਾਰਗੁਜ਼ਾਰੀ ਖ਼ਿਲਾਫ਼ ਲਗਾਤਾਰ ਸੰਘਰਸ਼ ਜਾਰੀ ਰਹਿਣਾ ਚਾਹੀਦਾ ਹੈ। ਇਸ ਤੋਂ ਪਹਿਲਾਂ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਪੰਜਾਬ ਵਿਚ ਅਮਨ ਕਾਨੂੰਨ ਦੀ ਸਥਿਤੀ ਨਾਜ਼ੁਕ ਮੋੜ ਤੇ ਪਹੁੰਚ ਗਈ ਹੈ, ਜਿਸ ਨਾਲ ਲੋਕਾਂ ਦੀ ਸੁਰੱਖਿਆ ਨੂੰ ਗੰਭੀਰ ਖ਼ਤਰਾ ਪੈਦਾ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਹਾਲ ਹੀ ਦੇ ਮਹੀਨਿਆਂ ਵਿੱਚ, ਹਿੰਸਕ ਅਪਰਾਧਾਂ, ਖਾਸ ਤੌਰ ਤੇ ਕਤਲਾਂ ਵਿੱਚ ਚਿੰਤਾਜਨਕ ਵਾਧਾ ਹੋਇਆ ਹੈ, ਜਿਸ ਨਾਲ ਨਾਗਰਿਕ ਆਪਣੇ ਘਰਾਂ ਵਿੱਚ ਵੀ ਡਰ ਵਿੱਚ ਰਹਿ ਰਹੇ ਹਨ। ਉਨ੍ਹਾਂ ਕਿਹਾ ਕਿ ਸਿਰਫ਼ ਅਗਸਤ ਮਹੀਨੇ ਵਿੱਚ ਸੂਬੇ ਵਿੱਚ 20 ਕਤਲ ਹੋਏ ਹਨ ਅਤੇ ਹਰ ਹਫ਼ਤੇ ਅੌਸਤਨ 3-4 ਕਤਲ ਹੋਏ ਹਨ। 3 ਸਤੰਬਰ ਨੂੰ ਵਾਪਰੀ ਭਿਆਨਕ ਘਟਨਾ, ਜਿੱਥੇ ਫਿਰੋਜ਼ਪੁਰ ਵਿੱਚ 50 ਰਾਊਂਡ ਫਾਇਰਿੰਗ ਦੌਰਾਨ ਤਿੰਨ ਨੌਜਵਾਨਾਂ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ, ਨੇ ਪੰਜਾਬ ਵਿੱਚ ਅਮਨ-ਕਾਨੂੰਨ ਦੀ ਵਿਗਾੜ ਨੂੰ ਹੋਰ ਉਜਾਗਰ ਕੀਤਾ ਹੈ ਅਤੇ ਮੁੱਖ ਮੰਤਰੀ ਵਜੋੱ ਭਗਵੰਤ ਮਾਨ ਬੁਰੀ ਤਰ੍ਹਾਂ ਫੇਲ੍ਹ ਹੋ ਚੁੱਕੇ ਹਨ। ਉਨ੍ਹਾਂ ਕਿਹਾ ਕਿ ਜਦੋੱ ਤੋੱ ਆਮ ਆਦਮੀ ਪਾਰਟੀ 2022 ਵਿੱਚ ਸੱਤਾ ਵਿੱਚ ਆਈ ਹੈ, ਅਪਰਾਧ ਦਰ ਵਿੱਚ ਨਾਟਕੀ ਵਾਧਾ ਹੋਇਆ ਹੈ। ਇਕੱਲੇ ਉਸ ਸਾਲ ਵਿੱਚ, ਆਈਪੀਸੀ ਦੇ ਤਹਿਤ 73,626 ਅਪਰਾਧ ਦਰਜ ਕੀਤੇ ਗਏ ਸਨ, ਜਿਨ੍ਹਾਂ ਵਿੱਚ 670 ਕਤਲ ਸ਼ਾਮਲ ਸਨ, ਜੋ ਕਿ ਪ੍ਰਤੀ ਦਿਨ ਲਗਪਗ ਦੋ ਕਤਲਾਂ ਦੇ ਨਾਲ-ਨਾਲ 6,230 ਹਿੰਸਕ ਅਪਰਾਧਾਂ ਦੇ ਨਾਲ ਸਨ। ਗੈਂਗਸਟਰ ਲਾਰੈਂਸ ਬਿਸ਼ਨੋਈ ਵਰਗੇ ਅਪਰਾਧੀ ਜੇਲ੍ਹਾਂ ਦੇ ਅੰਦਰੋਂ ਕੰਮ ਕਰ ਰਹੇ ਹਨ ਅਤੇ ਲੰਡਾ ਹਰੀਕੇ ਵਰਗੇ ਗੈਂਗਸਟਰਾਂ ਵੱਲੋਂ ਵਿਦੇਸ਼ਾਂ ਤੋਂ ਅਪਰਾਧਿਕ ਨੈਟਵਰਕ ਨਾਲ ਨਜਿੱਠਣ ਨਾਲ ਗੈਂਗ ਹਿੰਸਾ ਦੇ ਵਾਧੇ ਨੇ ਇਹ ਸਪੱਸ਼ਟ ਕਰ ਦਿੱਤਾ ਹੈ ਕਿ ਕੋਈ ਵੀ ਥਾਂ, ਇੱਥੋਂ ਤੱਕ ਕਿ ਜੇਲ੍ਹਾਂ ਵੀ ਸੁਰੱਖਿਅਤ ਨਹੀਂ ਹਨ। ਉਨ੍ਹਾਂ ਕਿਹਾ ਕਿ ਇਸ ਸਰਕਾਰ ਵਿੱਚ ਅਪਰਾਧੀਆਂ ਦਾ ਕਾਰੋਬਾਰ ਕਈ ਗੁਣਾਂ ਵੱਧ ਗਿਆ ਹੈ। ਸੱਤਾਧਾਰੀ ਪਾਰਟੀ ਦੇ ਆਗੂ ਵੀ ਇਸ ਤੋੱ ਮੁਕਤ ਨਹੀੱ ਹਨ, ਜਿਸ ਦਾ ਸਬੂਤ 10 ਸਤੰਬਰ ਨੂੰ ‘ਆਪ’ ਕਿਸਾਨ ਵਿੰਗ ਦੇ ਆਗੂ ਤਰਲੋਚਨ ਸਿੰਘ ਦੇ ਕਤਲ ਤੋਂ ਮਿਲਦਾ ਹੈ। ਉਨ੍ਹਾਂ ਕਿਹਾ ਕਿ ਸਿਆਸੀ ਬਦਲਾਖੋਰੀ ਜ਼ੋਰਾਂ ਤੇ ਹੈ, ਕਾਂਗਰਸੀ ਵਰਕਰਾਂ ਨੂੰ ਝੂਠੇ ਕੇਸਾਂ ਅਤੇ ਤੰਗ ਪ੍ਰੇਸ਼ਾਨ ਕਰਕੇ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਪੰਜਾਬ ਕਾਨੂੰਨ ਰਹਿਤ ਰਾਜ ਬਣਨ ਦੀ ਕਗਾਰ ਤੇ ਹੈ, ਅਤੇ ਵਿਵਸਥਾ ਬਹਾਲ ਕਰਨ ਲਈ ਫੌਰੀ ਕਾਰਵਾਈ ਦੀ ਲੋੜ ਹੈ। ਰੋਸ ਧਰਨੇ ਦੌਰਾਨ ਮੰਚ ਸੰਚਾਲਕ ਦੀ ਭੂਮਿਕਾ ਮਾਰਕੀਟ ਕਮੇਟੀ ਖਰੜ ਦੇ ਸਾਬਕਾ ਚੇਅਰਮੈਨ ਅਤੇ ਸੀਨੀਅਰ ਕਾਂਗਰਸ ਆਗੂ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾ ਨੇ ਨਿਭਾਈ। ਧਰਨੇ ਨੂੰ ਮੁਹਾਲੀ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ, ਸੀਨੀਅਰ ਡਿਪਟੀ ਮੇਅਰ ਅਮਰੀਕ ਸਿੰਘ ਸੋਮਲ, ਬਲਾਕ ਕਾਂਗਰਸ ਕਮੇਟੀ ਮੁਹਾਲੀ ਦੇ ਸ਼ਹਿਰੀ ਪ੍ਰਧਾਨ ਜਸਪ੍ਰੀਤ ਸਿੰਘ ਗਿੱਲ, ਦਿਹਾਤੀ ਪ੍ਰਧਾਨ ਸਤਨਾਮ ਸਿੰਘ ਗਿੱਲ (ਮੁਹਾਲੀ), ਸੁੱਚਾ ਸਿੰਘ ਕਲੌੜ, ਸੰਤ ਸਿੰਘ ਸੰਨੀ ਕੰਡਾ, ਰਾਜੇਸ਼ ਲਖੋਤਰਾ, ਲੱਖਾ ਸਿੰਘ, ਬਲਜਿੰਦਰ ਸਿੰਘ, ਸੁਖਦੀਪ ਸਿੰਘ ਨਿਆਂ ਸ਼ਹਿਰ, ਠੇਕੇਦਾਰ ਮੋਹਨ ਸਿੰਘ ਬਠਲਾਨਾ, ਹਰਦਿਆਲ ਚੰਦ ਬਡਬਰ, ਮਹਿਲਾ ਕਾਂਗਰਸੀ ਆਗੂ ਸ੍ਰੀਮਤੀ ਕ੍ਰਿਸ਼ਨਾ ਮਿੱਤੂ, ਰੁਪਿੰਦਰ ਕੌਰ ਰੀਨਾ ਨੇ ਵੀ ਸੰਬੋਧਨ ਕੀਤਾ। ਇਸ ਮੌਕੇ ਸਾਬਕਾ ਪ੍ਰਧਾਨ ਰਜਿੰਦਰ ਸਿੰਘ ਰਾਣਾ, ਕਮਲਜੀਤ ਸਿੰਘ ਬੰਨੀ, ਜਸਵੀਰ ਸਿੰਘ ਮਾਣਕੁ, ਵਿਨੀਤ ਮਲੀਕ, ਅਸ਼ੋਕ ਕੌਂਡਲ, ਅਨੁਰਾਧਾ ਆਨੰਦ, ਹਰਜੀਤ ਸਿੰਘ ਭੋਲੂ, ਦਵਿੰਦਰ ਕੌਰ ਵਾਲਿਆ, ਮਨਜੀਤ ਕੌਰ, ਰਵਿੰਦਰ ਸਿੰਘ ਪੰਜਾਬ ਮੋਟਰ ਵਾਲੇ, ਮਾ. ਚਰਨ ਸਿੰਘ, ਪਰਮਜੀਤ ਸਿੰਘ ਹੈਪੀ, ਨਛੱਤਰ ਸਿੰਘ, ਕੁਲਵੰਤ ਸਿੰਘ ਕਲੇਰ, ਜਗਦੀਸ਼ ਸਿੰਘ ਜੱਗਾ (ਸਾਰੇ ਕੌਂਸਲਰ) ਨਵਜੋਤ ਸਿੰਘ ਬਾਛਲ, ਗੁਰਚਰਨ ਸਿੰਘ ਭੰਵਰਾ, ਗੁਰਸਾਹਿਬ ਸਿੰਘ, ਇੰਦਰਜੀਤ ਸਿੰਘ ਢਿੱਲੋਂ, ਸੁਨੀਲ ਪਿੰਕਾ, ਇੰਦਰਜੀਤ ਸਿੰਘ ਖੋਖਰ, ਪ੍ਰਦੀਪ ਸੋਨੀ, ਮਨਜੀਤ ਸਿੰਘ, ਟਹਿਲ ਸਿੰਘ ਮਾਣਕਪੁਰ ਕੱਲਰ, ਸ਼ੇਰ ਸਿੰਘ ਦੈੜੀ, ਚੌਧਰੀ ਦੀਪਚੰਦ ਗੋਬਿੰਦਗੜ੍ਹ, ਚੌਧਰੀ ਰਿਸ਼ੀਪਾਲ ਸਨੇਟਾ, ਅਜੈਬ ਸਿੰਘ ਬਕਾਰਪੁਰ, ਹਰਚਰਨ ਸਿੰਘ ਗਰੇਵਾਲ, ਨੰਬਰਦਾਰ ਗੁਰਚਰਨ ਸਿੰਘ ਗੀਗੇਮਾਜਰਾ, ਮਲਵਿੰਦਰ ਸਿੰਘ ਮੱਲੀ ਗੀਗੇਮਾਜਰਾ, ਗੁਰਿੰਦਰ ਸਿੰਘ ਖੱਟੜਾ, ਅਮਰੀਕ ਸਿੰਘ ਸਰਪੰਚ ਕੰਬਾਲਾ, ਜਸਵਿੰਦਰ ਸਿੰਘ ਪੱਪਾ ਗਿੱਦੜਪੁਰ, ਰਮਨਦੀਪ ਸਿੰਘ ਸਰਪੰਚ ਸਫ਼ੀਪੁਰ, ਅਜਮੇਰ ਸਿੰਘ ਸਰਪੰਚ ਦਾਊਂ, ਮੋਹਨ ਸਿੰਘ ਸਰਪੰਚ ਰਾਏਪੁਰ, ਮਨਫੂਲ ਸਿੰਘ ਸਰਪੰਚ ਬੜੀ, ਸੁਦੇਸ਼ ਗੋਗਾ ਸਰਪੰਚ ਬੈਰੋਂਪੁਰ, ਅਵਤਾਰ ਸਿੰਘ ਸਰਪੰਚ ਭਾਗੋਮਾਜਰਾ, ਲਖਮੀਰ ਸਿੰਘ ਕਾਲਾ ਸਰਪੰਚ ਪੱਤੋਂ, ਆਸ਼ੂ ਵੈਦ, ਗੁਰਮੀਤ ਸਿੰਘ ਸਿਆਓ, ਰਜਿੰਦਰ ਸਿੰਘ ਧਰਮਗੜ੍ਹ, ਆਈਡੀ ਸਿੰਘ, ਗੁਰਮੇਲ ਸਿੰਘ ਮੋਜੋਵਾਲ, ਹਰਦੇਵ ਸਿੰਘ ਕਲੇਰ, ਜੇਪੀ ਸਿੰਘ, ਲਖਬੀਰ ਸਿੰਘ, ਭਾਗ ਸਿੰਘ ਚਾਊਮਾਜਰਾ, ਜਥੇਦਾਰ ਤਰਲੋਚਨ ਸਿੰਘ ਚਾਊਮਾਜਰਾ, ਦਲਵੀਰ ਸਿੰਘ ਲਾਲਾ, ਭਗਤ ਸਿੰਘ, ਟਹਿਲ ਸਿੰਘ ਮਾਣਕ ਮਾਜਰਾ, ਦਰਸ਼ਨ ਸਿੰਘ ਧਾਲੀਵਾਲ, ਨਿਰਮਲ ਸਿੰਘ ਸਭਰਵਾਲ, ਰਕੇਸ਼ ਕੁਮਾਰ ਸਮੇਤ ਵੱਡੀ ਗਿਣਤੀ ਵਿੱਚ ਕਾਂਗਰਸ ਦੇ ਅਹੁਦੇਦਾਰ, ਵਰਕਰ ਅਤੇ ਪਿੰਡਾਂ ਦੇ ਪੰਚ, ਸਰਪੰਚ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ