ਕਾਂਗਰਸ ਦੀ ਗੁੰਡਾਗਰਦੀ ਨੂੰ ਸਹਿਣ ਨਹੀਂ ਕੀਤਾ ਜਾਵੇਗਾ: ਐਨ.ਕੇ. ਸ਼ਰਮਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਦਸੰਬਰ:
ਡੇਰਾਬਸੀ ਹਲਕੇ ਦੇ ਵਿਧਾਇਕ ਅਤੇ ਜ਼ਿਲ੍ਹਾ ਅਕਾਲੀ ਦਲ ਦੇ ਪ੍ਰਧਾਨ ਐਨ.ਕੇ. ਸ਼ਰਮਾ ਨੇ ਕਿਹਾ ਹੈ ਕਿ ਪੰਜਾਬ ਕਾਂਗਰਸ ਨੇ ਗੁੰਡਾਗਰਦੀ ਅਤੇ ਬੁਰਛਗਰਦੀ ਕਰਦਿਆਂ ਹੀ ਨਿਗਮ ਤੇ ਕੌਂਸਲ ਚੋਣਾਂ ਵਿਚ ਜਿਤ ਪ੍ਰਾਪਤ ਕੀਤੀ ਹੈ। ਕਾਂਗਰਸ ਦੀ ਇਸ ਗੁੰਡਾਗਰਦੀ ਨੂੰ ਸਹਿਣ ਨਹੀਂ ਕੀਤਾ ਜਾਵੇਗਾ। ਅੱਜ ਪੱਤਰਕਾਰ ਨਾਲ ਵਿਸ਼ੇਸ਼ ਗੱਲਬਾਤ ਕਰਦਿਆਂ ਉਹਨਾਂ ਕਿਹਾ ਕਿ ਨਿਗਮ ਚੋਣਾਂ ਵਿੱਚ ਗੁੰਡਾਗਰਦੀ ਦਾ ਸਹਾਰਾ ਲੈ ਕੇ ਕਾਂਗਰਸ ਨੇ ਪੰਜਾਬ ਵਿਚ ਲੋਕਤੰਤਰ ਦਾ ਕਤਲ ਕੀਤਾ ਹੈ ਅਤੇ ਹਰ ਖੇਤਰ ਵਿਚ ਹੀ ਇਸ ਪਾਰਟੀ ਵੱਲੋਂ ਧੱਕੇਸ਼ਾਹੀ ਕੀਤੀ ਜਾ ਰਹੀ ਹੈ। ਉਹਨਾਂ ਕਿਹਾ ਕਿ ਕਾਂਗਰਸ ਪਾਰਟੀ ਵੱਲੋਂ ਇਸ ਤਰੀਕੇ ਨਾਲ ਧੱਕੇਸ਼ਾਹੀ ਕਰਕੇ ਲੋਕਾਂ ਦੀਆਂ ਭਾਵਨਾਵਾਂ ਨੂੰ ਦਬਾਇਆ ਨਹੀਂ ਜਾ ਸਕਦਾ ਅਤੇ ਲੋਕਾਂ ਵਿਚ ਕਾਂਗਰਸ ਦੀਆਂ ਧੱਕੇਸ਼ਾਹੀਆਂ ਕਾਰਨ ਰੋਸ ਫੈਲ ਰਿਹਾ ਹੈ।
ਸ੍ਰੀ ਸ਼ਰਮਾ ਨੇ ਕਿਹਾ ਕਿ ਉਹਨਾਂ ਵੱਲੋਂ ਜ਼ਿਲ੍ਹੇ ਵਿੱਚ ਹਲਕਾਵਾਰ ਮੀਟਿੰਗਾਂ ਦਾ ਸਿਲਸਿਲਾ ਸ਼ੁਰੂ ਕਰ ਦਿੱਤਾ ਗਿਆ ਹੈ। ਪਾਰਟੀ ਦਾ ਜ਼ਿਲ੍ਹਾ ਜਥੇਬੰਧਕ ਢਾਂਚਾ ਜਲਦੀ ਹੀ ਤਿਆਰ ਕੀਤਾ ਜਾਵੇਗਾ। ਉਹਨਾਂ ਕਿਹਾ ਕਿ ਪਾਰਟੀ ਨੂੰ ਬੂਥ ਪੱਧਰ ਤੱਕ ਮਜਬੂਤ ਕੀਤਾ ਜਾਵੇਗਾ। ਉਹਨਾਂ ਕਿਹਾ ਕਿ ਨਿਗਮ ਅਤੇ ਕੌਂਸਲ ਚੋਣਾਂ ਵਿਚ ਧੱਕੇਸ਼ਾਹੀ ਕਰਕੇ ਕਾਂਗਰਸ ਦੀ ਜਿੱਤ ਤੋਂ ਬਾਅਦ ਵੀ ਅਕਾਲੀ ਵਰਕਰਾਂ ਦੇ ਹੌਂਸਲੇ ਪੂਰੇ ਬੁੰਲਦ ਹਨ ਅਤੇ ਅਕਾਲੀ ਵਰਕਰ ਕਾਂਗਰਸ ਸਰਕਾਰ ਦੀ ਹਰ ਧੱਕੇਸ਼ਾਹੀ ਦਾ ਜਵਾਬ ਦੇਣ ਲਈ ਤਿਆਰ ਬੈਠੇ ਹਨ। ਉਹਨਾਂ ਕਿਹਾ ਕਿ ਸਮਾਂ ਆਉਣ ਤੇ ਕਾਂਗਰਸ ਸਰਕਾਰ ਵਲੋੱ ਅਕਾਲੀਆਂ ਨਾਲ ਕੀਤੀ ਜਾਂਦੀ ਹਰ ਧੱਕੇਸ਼ਾਹੀ ਦਾ ਜਵਾਬ ਦਿਤਾ ਜਾਵੇਗਾ।

Load More Related Articles
Load More By Nabaz-e-Punjab
Load More In Politics

Check Also

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਮ…