Nabaz-e-punjab.com

ਕਾਂਗਰਸ ਧੱਕੇਸ਼ਾਹੀ ਨਾਲ ਜਿੱਤਣਾ ਚਾਹੁੰਦੀ ਹੈ ਨਗਰ ਨਿਗਮ ਤੇ ਕੌਂਸਲ ਚੋਣਾਂ: ਬੱਬੀ ਬਾਦਲ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 16 ਦਸੰਬਰ:
ਕਾਂਗਰਸ ਪਾਰਟੀ ਨਗਰ ਨਿਗਮ ਤੇ ਨਗਰ ਕੌਂਸਲ ਅਤੇ ਨਗਰ ਪੰਚਾਇਤ ਚੋਣਾਂ ਵਿੱਚ ਧੱਕਾ ਕਰਕੇ ਜਿੱਤਣਾ ਚਾਹੁੰਦੀ ਹੈ ਕਿਉਂਕਿ ਸਰਕਾਰ ਦੀ ਪਿਛਲੇ 9 ਮਹੀਨੇ ਦੀ ਕਾਰ ਗੁਜ਼ਾਰੀ ਬਹੁਤ ਮਾੜੀ ਰਹੀ ਹੈ। ਜਿਸ ਕਰਕੇ ਹਾਰ ਦੇ ਡਰ ਤੋਂ ਹੁਣ ਜਬਰੀ ਚੋਣਾਂ ਵਿੱਚ ਜਿੱਤ ਲਈ ਵਿਰੋਧੀ ਪਾਰਟੀ ਦੇ ਆਗੂਆਂ ਨੂੰ ਗ੍ਰਿਫ਼ਤਾਰ ਕੀਤਾ ਜਾ ਰਿਹਾ ਹੈ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਹਰਸੁਖਇੰਦਰ ਸਿੰਘ ਬੱਬੀ ਬਾਦਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਹਨਾਂ ਕਿਹਾ ਕਿ ਕਾਂਗਰਸ ਪਾਰਟੀ ਨੂੰ ਇਹ ਗੱਲ ਸਮਝ ਲੈਣੀ ਚਾਹੀਦੀ ਹੈ ਕਿ ਲੋਕਤੰਤਰ ਦਾ ਘਾਣ ਕਰਕੇ ਸਰਕਾਰੀ ਤੰਤਰ ਨਾਲ ਲੋਕਾਂ ਦੇ ਦਿੱਲ ਨਹੀਂ ਜਿੱਤੇ ਜਾ ਸਕਦੇ। ਉਹਨਾਂ ਕਿਹਾ ਕਿ ਸਰਕਾਰ ਵੱਲੋਂ ਕੀਤੇ ਜਾ ਰਹੇ ਧੱਕੇ ਦੀ ਸਿਕਾਇਤ ਪੰਜਾਬ ਦੇ ਰਾਜਪਾਲ ਨੂੰ ਵੀ ਦਿੱਤੀ ਗਈ ਹੈ।
ਸ੍ਰੀ ਬੱਬੀ ਬਾਦਲ ਨੇ ਕਿਹਾ ਕਿ ਨਿਰਪੱਖ ਚੋਣਾਂ ਸਵੱਛ ਸਿਆਸਤ ਦੀ ਪਛਾਣ ਹੈ। ਜੇਕਰ ਧੱਕੇ ਨਾਲ ਚੋਣਾਂ ਵਿੱਚ ਜਿੱਤ ਦੀ ਯੋਜਨਾ ਬਣਾਈ ਜਾਂਦੀ ਹੈ ਤਾਂ ਇਹ ਲੋਕਤੰਤਰ ਲਈ ਨੁਕਸਾਨ ਦਾਇਕ ਹੋਏਗਾ। ਇਸ ਮੌਕੇ ਨਰਿੰਦਰ ਸਿੰਘ, ਪ੍ਰਵਦੀਪ ਸਿੰਘ, ਪ੍ਰਿਤਪਾਲ ਸਿੰਘ, ਹਰਪਾਲ ਸਿੰਘ, ਗੁਰਨੈਬ ਸਿੰਘ, ਵਿਨੋਦ ਸ਼ਰਮਾ, ਜਰਨੈਲ ਸਿੰਘ, ਰਣਜੀਤ ਸਿੰਘ ਬਰਾੜ, ਜਗਤਾਰ ਸਿੰਘ ਘੜੂੰਆਂ, ਕਿਰਪਾਲ ਸਿੰਘ, ਇਕਬਾਲ ਸਿੰਘ, ਅਵਤਾਰ ਸਿੰਘ, ਬਲਦੇਵ ਸਿੰਘ ਢਿੱਲੋ, ਸਵਰਨ ਸਿੰਘ ਆਦਿ ਹਾਜ਼ਰ ਸਨ।

Load More Related Articles
Load More By Nabaz-e-Punjab
Load More In Politics

Check Also

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਮ…