Share on Facebook Share on Twitter Share on Google+ Share on Pinterest Share on Linkedin ਨੌਜਵਾਨਾਂ ਦੀ ਭਲਾਈ ਲਈ ਕਾਂਗਰਸ ਨੇ ਕੋਈ ਕਦਮ ਨਹੀਂ ਚੁੱਕਿਆ: ਬਿਕਰਮ ਮਜੀਠੀਆ ਨਬਜ਼-ਏ-ਪੰਜਾਬ ਬਿਊਰੋ, ਜ਼ੀਰਕਪੁਰ, 2 ਅਪਰੈਲ: ਪੰਜਾਬ ਦੇ ਸਰਬਪੱਖੀ ਵਿਕਾਸ ਅਤੇ ਭਾਈਚਾਰਕ ਏਕਤਾ ਲਈ ਨੌਜਵਾਨ ਵਰਗ ਨੂੰ ਸਹੀ ਦਿਸ਼ਾ ਪ੍ਰਦਾਨ ਕਰਨ ਦੀ ਲੋੜ ਹੈ ਕਿਉਂਕਿ ਪੰਜਾਬ ਵਿੱਚ ਕਾਂਗਰਸ ਸਰਕਾਰ ਨੇ ਨੌਜਵਾਨਾਂ ਦੀ ਭਲਾਈ ਅਤੇ ਬੇਰੁਜ਼ਗਾਰੀ ਨੂੰ ਹਟਾਉਟ ਲਈ ਕੋਈ ਵੀ ਕਦਮ ਨਹੀਂ ਚੁੱਕਿਆ ਜਿਸ ਕਾਰਨ ਨੌਜਵਾਨ ਵਰਗ ਨਿਰਾਸ਼ ਹੋ ਕੇ ਰਹਿ ਗਿਆ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਯੂਥ ਅਕਾਲੀ ਦਲ ਦੇ ਸੂਬਾ ਪ੍ਰਧਾਨ ਬਿਕਰਮ ਸਿੰਘ ਮਜੀਠੀਆ ਨੇ ਇਥੇ ਹਰ ਬੂਥ ਤੋੱ ਯੂਥ ਰੈਲੀ ਵਿੱਚ ਪਹੁੰਚੇ ਯੂਥ ਵਰਕਰਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਕੀਤਾ। ਉਨ੍ਹਾਂ ਕਾਂਗਰਸ ਪਾਰਟੀ ’ਤੇ ਵਿਅੰਗ ਕੱਸਦਿਆਂ ਕਿਹਾ ਕਿ ਪੰਜਾਬ ਸੂਬੇ ਅੰਦਰ ਬਣੀ ਕਾਂਗਰਸ ਦੀ ਸਰਕਾਰ ਝੂਠਿਆਂ ਦੀ ਸਰਕਾਰ ਹੈ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕੈਪਟਨ ਅਮਰਿੰਦਰ ਨੇ ਗੁੱਟਕਾ ਸਾਹਿਬ ਹੱਥ ਵਿਚ ਫੜ੍ਹ ਕੇ ਝੂਠੀਆਂ ਸੌਂਹਾਂ ਖਾਧੀਆਂ ਪਰ ਸਰਕਾਰ ਦੀ ਕਾਰਵਾਈ ਸਿਫਰ ਰਹੀ ਹੈ। ਨਾ ਤਾਂ ਕਿਸਾਨਾਂ ਦੇ ਕਰਜੇ ਮੁਆਫ਼ ਹੋਏ ਅਤੇ ਨਾ ਹੀ ਨੌਜਵਾਨਾਂ ਨੂੰ ਰੁਜਗਾਰ ਮਿਲਿਆ। ਇਸ ਤੋਂ ਇਲਾਵਾ ਨੌਜਵਾਨਾਂ ਨੂੰ ਮੋਬਾਇਲ ਫੋਨ ਦੇਣ ਸਾਰੇ ਵਾਅਦੇ ਵੀ ਹਵਾ ਹੋ ਗਏ ਹਨ। ਸੰਸਦ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਪੰਜਾਬ ਵਿੱਚ ਅਕਾਲੀ ਭਾਜਪਾ ਗੱਠਜੋੜ ਦੀ ਸਰਕਾਰ ਨੇ ਜਿਥੇ ਕਿਸਾਨਾਂ, ਵਪਾਰੀਆਂ, ਮਜ਼ਦੂਰਾਂ ਅਤੇ ਦਲਿਤਾਂ ਨੂੰ ਰਿਆਇਤਾਂ ਅਤੇ ਸਹੂਲਤਾਂ ਦੇਣ ਵਿੱਚ ਕਦੇ ਦੇਰੀ ਨਹੀਂ ਕੀਤੀ ਉਥੇ ਹੀ ਸੂਬੇ ਦੀ ਖੁਸ਼ਹਾਲੀ ਅਤੇ ਤਰੱਕੀ ਲਈ ਗ੍ਰਾਂਟਾਂ ਦੇ ਖੁੱਲ੍ਹੇ ਗੱਫੇ ਦਿੱਤੇ ਗਏ। ਜਦਕਿ ਦੇਸ਼ ਦੀ ਸੱਤਾ ਤੇ ਲੰਬਾ ਸਮਾਂ ਰਾਜ ਕਰਨ ਵਾਲੀ ਕਾਂਗਰਸ ਪਾਰਟੀ ਨੇ ਹਮੇਸ਼ਾ ਹੀ ਲੋਕਾਂ ਨੂੰ ਗੁੰਮਰਾਹ ਕਰਕੇ ਦੇਸ਼ ਦੀ ਸੱਤਾ ਤੇ ਕਾਬਿਜ਼ ਹੋਈ ਹੈ। ਝੂਠੇ ਲਾਰਿਆ ਨਾਲ ਲੋਕਾਂ ਨੂੰ ਗੁੰਮਰਾਹ ਕਰਕੇ ਸੱਤਾ ਸੰਭਾਲਣ ਵਾਲੀ ਕਾਂਗਰਸ ਪਾਰਟੀ ਨੂੰ ਲੋਕ ਸਬਕ ਸਿਖਾਉਣ ਲਈ ਤਿਆਰ ਬੈਠੇ ਹਨ। ਇਸ ਮੌਕੇ ਲੋਕ ਸਭਾ ਹਲਕਾ ਪਟਿਆਲਾ ਤੋਂ ਅਕਾਲੀ ਦਲ ਦੇ ਉਮੀਦਵਾਰ ਸੁਰਜੀਤ ਸਿੰਘ ਰੱਖੜਾ ਨੇ ਕਿਹਾ ਕਿ ਪੰਜਾਬ ਵਿਚ ਵਿਕਾਸ ਅਤੇ ਲੋਕ ਭਲਾਈ ਦੇ ਕੰਮ ਕਰਵਾਉਣ ਵਾਲੀ ਇਕੋ ਇਕ ਸਿਰਮੌਰ ਪਾਰਟੀ ਅਕਾਲੀ ਭਾਜਪਾ ਗਠਜੋੜ ਹੈ। ਉਨ੍ਹਾਂ ਕਿਹਾ ਲੋਕਸਭਾ ਚੋਣਾਂ ਵਿੱਚ ਅਕਾਲੀ ਭਾਜਪਾ ਗਠਜੋੜ ਵਿਰੋਧੀ ਪਾਰਟੀਆਂ ਨਾਲੋਂ ਵੱਡੇ ਫਰਕ ਨਾਲ ਜਿੱਤ ਹਾਸਲ ਕਰੇਗਾ। ਅਕਾਲੀ ਵਿਧਾਇਕ ਐਨ.ਕੇ. ਸ਼ਰਮਾ ਨੇ ਕਿਹਾ ਕਿ ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਵਾਲੀ ਅਕਾਲੀ ਭਾਜਪਾ ਸਰਕਾਰ ਵੇਲੇ ਇਸ ਹਲਕੇ ਦਾ ਚਹੁੰਮੁਖੀ ਵਿਕਾਸ ਹੋਇਆ ਜਦਕਿ ਕਾਂਗਰਸ ਪਾਰਟੀ ਨੇ ਇਸ ਹਲਕੇ ਨਾਲ ਹਮੇਸ਼ਾ ਮਤਰੇਈ ਮਾਂ ਵਾਲਾ ਸਲੂਕ ਕੀਤਾ ਹੈ ਅਤੇ ਹਲਕੇ ਦੇ ਲੋਕਾਂ ਨੂੰ ਵੋਟ ਬੈਂਕ ਵਜੋਂ ਵਰਤਣ ਤੋਂ ਅੱਗੇ ਕੁਝ ਨਹੀਂ ਸੋਚਿਆ। ਇਸ ਮੌਕੇ ਹਲਕਾ ਮੁਹਾਲੀ ਦੇ ਇੰਚਾਰਜ ਕੈਪਟਨ ਤੇਜਿੰਦਰਪਾਲ ਸਿੰਘ ਸਿੱਧੂ, ਖਰੜ ਦੇ ਆਗੂ ਰਣਜੀਤ ਸਿੰਘ ਗਿੱਲ, ਐਸਜੀਪੀਸੀ ਦੀ ਮੈਂਬਰ ਪਰਮਜੀਤ ਕੌਰ ਲਾਂਡਰਾਂ, ਬੀਬੀ ਸੀਲਮ ਸੋਹੀ, ਗੁਰਪ੍ਰੀਤ ਸਿੰਘ ਰਾਜੂ ਖੰਨਾ, ਯੂਥ ਵਿੰਗ ਜ਼ਿਲ੍ਹਾ ਸ਼ਹਿਰੀ ਦੇ ਪ੍ਰਧਾਨ ਪਰਮਿੰਦਰ ਸਿੰਘ ਸੋਹਾਣਾ, ਜ਼ਿਲ੍ਹਾ ਦਿਹਾਤੀ ਦੇ ਪ੍ਰਧਾਨ ਮਨਜੀਤ ਸਿੰਘ ਮਲਕਪੁਰ, ਹਲਕਾ ਮੁਹਾਲੀ ਦੇ ਪ੍ਰਧਾਨ ਹਰਮਨਜੋਤ ਸਿੰਘ ਕੁੰਭੜਾ, ਗੁਰਮੀਤ ਸਿੰਘ ਸ਼ਾਮਪੁਰ, ਜਸਪਿੰਦਰ ਸਿੰਘ ਲਾਲੀ, ਰਵਿੰਦਰ ਸਿੰਘ ਖੇੜਾ, ਸੁਰਿੰਦਰ ਸਿੰਘ ਰੋਡਾ, ਬੀਬੀ ਕੁਲਦੀਪ ਕੌਰ ਕੰਗ, ਹਰਸੰਗਤ ਸਿੰਘ ਸੋਹਾਣਾ, ਕਮਲਜੀਤ ਕੌਰ, ਹਰਜਿੰਦਰ ਸਿੰਘ ਬਲੌਂਗੀ ਸਮੇਤ ਹੋਰ ਆਗੂ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ