ਖਰੜ ਤੋਂ ਜਗਮੋਹਨ ਕੰਗ ਨੂੰ ਟਿਕਟ ਮਿਲਣ ’ਤੇ ਵਜੀਦਪੁਰ ਵਿੱਚ ਕਾਂਗਰਸੀ ਵਰਕਰਾਂ ਨੇ ਲੱਡੂ ਵੰਡੇ

ਨਬਜ਼-ਏ-ਪੰਜਾਬ ਬਿਊਰੋ, ਨਵਾਂ ਗਰਾਓਂ, 25 ਦਸੰਬਰ:
ਕਾਂਗਰਸ ਹਾਈ ਕਮਾਂਡ ਵੱਲੋਂ ਹਲਕਾ ਖਰੜ ਤੋਂ ਮੌਜੂਦਾ ਵਿਧਾਇਕ ਤੇ ਸਾਬਕਾ ਕੈਬਨਿਟ ਮੰਤਰੀ ਜਗਮੋਹਨ ਸਿੰਘ ਕੰਗ ਨੂੰ ਦੁਬਾਰਾ ਟਿਕਟ ਦੇ ਕੇ ਚੋਣ ਮੈਦਾਨ ਵਿੱਚ ਉਤਾਰੇ ਜਾਣ ਦੀ ਖੁਸ਼ੀ ਵਿੱਚ ਪਿੰਡ ਵਜੀਦਪੁਰ ਵਿੱਚ ਕਾਂਗਰਸ ਦੇ ਵਰਕਰਾਂ ਨੇ ਜ਼ਸਨ ਮਨਾਉਂਦਿਆਂ ਪਿੰਡ ਵਿੱਚ ਲੱਡੂ ਵੰਡੇ ਅਤੇ ਪਿੰਡ ਵਾਸੀਆਂ ਨੂੰ ਕਾਂਗਰਸ ਦੇ ਹੱਕ ਵਿੱਚ ਫਤਵਾ ਦੇਣ ਦੀ ਅਪੀਲ ਕੀਤੀ। ਇਸ ਸਬੰਧੀ ਸਰਪੰਚ ਹਰਕੀਰਤ ਸਿੰਘ ਮਾਵੀ ਦੀ ਅਗਵਾਈ ਵਿੱਚ ਸਾਬਕਾ ਸਰਪੰਚ ਦਰਸ਼ਨ ਸਿੰਘ, ਪੰਚ ਪਰਵਿੰਦਰ ਸਿੰਘ, ਕਲੱਬ ਪ੍ਰਧਾਨ ਮਨਿੰਦਰ ਸਿੰਘ, ਸੇਵਾ ਸਿੰਘ, ਰਘਵੀਰ ਸਿੰਘ ਮਾਵੀ, ਪਰਮਜੀਤ ਸਿੰਘ, ਜਗਦੀਪ ਸਿੰਘ, ਨਸੀਬ ਸਿੰਘ, ਭੁਪਿੰਦਰ ਸਿੰਘ, ਸੋਹਣ ਸਿੰਘ, ਰਘਵੀਰ ਸਿੰਘ ਗਾਂਧੀ, ਬੌਬੀ ਸਿੰਘ, ਪਾਲ ਸਿੰਘ ਤੇ ਸਤਿੰਦਰ ਸਿੰਘ ਸਮੇਤ ਹੋਰਨਾਂ ਮੋਹਤਵਰ ਵਿਅਕਤੀਆਂ ਨੇ ਸ੍ਰੀ ਕੰਗ ਨੂੰ ਟਿਕਟ ਦੇਣ ਲਈ ਕਾਂਗਰਸ ਦੀ ਪ੍ਰਧਾਨ ਸ੍ਰੀਮਤੀ ਸੋਨੀਆ ਗਾਂਧੀ, ਮੀਤ ਪ੍ਰਧਾਨ ਰਾਹੁਲ ਗਾਂਧੀ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਦੇ ਇਸ ਫੈਸਲੇ ਨਾਲ ਲੋਕਾਂ ਨੂੰ ਕਾਂਗਰਸ ਦੀ ਅਗਲੀ ਸਰਕਾਰ ਦੌਰਾਨ ਖਰੜ ਹਲਕੇ ਦੇ ਵਿਕਾਸ ਦੀ ਆਸ ਜਾਗੀ ਹੈ।

Load More Related Articles
Load More By Nabaz-e-Punjab
Load More In General News

Check Also

ਕੁੰਭੜਾ ਕਤਲ-ਕਾਂਡ: ਐੱਸਐੱਸਪੀ ਦਫ਼ਤਰ ਦੇ ਘਿਰਾਓ ਲਈ ਆਮ ਲੋਕਾਂ ਦੀ ਲਾਮਬੰਦੀ ਜ਼ੋਰਾਂ ’ਤੇ ਸ਼੍ਰੋਮਣੀ ਅਕਾਲੀ ਦਲ …