nabaz-e-punjab.com

ਪੀਣ ਵਾਲੇ ਪਾਣੀ ਦੀ ਸਮੱਸਿਆ ਸਬੰਧੀ ਕਾਂਗਰਸੀ ਵਰਕਰ ਨਗਰ ਕੌਂਸਲ ਦੇ ਅਧਿਕਾਰੀਆਂ ਨੂੰ ਮਿਲੇ

ਰਜਨੀਕਾਂਤ ਗਰੋਵਰ
ਨਬਜ਼-ਏ-ਪੰਜਾਬ ਬਿਊਰੋ, ਕੁਰਾਲੀ, 10 ਜੁਲਾਈ
ਅੱਤ ਦੀ ਪੈ ਰਹੀ ਗਰਮੀ ਕਾਰਨ ਸ਼ਹਿਰ ਵਿਚ ਪੀਣ ਵਾਲੇ ਪਾਣੀ ਦੀ ਸਮੱਸਿਆ ਗੰਭੀਰ ਬਣੀ ਹੋਈ ਹੈ ਜਿਸ ਦੇ ਹੱਲ ਲਈ ਕਾਂਗਰਸੀ ਆਗੂਆਂ ਦੇ ਵਫਦ ਨੇ ਦਿੱਗਜ ਕਾਂਗਰਸੀ ਆਗੂ ਸ਼ਿਵ ਵਰਮਾ ਦੀ ਅਗਵਾਈ ਵਿਚ ਕਾਰਜ ਸਾਧਕ ਅਫਸਰ ਗੁਰਦੀਪ ਸਿੰਘ ਨਾਲ ਵਿਚਾਰ ਵਟਾਂਦਰਾ ਕੀਤਾ। ਇਸ ਮੌਕੇ ਸ਼ਿਵ ਵਰਮਾ ਅਤੇ ਰਣਜੀਤ ਸਿੰਘ ਜੀਤੀ ਨੇ ਕਿਹਾ ਕਿ ਗਰਮੀ ਕਾਰਨ ਸ਼ਹਿਰ ਦੇ ਕਈ ਵਾਰਡਾਂ ਅੰਦਰ ਲੋਕ ਪ੍ਰੇਸ਼ਾਨੀਆਂ ਦਾ ਸਾਹਮਣਾ ਕਰ ਰਹੇ ਹਨ ਜਿਨ੍ਹਾਂ ਦੇ ਹੱਲ ਲਈ ਉਪਰਾਲੇ ਕਰਨਾ ਸਮੇਂ ਦੀ ਲੋੜ ਹੈ। ਉਨ੍ਹਾਂ ਕਾਰਜ ਸਾਧਕ ਅਫਸਰ ਗੁਰਦੀਪ ਸਿੰਘ ਨੂੰ ਸ਼ਹਿਰ ਦੇ ਪਾਣੀ ਤੋਂ ਪ੍ਰਭਾਵਿਤ ਵਾਰਡਾਂ ਵਿਚ ਟੈਂਕਰਾਂ ਰਾਂਹੀ ਸਪਲਾਈ ਦੇਣ ਦੀ ਮੰਗ ਕੀਤੀ ਜਿਸ ਤੇ ਤੁਰੰਤ ਕਾਰਜ ਸਾਧਕ ਅਫਸਰ ਨੇ ਕੌਂਸਲਰਾਂ ਦੀ ਮੰਗ ਅਨੁਸਾਰ ਵਾਰਡਾਂ ਵਿਚ ਟੈਂਕਰਾਂ ਰਾਂਹੀ ਪਾਣੀ ਪਹੁੰਚਾਉਣ ਦੇ ਪ੍ਰਬੰਧ ਕਰਨ ਦੇ ਨਿਰਦੇਸ਼ ਜਲ ਸਪਲਾਈ ਮਹਿਕਮੇ ਦੇ ਅਧਿਕਾਰੀਆਂ ਨੂੰ ਦਿੱਤੇ।
ਇਸ ਦੌਰਾਨ ਗੱਲਬਾਤ ਕਰਦਿਆਂ ਕਾਰਜਸਾਧਕ ਅਫ਼ਸਰ ਗੁਰਦੀਪ ਸਿੰਘ ਨੇ ਕਿਹਾ ਕਿ ਸ਼ਹਿਰ ਦੇ ਅੰਦਰ ਗਮਾਡਾ ਵੱਲੋਂ ਲਗਾਏ ਗਏ ਨਵੀਂ ਟਿਊਬਲਾਂ ਵਿੱਚੋਂ ਦੋ ਟਿਊਬਲ ਅਰਜੀ ਤੌਰ ਤੇ ਚਲਾਉਣ ਲਈ ਗਮਾਡਾ ਦੇ ਅਧਿਕਾਰੀਆਂ ਨੂੰ ਲਿਖਿਆ ਗਿਆ ਹੈ ਤਾਂ ਜੋ ਗਰਮੀ ਵਿੱਚ ਲੋਕਾਂ ਨੂੰ ਪਾਣੀ ਦੀ ਸਮੱਸਿਆ ਨਾ ਆਵੇ। ਉਨ੍ਹਾਂ ਲੋਕਾਂ ਨੂੰ ਪੀਣ ਵਾਲੇ ਪਾਣੀ ਦੀ ਸੰਜਮ ਨਾਲ ਵਰਤਣ ਦੀ ਅਪੀਲ ਕਰਦਿਆਂ ਕਿਹਾ ਕਿ ਪੀਣ ਵਾਲੇ ਪਾਣੀ ਦੀ ਦੁਰਵਰਤੋਂ ਕਰਨ ਵਾਲੇ ਲੋਕਾਂ ਖ਼ਿਲਾਫ਼ ਨਗਰ ਕੌਂਸਲ ਬਣਦੀ ਕਾਰਵਾਈ ਕਰੇਗੀ। ਇਸ ਮੌਕੇ ਰਣਜੀਤ ਸਿੰਘ ਜੀਤੀ ਸਕੱਤਰ ਪੰਜਾਬ ਕਾਂਗਰਸ, ਪਰਮਜੀਤ ਕੌਰ ਪ੍ਰਧਾਨ ਮਹਿਲਾ ਕਾਂਗਰਸ ਕੁਰਾਲੀ, ਸੁਖਜਿੰਦਰ ਸਿੰਘ ਸੋਢੀ ਯੂਥ ਆਗੂ, ਵਿੱਕੀ ਕੁਰਾਲੀ ਆਦਿ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ, ਸੰਗਤ ਦੀ ਉਮੜੀ ਭੀੜ

ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ, ਸੰਗਤ ਦੀ ਉਮੜੀ ਭੀੜ ਨਬਜ਼-ਏ-ਪੰਜਾਬ, ਮੁਹਾਲੀ, 9 ਜਨਵਰੀ: ਇ…