ਮਹਿੰਗਾਈ ਵਿਰੁੱਧ ਕਾਂਗਰਸੀ ਵਰਕਰਾਂ ਵੱਲੋਂ ਕਿਸਾਨ ਬਚਾਓ ਦੇਸ਼ ਭਾਰਤ ਬਚਾਓ ਜਨ ਅੰਦੋਲਨ ਸ਼ੁਰੂ

ਨਬਜ਼-ਏ-ਪੰਜਾਬ ਬਿਊਰੋ, ਜ਼ੀਰਕਪੁਰ, 9 ਜੂਨ:
ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਦਪਿੰਦਰਦੀਪ ਸਿੰਘ ਢਿੱਲੋਂ ਦੀ ਅਗਵਾਈ ਹੇਠ ਭਾਰਤ ਬਚਾਓ ਜਨ ਅੰਦੋਲਨ ਦੀ ਸ਼ੁਰੂਆਤ ਕੀਤੀ ਗਈ ਜਿਸ ਦੌਰਾਨ ਜ਼ੀਰਕਪੁਰ ਏਅਰਪੋਰਟ ਚੌਕ ਤੋਂ ਰੈਲੀ ਕੱਢੀ ਗਈ ਅਤੇ ਕੇਂਦਰ ਸਰਕਾਰ ਵੱਲੋਂ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਕੀਤੇ ਜਾਂਦੇ ਵਾਧੇ ਦੇ ਵਿਰੁੱਧ ਅਤੇ ਕਿਸਾਨਾਂ ਦੀਆਂ ਮੰਗਾਂ ਦੇ ਹੱਕ ਵਿੱਚ ਟਰੈਕਟਰ ਰੈਲੀ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਪੰਜਾਬ ਕਾਂਗਰਸ ਦੇ ਪ੍ਰਧਾਨ ਸ੍ਰੀ ਸੁਨੀਲ ਜਾਖੜ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ।
ਇਸ ਮੌਕੇ ਸ੍ਰੀ ਜਾਖੜ ਨੇ ਕਿਹਾ ਕਿ ਭਾਜਪਾ ਦੇ ਆਗੂ ਲੋਕਾਂ ਨੂੰ ਵੱਡੇ ਵੱਡੇ ਸੁਫਨੇ ਵਿਖਾਉਣ ਵਿੱਚ ਤਾਂ ਮਾਹਿਰ ਹਨ ਪਰੰਤੂ ਮੋਦੀ ਸਰਕਾਰ ਵਲੋੱ ਆਮ ਲੋਕਾਂ ਨੂੰ ਕੋਈ ਰਾਹਤ ਦੇਣ ਦੀ ਥਾਂ ਲੋਕਾਂ ਤੇ ਲਗਾਤਾਰ ਬੋਝ ਪਾਇਆ ਜਾਂਦਾ ਹੈ। ਕੇੱਦਰ ਸਰਕਾਰ ਵਲੋੱ ਲਗਾਏ ਜਾਂਦੇ ਭਾਰੀ ਟੈਕਸਾਂ ਕਾਰਨ ਲੋਕਾਂ ਨੂੰ ਪੈਟਰੋਲ ਅਤੇ ਡੀਜਲ ਦੀ ਭਾਰੀ ਕੀਮਤ ਅਦਾ ਕਰਨੀ ਪੈ ਰਹੀ ਹੈ ਅਤੇ ਕੇੱਦਰ ਸਰਕਾਰ ਵਲੋੱ ਹਰ ਸਾਲ ਇਹਨਾਂ ਟੈਕਸਾਂ ਦੇ ਰੂਪ ਵਿੱਚ ਲੋਕਾਂ ਤੋੱ ਚਾਰ ਲੱਖ ਕਰੋੜ ਰੁਪਏ ਦੀ ਰਕਮ ਜ਼ਬਰੀ ਵਸੂਲੀ ਜਾ ਰਹੀ ਹੈ।
ਇਸ ਮੌਕੇ ਬੋਲਦਿਆਂ ਦਪਿੰਦਰਦੀਪ ਸਿੰਘ ਢਿੱਲੋਂ ਨੇ ਕਿਹਾ ਕਿ ਕਿਸਾਨਾਂ ਦੀ ਬਦਹਾਲੀ ਸਿਰਫ ਪੰਜਾਬ ਹੀ ਨਹੀਂ ਬਲਕਿ ਪੂਰੇ ਦੇਸ਼ ਵਾਸਤੇ ਇੱਕ ਵੱਡਾ ਮਸਲਾ ਹੈ। ਉਹਨਾਂ ਕਿਹਾ ਕਿ ਪਿਛਲੇ ਚਾਰ ਸਾਲਾਂ ਦੇ ਮੋਦੀ ਸਰਕਾਰ ਦੇ ਕਾਰਜਕਾਲ ਦੌਰਾਨ ਦੇਸ਼ ਭਰ ਵਿੱਚ ਕਿਸਾਨਾਂ ਦੀ ਬਹੁਤ ਦੁਰਦਸ਼ਾ ਹੋਈ ਹੈ ਅਤੇ ਕਿਸਾਨ ਖੁਦਕੁਸ਼ੀਆਂ ਦੇ ਰਾਹ ਪੈ ਗਏ ਹਨ ਪਰੰਤੂ ਮੋਦੀ ਸਰਕਾਰ ਕਿਸਾਨਾਂ ਦੀ ਸਾਰ ਨਹੀਂ ਲੈ ਰਹੀ। ਉਹਨਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਦੇ ਕਿਸਾਨਾਂ ਦੇ ਕਰਜ਼ੇ ਮੁਆਫ਼ ਕਰਕੇ ਮਿਸਾਲ ਕਾਇਮ ਕੀਤੀ ਹੈ। ਉਹਨਾਂ ਕਿਹਾ ਕਿ ਅੱਜ ਡੇਰਾਬਸੀ ਹਲਕੇ ਤੋਂ ਕਿਸਾਨ ਬਚਾਓ ਦੇਸ਼ ਬਚਾਓ ਮੁਹਿੰਮ ਸ਼ੁਰੂ ਕੀਤੀ ਹੈ ਅਤੇ ਕਾਂਗਰਸ ਪਾਰਟੀ ਕਿਸਾਨਾਂ ਨੂੰ ਉਹਨਾਂ ਦਾ ਬਣਦਾ ਹੱਕ ਦਿਵਾਉਣ ਲਈ ਸੰਘਰਸ਼ ਕਰੇਗੀ।

Load More Related Articles
Load More By Nabaz-e-Punjab
Load More In General News

Check Also

ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ, ਸੰਗਤ ਦੀ ਉਮੜੀ ਭੀੜ

ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ, ਸੰਗਤ ਦੀ ਉਮੜੀ ਭੀੜ ਨਬਜ਼-ਏ-ਪੰਜਾਬ, ਮੁਹਾਲੀ, 9 ਜਨਵਰੀ: ਇ…