Share on Facebook Share on Twitter Share on Google+ Share on Pinterest Share on Linkedin ਕਾਂਗਰਸੀ ਵਰਕਰਾਂ ਨੇ ਸੰਭਾਲੀ ਬਲਬੀਰ ਸਿੱਧੂ ਦੀ ਚੋਣ ਮੁਹਿੰਮ ਕੁਲਵੰਤ ਸਿੰਘ ਤੇ ਪਰਵਿੰਦਰ ਸੋਹਾਣਾ ਨੂੰ ਆਪਣੀ ਅੱਖਾਂ ਦਾ ਇਲਾਜ ਕਰਵਾਉਣ ਦੀ ਸਲਾਹ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 20 ਜਨਵਰੀ: ਮੁਹਾਲੀ ਵਿੱਚ ਇਕ ਪਾਸੇ ਜਿੱਥੇ ਕਾਂਗਰਸ ਪਾਰਟੀ ਦੇ ਉਮੀਦਵਾਰ ਤੇ ਮੌਜੂਦਾ ਵਿਧਾਇਕ ਬਲਬੀਰ ਸਿੰਘ ਸਿੱਧੂ ਚੋਣ ਪ੍ਰਚਾਰ ਮੁਹਿੰਮ ਨਿਰੰਤਰ ਜਾਰੀ ਹੈ, ਉਥੇ ਹੀ ਦੂਜੇ ਪਾਸੇ ਕਾਂਗਰਸੀ ਆਗੂਆਂ ਹਰਕੇਸ਼ ਚੰਦ ਸ਼ਰਮਾ, ਠੇਕੇਦਾਰ ਮੋਹਨ ਸਿੰਘ ਬਠਲਾਣਾ, ਮਨਜੀਤ ਸਿੰਘ ਤੰਗੌਰੀ, ਗੁਰਵਿੰਦਰ ਸਿੰਘ ਬੜੀ ਅਤੇ ਪਹਿਲਵਾਨ ਅਮਰਜੀਤ ਸਿੰਘ ਲਖਨੌਰ ਦੁਆਰਾ ਵੀ ਆਪਣੇ ਪੱਧਰ ’ਤੇ ਪਿੰਡਾਂ ਦੇ ਲੋਕਾਂ ਨੂੰ ਸ੍ਰੀ ਸਿੱਧੂ ਦੇ ਹੱਕ ਵਿੱਚ ਲਾਮਵੰਦ ਕੀਤਾ ਜਾ ਰਿਹਾ ਹੈ। ਅੱਜ ਇਨ੍ਹਾਂ ਆਗੂਆਂ ਨੇ ਵੱਖ ਵੱਖ ਪਿੰਡਾਂ ਅੰਦਰ ਲੋਕਾਂ ਨਾਲ ਨੁਕੜ ਮੀਟਿੰਗਾਂ ਕੀਤੀਆਂ ਅਤੇ ਸਿੱਧੂ ਵੱਲੋਂ ਹਲਕਾ ਮੁਹਾਲੀ ਦੇ ਵਿਕਾਸ ਵਿਚ ਪਾਏ ਯੋਗਦਾਨ ਬਾਰੇ ਜਾਣਕਾਰੀ ਦਿੱਤੀ। ਇਨ੍ਹਾਂ ਆਗੂਆਂ ਨੇ ਕਿਹਾ ਕਿ ਵਿਧਾਇਕ ਸਿੱਧੂ ਵਿਰੁੱਧ ਕੂੜ ਪ੍ਰਚਾਰ ਕਰ ਰਹੇ ਆਪ ਉਮੀਦਵਾਰ ਕੁਲਵੰਤ ਸਿੰਘ ਅਤੇ ਉਸਦੇ ’’ਯਾਰ’’ ਪਰਵਿੰਦਰ ਸਿੰਘ ਸੋਹਾਣਾ ਨੂੰ ਆਪਣੀਆਂ ਅੱਖਾਂ ਦਾ ਇਲਾਜ ਸਰਕਾਰੀ ਮੈਡੀਕਲ ਕਾਲਜ ਫੇਜ਼-6 ਤੋਂ ਕਰਵਾ ਲੈਣਾ ਚਾਹੀਦਾ ਤਾਂ ਜੋ ਉਨ੍ਹਾਂ ਨੂੰ ਸਿੱਧੂ ਵੱਲੋਂ ਅਪਗਰੇਡ ਕਰਵਾਏ ਗਏ ਸਕੂਲ, ਲਾਂਡਰਾਂ ਜੰਕਸ਼ਨ ਦਾ ਨਿਰਮਾਣ, ਸੈਂਕੜੇ ਕਿਲੋਮੀਟਰ ਬਣੀਆਂ ਲਿੰਕ ਸੜਕਾਂ, ਪਿੰਡਾਂ ਅੰਦਰ ਹੋਏ ਸਰਵਪੱਖੀ ਵਿਕਾਸ ਕਾਰਜ, ਨਵਾਂ ਬਣਿਆ ਮੋਹਾਲੀ ਬਲਾਕ ਅਤੇ ਨਵੀਂ ਮਾਰਕੀਟ ਕਮੇਟੀ, ਨਵੀਆਂ ਡਿਸਪੈਂਸਰੀਆਂ ਅਤੇ ਹਸਪਤਾਲ ਨਜ਼ਰ ਆ ਸਕਣ। ਉਨ੍ਹਾਂ ਕਿਹਾ ਕਿ ਇਨ੍ਹਾਂ ਦੋਵੇਂ ਆਗੂਆਂ ਦਾ ਪਿਛੋਕੜ ਉਸ ਅਕਾਲੀ ਦਲ ਨਾਲ ਜੁੜਿਆ ਹੋਇਆ ਹੈ, ਜਿਸ ਨੇ ਸੂਬੇ ਨੂੰ ਵਿਨਾਸ਼ ਵੱਲ ਧਕਿਆ ਅਤੇ ਪੰਜਾਬ ਵਿੱਚ ਮਾਫੀਆ ਰਾਜ ਨੂੰ ਬੜਾਵਾ ਦਿੱਤਾ ਸੀ। ਹੁਣ ਕੁਲਵੰਤ ਸਿੰਘ ਆਪ ਪਾਰਟੀ ਵਿੱਚ ਜਾ ਕੇ ਖ਼ੁਦ ਨੂੰ ਦੁੱਧ ਧੋਤਾ ਦੱਸ ਰਿਹਾ ਹੈ। ਉਨ੍ਹਾਂ ਲੋਕਾਂ ਨੂੰ ਅਜਿਹੇ ਮੌਕਾਪ੍ਰਸਤ ਤੇ ਨਿੱਜਪ੍ਰਸਤ ਲੀਡਰਾਂ ਕੋਲੋਂ ਸਾਵਧਾਨ ਰਹਿਣ ਦੀ ਅਪੀਲ ਕੀਤੀ। ਇਸ ਮੌਕੇ ਤਰਸੇਮ ਸਿੰਘ ਸਰਪੰਚ ਗੀਗੇਮਾਜਰਾ, ਹਰਿੰਦਰ ਸਿੰਘ ਜੋਨੀ ਸਰਪੰਚ ਗੁਡਾਣਾ, ਸਰਬਜੀਤ ਸਿੰਘ ਬਠਲਾਣਾ, ਪਰਦੀਪ ਸਿੰਘ, ਸੁਖਵਿੰਦਰ ਸਿੰਘ ਮੀਢੇ ਮਾਜਰਾ, ਨੰਬਰਦਾਰ ਗੁਰਚਰਨ ਸਿੰਘ, ਗੁਰਦੀਪ ਸਿੰਘ ਸਰਪੰਚ ਦੈੜੀ ਵੀ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ