ਪੰਜਾਬ ਦੇ ਸਰਬਪੱਖੀ ਵਿਕਾਸ ਲਈ ਸਹਾਇਕ ਹੋਵੇਗੀ ਕਾਂਗਰਸ ਸਰਕਾਰ: ਅਵਤਾਰ ਸਿੰਘ

ਰਜਨੀਕਾਂਤ ਗਰੋਵਰ
ਨਬਜ਼-ਏ-ਪੰਜਾਬ ਬਿਊਰੋ, ਕੁਰਾਲੀ, 21 ਮਾਰਚ:
ਕਾਂਗਰਸ ਦੀ ਨਵੀਂ ਬਣੀ ਪੰਜਾਬ ਸਰਕਾਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਸੂਬੇ ਵਿੱਚ ਨਵੇਂ ਕੀਰਤੀਮਾਨ ਸਥਾਪਿਤ ਕਰੇਗੀ। ਇਹ ਵਿਚਾਰ ਜਿਲ੍ਹਾ ਕਾਂਗਰਸ ਕਮੇਟੀ ਫਤਹਿਗੜ੍ਹ ਸਾਹਿਬ ਦੇ ਜਨਰਲ ਸਕੱਤਰ ਅਵਤਾਰ ਸਿੰਘ ਮੰਡੀ ਗੋਬਿੰਦਗੜ੍ਹ ਨੇ ਇੱਥੇ ਜਾਰੀ ਕੀਤੇ ਬਿਆਨ ਵਿੱਚ ਪ੍ਰਗਟ ਕੀਤੇ। ਉਨ੍ਹਾਂ ਕਿਹਾ ਕਿ ਕਾਂਗਰਸ ਦੀ ਸਰਕਾਰ ਬਣਨ ਨਾਲ ਪੰਜਾਬ ਦੇ ਹਰ ਵਰਗ ਨੂੰ ਅਕਾਲੀ ਸਰਕਾਰ ਦੌਰਾਨ ਲਟਕਦੀਆਂ ਰਹੀਆਂ ਸਮੱਸਿਆਵਾਂ ਦਾ ਹੱਲ ਹੋਣ ਦੀ ਆਸ ਬੱਝੀ ਹੈ। ਉਨ੍ਹਾਂ ਵੱਡੇ ਬਹੁਮਤ ਨਾਲ ਕਾਂਗਰਸ ਸਰਕਾਰ ਦੀ ਸਥਾਪਤੀ ਪ੍ਰਤੀ ਖੁਸ਼ੀ ਜਾਹਿਰ ਕਰਦਿਆਂ ਕਿਹਾ ਕਿ ਇਸ ਨਾਲ ਹਲਕਾ ਅਮਲੋਹ ਤੋਂ ਕਾਕਾ ਰਣਦੀਪ ਸਿੰਘ ਦੀ ਜਿੱਤ ਵੋਟਰਾਂ ਦੀ ਆਸ ਮੁਤਾਬਿਕ ਲਈ ਹਲਕੇ ਦੇ ਵਿਕਾਸ ਲਈ ਸਹਾਇਕ ਬਣੇਗੀ ਅਤੇ ਉਨ੍ਹਾਂ ਹਲਕੇ ਦੇ ਵੋਟਰਾਂ ਦਾ ਧੰਨਵਾਦ ਕੀਤਾ ਅਤੇ ਹਲਕਾ ਵਾਸੀਆਂ ਦੀਆਂ ਮੁੱਖ ਮੁਸ਼ਕਿਲਾਂ ਦੇ ਜਲਦੀ ਹੱਲ ਕੀਤੇ ਜਾਣ ਦਾ ਵੀ ਭਰੋਸਾ ਦਿਵਾਇਆ।

Load More Related Articles

Check Also

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਮ…