nabaz-e-punjab.com

ਮੁਹਾਲੀ ਵਿੱਚ ਪਾਣੀ ਦੀ ਬਰਬਾਦੀ ਕਰਨ ਵਾਲਿਆਂ ਦੇ ਕੱਟੇ ਜਾਣਗੇ ਕੁਨੈਕਸ਼ਨ: ਐਕਸੀਅਨ

ਜਲ ਸਪਲਾਈ ਵਿਭਾਗ ਨੇ ਪਾਣੀ ਦੀ ਸਪਲਾਈ ਨੂੰ ਸੁਚਾਰੂ ਢੰਗ ਨਾਲ ਕਰਨ ਲਈ ਚੁੱਕਿਆ ਠੋਸ ਕਦਮ

ਜੋਤੀ ਸਿੰਗਲਾ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 13 ਜੂਨ:
ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਨੇ ਗਰਮੀ ਦੇ ਮੌਸਮ ਦੌਰਾਨ ਮੁਹਾਲੀ ਵਿੱਚ ਪਾਣੀ ਦੀ ਕਿੱਲਤ ਨਾਲ ਨਜਿੱਠਣ ਲਈ ਠੋਸ ਕਦਮ ਚੁੱਕੇ ਹਨ। ਐਕਸੀਅਨ ਅਨਿਲ ਕੁਮਾਰ ਨੇ ਦੱਸਿਆ ਕਿ ਪਾਣੀ ਦੀ ਬਰਬਾਦੀ ਨੂੰ ਰੋਕਣ ਲਈ ਸ਼ਹਿਰੀ ਖੇਤਰ ਵਿੱਚ ਸਖ਼ਤੀ ਵਰਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਅੱਜ ਤੋਂ ਅਗਲੇ ਹੁਕਮਾਂ ਤੱਕ ਪਾਣੀ ਦੀ ਦੁਰਵਰਤੋਂ\ਬਰਬਾਦੀ ਨੂੰ ਰੋਕਣ ਲਈ ਘਰ ਵਿੱਚ ਬਗੀਚਿਆਂ/ਗਮਲਿਆਂ ਨੂੰ ਪਾਣੀ ਲਗਾਉਣ, ਸਕੂਟਰ/ਕਾਰਾਂ ਜਾਂ ਹੋਰ ਗੱਡੀਆਂ ਦਾ ਟੁੱਟੀ ਤੋਂ ਸਿੱਧਾ ਪਾਈਪ ਲਗਾ ਕੇ ਧੋਣਾ, ਵਿਹੜੇ/ਫਰਸ਼ ਜਾਂ ਸੜਕਾਂ ਧੋਣਾ, ਟੁਲੂ ਪੰਪ ਦੀ ਸਿੱਧੇ ਪਾਈਪਲਾਈਨ ’ਤੇ ਲਗਾ ਕੇ ਵਰਤੋਂ ਕਰਨ, ਫਰੂਲ ਤੋਂ ਮੀਟਰ ਤੱਕ ਪਾਈਪ ਵਿੱਚ ਕੋਈ ਵੀ ਲੀਕੇਜ ਅਤੇ ਘਰ ਦੇ ਛੱਤ ਉੱਤੇ ਰੱਖੇ ਟੈਂਕ/ਡੈਜਰਟ ਕੂਲਰਾਂ ਨੂੰ ਓਵਰ ਫਲੋਅ ਕਰਨ ਤੋਂ ਪੂਰੀ ਤਰ੍ਹਾਂ ਮਨਾਹੀ ਕੀਤੀ ਗਈ ਹੈ।
ਅਧਿਕਾਰੀ ਨੇ ਇਹ ਵੀ ਸਪੱਸ਼ਟ ਕੀਤਾ ਹੈ ਕਿ ਕਿਸੇ ਵੀ ਮਕਾਨ\ਕੋਠੀ ਵਿੱਚ ਭਾਵੇਂ ਕੋਈ ਕਿਰਾਏਦਾਰ ਜਾਂ ਘਰੇਲੂ ਨੌਕਰ ਕਾਰਾਂ ਧੋਂਦੇ ਫੜੇ ਜਾਣ ਪ੍ਰੰਤੂ ਉਲੰਘਣਾ ਲਈ ਜ਼ਿੰਮੇਵਾਰ ਮਕਾਨ ਮਾਲਕ ਨੂੰ ਠਹਿਰਾ ਕੇ ਉਸ ਤੋਂ ਜੁਰਮਾਨਾ ਵਸੂਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਪਾਣੀ ਦੀ ਬਰਬਾਦੀ ਕਰਨ ਵਾਲੇ ਨੂੰ ਪਹਿਲੀ ਗਲਤੀ ’ਤੇ 1 ਹਜ਼ਾਰ ਰੁਪਏ, ਦੂਜੀ ਉਲੰਘਣਾ ਕਰਨ ’ਤੇ ਦੋ ਹਜ਼ਾਰ ਰੁਪਏ ਜੁਰਮਾਨਾ ਅਤੇ ਤੀਜੀ ਗਲਤੀ ’ਤੇ 5 ਜੁਰਮਾਨਾ ਅਤੇ ਪਾਣੀ ਦਾ ਕੁਨੈਕਸ਼ਨ ਕੱਟਿਆ ਜਾਵੇਗਾ। ਦੁਬਾਰਾ ਕੁਨੈਕਸ਼ਨ ਜੋੜਨ ਲਈ ਖਪਤਕਾਰ ਤੋਂ ਜੁਰਮਾਨਾ ਵਸੂਲਣ ਦੇ ਨਾਲ-ਨਾਲ ਭਵਿੱਖ ਦੁਬਾਰਾ ਗਲਤੀ ਨਾ ਕਰਨ ਸਬੰਧੀ ਤਸਦੀਕਸ਼ੁਦਾ ਹਲਫ਼ਨਾਮਾ ਲਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਵਿਭਾਗ ਨੇ ਇਹ ਕਦਮ ਸ਼ਹਿਰ ਵਾਸੀਆਂ ਨੂੰ ਪੀਣ ਵਾਲਾ ਪਾਣੀ ਸੁਚਾਰੂ ਢੰਗ ਨਾਲ ਸਪਲਾਈ ਕਰਨ ਲਈ ਚੁੱਕਿਆ ਗਿਆ ਹੈ। ਕਿਉਂਕਿ ਗਰਮੀ ਦੇ ਦਿਨਾਂ ਵਿੱਚ ਪਾਣੀ ਦੀ ਦੁਰਵਰਤੋਂ ਅਤੇ ਪਾਈਪਲਾਈਨ ਤੋਂ ਸਿੱਧੇ ਟੁਲੂ ਪੰਪ ਨਾਲ ਪਾਣੀ ਖਿਚਣ ਨਾਲ ਉੱਪਰਲੀ ਮੰਜ਼ਲਾਂ ’ਤੇ ਰਹਿੰਦੇ ਲੋਕਾਂ ਨੂੰ ਲੋੜ ਅਨੁਸਾਰ ਪਾਣੀ ਨਹੀਂ ਮਿਲਦਾ ਹੈ। ਉਨ੍ਹਾਂ ਸ਼ਹਿਰ ਵਾਸੀਆਂ ਤੋਂ ਸਹਿਯੋਗ ਦੀ ਮੰਗ ਕਰਦਿਆਂ ਪਾਣੀ ਦੀ ਬਰਬਾਦੀ ਨਾ ਕਰਨ ਦੀ ਅਪੀਲ ਕੀਤੀ ਹੈ।

Load More Related Articles
Load More By Nabaz-e-Punjab
Load More In Government

Check Also

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ ਸਿੰ…