ਮੁਹਾਲੀ ਹਲਕੇ ਦਾ ਬਿਨਾਂ ਕਿਸੇ ਪੱਖਪਾਤ ਤੋਂ ਇਕਸਾਰਤਾ ਕੀਤਾ ਜਾਵੇਗਾ ਵਿਕਾਸ: ਬਲਬੀਰ ਸਿੱਧੂ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 23 ਜਨਵਰੀ:
ਮੁਹਾਲੀ ਤੋਂ ਕਾਂਗਰਸ ਦੇ ਉਮੀਦਵਾਰ ਬਲਬੀਰ ਸਿੰਘ ਸਿੱਧੂ ਨੇ ਕਿਹਾ ਹੈ ਕਿ ਪੰਜਾਬ ਵਿੱਚ ਕਾਂਗਰਸ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਮੁਹਾਲੀ ਸ਼ਹਿਰ ਅਤੇ ਸਮੁੱਚੇ ਹਲਕੇ ਦਾ ਬਿਨਾਂ ਕਿਸੇ ਪੱਖਪਾਤ ਤੋਂ ਇਕਸਾਰਤਾ ਨਾਲ ਵਿਕਾਸ ਕੀਤਾ ਜਾਵੇਗਾ ਅਤੇ ਪੇਂਡੂ ਇਲਾਕਿਆਂ ਵਿੱਚ ਸਿਹਤ, ਸਿੱਖਿਆ ਅਤੇ ਹੋਰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ। ਅੱਜ ਪਿੰਡ ਝਾਮਪੁਰ ਵਿੱਚ ਚੋਣ ਜਲਸੇ ਨੂੰ ਸੰਬੋਧਨ ਕਰਦਿਆਂ ਵਿਧਾਇਕ ਸਿੱਧੂ ਕਿਹਾ ਕਿ ਉਹ ਚੋਣ ਜਿੱਤ ਕੇ ਹਲਕੇ ਦੀ ਤਰੱਕੀ ਲਈ ਪਹਿਲ ਦੇ ਅਧਾਰ ’ਤੇ ਇੱਥੇ ਵੱਡੇ ਪ੍ਰਾਜੈਕਟ ਲਿਆਉਣਗੇ ਤਾਂ ਕਿ ਜਿਥੇ ਬੇਰੁਜ਼ਗਾਰ ਲੋਕਾਂ ਨੂੰ ਰੁਜ਼ਗਾਰ ਪ੍ਰਾਪਤ ਹੋ ਸਕੇ, ਉਥੇ ਹਲਕੇ ਵਿੱਚ ਵਿਕਾਸ ਕਾਰਜਾਂ ਨੂੰ ਵੀ ਤੇਜ਼ੀ ਬਖਸ਼ੀ ਜਾ ਸਕੇ।
ਉਨ੍ਹਾਂ ਕਿਹਾ ਕਿ ਅਕਾਲੀ ਸਰਕਾਰ ਦੀ ਬੇਰੁਖੀ ਦਾ ਸ਼ਿਕਾਰ ਹੋਈਆਂ ਪਿੰਡਾਂ ਦੀਆਂ ਲਿੰਕ ਸੜਕਾਂ ਦੀ ਹਾਲਤ ਤਿੰਨ ਮਹੀਨਿਆਂ ਦੇ ਅੰਦਰ ਅੰਦਰ ਸੁਧਾਰ ਕੇ ਲੋਕਾਂ ਨੂੰ ਰਾਹਤ ਦਿੱਤੀ ਜਾਵੇਗੀ। ਸ੍ਰੀ ਸਿੱਧੂ ਨੇ ਕਿਹਾ ਕਿ ਪੰਜਾਬ ਦੀ ਜਨਤਾ ਅਕਾਲੀ-ਭਾਜਪਾ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਤੋਂ ਬੁਰੀ ਤਰ੍ਹਾਂ ਤੰਗ ਆ ਚੁਕੀ ਹੈ ਅਤੇ ਕਾਂਗਰਸ ਪਾਰਟੀ ਵੱਲ ਉਮੀਦ ਦੀਆਂ ਨਜ਼ਰਾਂ ਨਾਲ ਦੇਖ ਰਹੀ ਹੈ। ਉਨ੍ਹਾਂ ਕਿਹਾ ਕਿ ਅਗਾਮੀ ਚਾਰ ਫਰਵਰੀ ਨੂੰ ਪੂਰੇ ਪੰਜਾਬ ਵਿਚੋਂ ਅਕਾਲੀ-ਭਾਜਪਾ ਉਮੀਦਵਾਰਾਂ ਦਾ ਸਫਾਇਆ ਹੋ ਜਾਵੇਗਾ ਅਤੇ ਕਾਂਗਰਸ ਪਾਰਟੀ ਦੇ ਉਮੀਦਵਾਰ ਭਾਰੀ ਬਹੁਮਤ ਨਾਲ ਜਿੱਤ ਕਾਂਗਰਸ ਵਿਧਾਨ ਸਭਾ ਵਿਚ ਪਹੁੰਚਣਗੇ।
ਇਸ ਮੌਕੇ ਜੱਟ ਮਹਾਂ ਸਭਾ ਦੇ ਜ਼ਿਲ੍ਹਾ ਪ੍ਰਧਾਨ ਦਲਜੀਤ ਸਿੰਘ ਮਨਾਣਾ, ਜ਼ਿਲ੍ਹਾ ਕਾਂਗਰਸ ਦੇ ਜਨਰਲ ਸਕੱਤਰ ਬਲਜੀਤ ਸਿੰਘ ਠਸਕਾ, ਸਰਪੰਚ ਚਰਨ ਸਿੰਘ, ਸਾਬਕਾ ਸਰਪੰਚ ਢੇਰ ਸਿੰਘ, ਪੰਚ ਜਗਦੀਸ਼ ਸਿੰਘ, ਕਰਤਾਰ ਸਿੰਘ, ਸੁਦਾਗਰ ਸਿੰਘ, ਗੁਰਮੁੱਖ ਸਿੰਘ ਪ੍ਰਧਾਨ ਯੂਥ ਕਲੱਬ, ਅਜੈਬ ਸਿੰਘ ਭੱਟੀ, ਮਨਪ੍ਰੀਤ ਸਿੰਘ ਨੰਰਰਦਾਰ, ਗੁਰਬਚਨ ਸਿੰਘ ਸੌਂਕੀ, ਪੰਚ ਹਰਜੀਤ ਸਿੰਘ, ਅਮਰਜੀਤ ਕੌਰ, ਰਾਮ ਸਿੰਘ ਸਮੇਤ ਹੋਰ ਪਤਵੰਤੇ ਵੱਡੀ ਗਿਣਤੀ ਵਿੱਚ ਹਾਜ਼ਰ ਸਨ।

Load More Related Articles
Load More By Nabaz-e-Punjab
Load More In Politics

Check Also

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਮ…