Share on Facebook Share on Twitter Share on Google+ Share on Pinterest Share on Linkedin ਧਰਮ ਤੇ ਨਸਲਵਾਦ ਦੇ ਨਾਮ ’ਤੇ ਦੇਸ਼ ਨੂੰ ਵੰਡਣ ਲਈ ਕੀਤੀਆਂ ਜਾ ਰਹੀਆਂ ਸਾਜ਼ਿਸ਼ਾਂ ਸਭ ਤੋਂ ਵੱਡਾ ਖ਼ਤਰਾ: ਮਨਪ੍ਰੀਤ ਬਾਦਲ ਪੰਜਾਬ ਸਰਕਾਰ ਵਲੋਂ ਸਭਿਆਚਾਰਕ ਖੇਡ ਮੇਲਿਆਂ ਲਈ 50 ਕਰੋੜ ਦੀ ਰਕਮ ਰਾਖਵੀਂ ਫਰੀਦਕੋਟ ਜ਼ਿਲ੍ਹੇ ਵਿੱਚ ਕੱਚੇ ਖਾਲਿਆਂ ਨੂੰ ਪੱਕਾ ਕਰਨ ਲਈ ਬਣਦੀ 40 ਕਰੋੜ ਦੀ ਰਕਮ ਜਾਰੀ ਕੀਤੀ ਜਾਵੇਗੀ ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ\ਫਰੀਦਕੋਟ, 22 ਸਤੰਬਰ: ਬਾਬਾ ਸ਼ੇਖ ਫਰੀਦ ਆਗਮਨ ਪੁਰਬ ਦੇ ਮੌਕੇ ਕਰਵਾਈਆਂ ਜਾ ਰਹੀਆਂ ਪੇਡੂ ਖੇਡਾਂ ਅਤੇ ਸਭਿਆਚਾਰਕ ਸਮਾਗਮ ਵਿਚ ਅੱਜ ਮੁੱਖ ਮਹਿਮਾਨ ਦੇ ਤੌਰ ’ਤੇ ਪੁਹੰਚੇ ਪੰਜਾਬ ਦੇ ਖਜਾਨਾ ਮੰਤਰੀ ਸ. ਮਨਪ੍ਰੀਤ ਸਿੰਘ ਬਾਦਲ ਨੇ ਸੰਬੋਧਨ ਕਰਦਿਆਂ ਕਿਹਾ ਕਿ ਬਾਬਾ ਸ਼ੇਖ ਫਰੀਦ ਜੇਕਰ ਦੁਨੀਆਂ ’ਤੇ ਨਾ ਆਉਂਦੇ ਤਾਂ ਦੁਨੀਆਂ ਅਧੁਰੀ ਰਹਿ ਜਾਂਦੀ, ਇਹ ਸਮਜਿਕ ਤਾਣੇ ਬਾਣੇ ਵਿਚ ਕਿਸੇ ਦੀ ਇੱਜਤ ਨਾ ਹੰਦੀ। ਉਨ੍ਹਾਂ ਕਿਹਾ ਕਿ ਬਾਬਾ ਫਰੀਦ ਜੀ ਨੇ ਹੀ ਲੋਕਾਂ ਨੂੰ ਮਾਨਵਤਾ ਦਾ ਸੰਦੇਸ਼ ਦਿੱਤਾ ਜਿਸ ਨਾਲ ਨਾਲ ਅਧੂਰੇ ਸਮਾਜਿਕ ਰੰਗ ਪੂਰੇ ਹੋ ਗਏ। ਸ੍ਰੀ ਬਾਦਲ ਨੇ ਅੱਗੇ ਕਿਹਾ ਕਿ ਅੱਜ ਸਾਡੇ ਦੇਸ਼ ਦੇ ਸਾਹਮਣੇ ਸਭ ਤੋਂ ਵੱਡਾ ਖਤਰਾ ਧਰਮ ਅਤੇ ਨਸਲਵਾਦ ਦੇ ਨਾਮ ’ਤੇ ਇੰਦੋਸਤਾਨ ਨੂੰ ਵੰਡਣ ਲਈ ਕੀਤੀਆਂ ਜਾ ਰਹੀਆਂ ਸਾਜਿਸ਼ਾਂ ਤੋਂ ਹੈ। ਇਸ ਮੌਕੇ ਉਨ੍ਹਾਂ ਪੰਜਾਬੀਆਂ ਨੂੰ ਨਸਲ, ਧਰਮ, ਜਾਤ ਅਤੇ ਰੰਗ ਭੇਦ ਦੇ ਨਾਮ ’ਤੇ ਪਾਈਆਂ ਜਾ ਰਹੀਆਂ ਵੰਡੀਆਂ ਦੇ ਖਿਲਾਫ ਇੱਕਜੁਟ ਹੋ ਕੇ ਮੁਕਾਬਲਾ ਕਰਨ ਦਾ ਸੱਦਾ ਦਿੱਤਾ ਤਾਂ ਜੋ ਹਿੰਦੋਸਤਾਨ ਨੂੰ ਵੰਡਣ ਲਈ ਕੀਤੀਆਂ ਜਾ ਰਹੀਆਂ ਕੋਝੀਆਂ ਸਾਜਿਸ਼ਾਂ ਨੂੰ ਰੋਕਿਆ ਜਾ ਸਕੇ। ਇਸ ਮੌਕੇ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਸ ਮੇਲੇ ਵਿਚ ਸ਼ਾਮਿਲ ਹੋਣਾ ਸੀ, ਪਰ ਅੱਜ ਗੁਰਦਾਸਪੁਰ ਲੋਕ ਸਭਾ ਉਪ ਚੋਣ ਲਈ ਕਾਂਗਰਸ ਉਮੀਦਵਾਰ ਸ੍ਰੀ ਸੁਨੀਲ ਜਾਖੜ ਨੇ ਨਾਮਜਦਗੀ ਕਗਜ਼ ਭਰਨੇ ਸਨ, ਇਸ ਕਾਰਨ ਉਹ ਆ ਨਹੀਂ ਸਕੇ। ਇਸ ਮੌਕੇ ਉਨ੍ਹਾਂ ਕੈਪਟਨ ਅਮਰਿੰਦਰ ਸਿੰਘ ਵਲੋਂ ਫਰੀਦਕੋਟ ਜ਼ਿਲ੍ਹਾ ਵਾਸੀਆਂ ਲਈ ਭੇਜੇ ਸੰਦੇਸ਼ ਵਿਚ ਕਿਹਾ ਕਿ ਫਰੀਦਕੋਟ ਜ਼ਿਲੇ ਦੇ ਸਾਰੇ ਵਿਕਾਸ ਕਾਰਜ਼ਾ ਲਈ ਗ੍ਰਾਂਟਾ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਸ. ਮਨਪ੍ਰੀਤ ਸਿੰਘ ਬਾਦਲ ਨੇ ਪਿਛਲੀਆਂ ਸਰਕਾਰਾਂ ਦੀ ਕਾਰਜਸ਼ੈਲੀ ’ਤੇ ਕਟਾਸ਼ ਕਰਦਿਆਂ ਕਿਹਾ ਕਿ ਪਿਛਲੀ ਅਕਾਲੀ-ਭਾਜਪਾ ਸਰਕਾਰ ਨੇ ਪੰਜਾਬ ਦੇ ਨੌਜਵਾਨਾਂ ਨੂੰ ਰੁਜਗਾਰ ਮੁਹੱੱਈਆ ਕਰਵਾਉਣ ਲਈ ਕੋਈ ਉਪਰਾਲਾ ਨਹੀਂ ਕੀਤਾ। ਉਨਾਂ ਕਿਹਾ ਕਿ ਪੰਜਾਬ ਦੀ ਕਾਂਗਰਸ ਸਰਕਾਰ ਵਲੋਂ ਸਭ ਤੋਂ ਵੱਡੀ ਤਵੱਜੋ ਪੰਜਾਬ ਦੇ ਨੌਜਵਾਨਾਂ ਨੂੰ ਰੁਜ਼ਗਾਰ ਦਿਵਾਉਣ ਲਈ ਦਿੱਤੀ ਜਾ ਰਹੀ ਹੈ ਤਾਂ ਜੋ ਪੰਜਾਬੀਆਂ ਦੇ ਪਰਿਵਾਰਾਂ ਦੀ ਆਮਦਨ ਵਿਚ ਵਾਧਾ ਹੋ ਸਕੇ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ੍ਰੀ ਬਾਦਲ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸਭਿਆਚਾਰਕ ਅਤੇ ਖੇਡ ਮੇਲਿਆਂ ਲਈ 50 ਕਰੋੜ ਦੀ ਰਕਮ ਰਾਖਵੀਂ ਰੱਖੀ ਗਈ ਹੈ।ਇਸ ਦੇ ਨਾਲ ਉਨਾਂ ਨੇ ਐਲਾਨ ਕੀਤਾ ਕਿ ਫਰੀਦਕੋਟ ਮੇਲੇ ਦਾ ਸਾਰਾ ਖਰਚ ਪੰਜਾਬ ਸਰਕਾਰ ਵਲੋਂ ਉਠਾਇਆ ਜਾਵੇਗਾ। ਇਸ ਮੌਕੇ ਫਰੀਦਕੋਟ ਹਲਕੇ ਦੇ ਵਿਧਾਇਕ ਸ. ਕੁਸ਼ਲਦੀਪ ਸਿੰਘ ਢਿੱਲੋਂ ਵੱਲੋਂ ਫਰੀਦਕੋਟ ਜ਼ਿਲ੍ਹੇ ਅਤੇ ਹਲਕੇ ਦੀਆਂ ਕੁਝ ਮੰਗਾ ਬਾਰੇ ਧਿਆਨ ਦਿਵਾਉਣ ’ਤੇ ਇੰਨਾਂ ਨੂੰ ਪੂਰਾ ਕਰਨ ਦਾ ਐਲਾਨ ਕੀਤਾ।ਖਜਾਨਾ ਮੰਤਰੀ ਨੇ ਐਲਾਨ ਕੀਤਾ ਕਿ ਫਰੀਦਕੋਟ ਸ਼ਹਿਰ ਦੇ ਸੀਵਰੇਜ ਅਤੇ ਪੀਣ ਵਾਲੇ ਪਾਣੀ ਦੇ ਰੁਕੇ ਹੋਏ ਪ੍ਰੋਜੈਕਟ ਨੂੰ ਪੂਰਾ ਕਰਨ ਲਈ 87 ਕਰੋੜ ਰੁਪਏ ਦੀ ਰਾਸ਼ੀ ਸਰਕਾਰ ਵਲੋਂ ਜਲਦ ਹੀ ਜਾਰੀ ਕਰ ਦਿੱਤੀ ਜਾਵੇਗੀ। ਜਿਕਰਯੋਗ ਹੈ ਕਿ 90 ਕਰੋੜ ਦੇ ਇਸ ਪ੍ਰੋਜੈਕਟ ਲਈ ਪਹਿਲਾਂ ਸਿਰਫ ਤਿੰਨ ਕਰੋੜ ਰੁਪਏ ਹੀ ਜਾਰੀ ਕੀਤੇ ਗਏ ਸਨ। ਉਨ੍ਹਾਂ ਨੇ ਨਾਲ ਹੀ ਫਰੀਦਕੋਟ ਜ਼ਿਲ੍ਹੇ ਵਿਚ ਕੱਚੇ ਖਾਲਿਆਂ ਨੂੰ ਪੱਕਾ ਕਰਨ ਲਈ ਬਣਦੀ 40 ਕਰੋੜ ਦੇ ਕਰੀਬ ਰਕਮ ਜਾਰੀ ਕਰਨ ਦਾ ਐਲਾਨ ਕੀਤਾ। ਸ੍ਰੀ ਬਾਦਲ ਨੇ ਇਸ ਮੌਕੇ ਫਰੀਦਕੋਟ ਸ਼ਹਿਰ ਦੇ ਸੁੰਦਰੀਕਰਨ ਲਈ ਵੱਡਾ ਪਾਰਕ ਬਣਾਉਣ ਅਤੇ ਸਾਰੇ ਸ਼ਹਿਰ ਵਿਚ ਸ਼ਟਰੀਟ ਲਾਈਟਾਂ ਲਗਾਉਣ ਦੇ ਪ੍ਰੋਜੈਕਟ ਨੂੰ ਮਨਜੂਰੀ ਦੇਣ ਦਾ ਵੀ ਐਲਾਨ ਕੀਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸ. ਕੁਸ਼ਲਦੀਪ ਸਿੰਘ ਢਿੱੱਲੋਂ ਵਿਧਾਇਕ, ਸ੍ਰੀ ਰਾਜੀਵ ਪ੍ਰਾਸ਼ਰ ਡਿਪਟੀ ਕਮਿਸ਼ਨਰ, ਡਾ. ਨਾਨਕ ਸਿੰਘ ਐਸ.ਐਸ.ਪੀ, ਡਾ. ਰਾਜ ਬਹਾਦਰ ਵਾਈਸ ਚਾਂਸਲਰ, ਸ੍ਰੀ ਸੁਨੀਲ ਸ਼ਰਮਾਂ ਜ਼ਿਲ੍ਹਾ ਖੇਡ ਅਫਸਰ, ਸ੍ਰੀ ਜਗਜੀਤ ਸਿੰਘ ਚਾਹਲ ਸਹਾਇਕ ਡਾਇਰੈਕਟਰ ਯੂਵਕ ਸੇਵਾਵਾਂ, ਸ੍ਰੀ ਸੁਰਿੰਦਰ ਗੁਪਤਾ ਸੀਨੀਅਰ ਕਾਂਗਰਸ ਆਗੂ, ਸ੍ਰੀ ਜਸਵੀਰ ਜੱਸੀ ਸਟੇਜ ਸਕੱਤਰ, ਜਸਵੰਤ ਸਿੰਘ ਕੁੱਲ ਸੀਨੀਅਰ ਕਾਂਗਰਸ ਆਗੂ, ਮਿਊਂਸਪਲ ਕਾਂਉਸਲਰ, ਪੰਚ ਸਰਪੰਚ ਅਤੇ ਸਮੁੱਚੇ ਜ਼ਿਲ੍ਹਾ ਪ੍ਰਸਾਸ਼ਨਿਕ ਅਧਿਕਾਰੀ ਹਾਜ਼ਿਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ