nabaz-e-punjab.com

ਰਾਮ ਮੰਦਰ ਦੀ ਉਸਾਰੀ ਸ਼ੁਰੂ ਹੋਣ ਮੌਕੇ 5 ਅਗਸਤ ਨੂੰ ਬਾਜ਼ਾਰਾਂ ਵਿੱਚ ਦੀਵੇ ਜਗਾਉਣ ਤੇ ਲੜੀਆਂ ਲਗਾਉਣ ਦੀ ਅਪੀਲ

ਐਸ.ਏ.ਐਸ.ਨਗਰ, 28 ਜੁਲਾਈ:
ਭਾਰਤੀ ਜਨਤਾ ਪਾਰਟੀ (ਯੁਵਾ ਮੋਰਚਾ) ਦੀ ਕੌਮੀ ਕਾਰਜਕਾਰਨੀ ਦੇ ਮੈਂਬਰ
ਅਤੇ ਨਗਰ ਨਿਗਮ ਦੇ ਸਾਬਕਾ ਕੌਂਸਲਰ ਸੈਹਬੀ ਆਨੰਦ ਵਲੋਂ ਸ਼ਹਿਰ ਦੀਆਂ ਸਮੂਹ ਮਾਰਕੀਟ ਕਮੇਟੀਆਂ ਨੂੰ ਅਪੀਲ ਕੀਤੀ ਹੈ ਕਿ ਆਉਣ ਵਾਲੀ 5 ਅਗਸਤ ਨੂੰ
ਅਯੋਧਿਆ ਵਿਖੇ ਰਾਮ ਮੰਦਰ ਦੀ ਉਸਾਰੀ ਆਰੰਭ ਹੋਣ ਦੀ ਖੁਸ਼ੀ ਵਿੱਚ ਮਾਰਕੀਟਾਂ ਵਿੱਚ ਲੜੀਆਂ ਲਗਵਾਈਆਂ ਜਾਣ ਅਤੇ ਸ੍ਰੀਰਾਮ ਜਨਮਭੂਮੀ ਮੰਦਰ ਦੀ ਉਸਾਰੀ ਦੀ ਖੁਸ਼ੀ ਜਾਹਿਰ ਕੀਤੀ ਜਾਵੇ।
ਇੱਥੇ ਜਾਰੀ ਬਿਆਨ ਵਿੱਚ ਸ੍ਰੀ ਸੈਹਬੀ ਆਨੰਦ ਨੇ ਕਿਹਾ ਕਿ ਕਰੀਬ 550 ਸਾਲਾਂ ਬਾਅਦ ਇਹ ਮੌਕਾ ਆਇਆ ਹੈ ਅਤੇ ਇਸ ਮੌਕੇ ਰਾਮਭਗਤਾਂ ਵੱਲੋਂ ਪੂਰੇ ਦੇਸ਼ ਵਿੱਚ ਦੀਪਮਾਲਾ ਕੀਤੀ ਜਾ ਰਹੀ ਹੈ ਅਤੇ ਇਸ ਮੌਕੇ ਮੁਹਾਲੀ ਦੀਆਂ ਮਾਰਕੀਟਾਂ ਵਿੱਚ ਵਿਸ਼ੇਸ਼ ਸਜਾਵਟ ਕੀਤੀ ਜਾਣੀ ਚਾਹੀਦੀ ਹੈ।

Load More Related Articles
Load More By Nabaz-e-Punjab
Load More In General News

Check Also

ਪਿੰਡਾਂ ਲਈ ਵੱਖਰੇ ਬਾਇਲਾਜ ਬਣਾਉਣ ਦੀ ਮੰਗ ਉੱਠੀ, ਅਕਾਲੀ ਦਲ ਨੇ ਚੁੱਕਿਆਂ ਮੁੱਦਾ

ਪਿੰਡਾਂ ਲਈ ਵੱਖਰੇ ਬਾਇਲਾਜ ਬਣਾਉਣ ਦੀ ਮੰਗ ਉੱਠੀ, ਅਕਾਲੀ ਦਲ ਨੇ ਚੁੱਕਿਆਂ ਮੁੱਦਾ ਅੰਗਰੇਜ਼ਾਂ ਵੇਲੇ ਸ਼ਹਿਰੀ ਕਾ…