Nabaz-e-punjab.com

ਲਾਂਡਰਾਂ ਜੰਕਸ਼ਨ ਤੇ ਸੜਕਾਂ ਚੌੜੀਆਂ ਕਰਨ ਦਾ ਕੰਮ ਸ਼ੁਰੂ ਹੋਣ ਨਾਲ ਲੋਕਾਂ ਨੂੰ ਭਾਰੀ ਰਾਹਤ ਮਿਲੇਗੀ: ਭਾਗੋਮਾਜਰਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 15 ਫਰਵਰੀ:
ਪੈਰੀਫੇਰੀ ਮਿਲਕਮੈਨ ਯੂਨੀਅਨ ਚੰਡੀਗੜ੍ਹ-ਮੁਹਾਲੀ ਦੇ ਜਨਰਲ ਸਕੱਤਰ ਬਲਜਿੰਦਰ ਸਿੰਘ ਭਾਗੋਮਾਜਰਾ ਨੇ ਇੱਥੋਂ ਦੇ ਨਜ਼ਦੀਕੀ ਪਿੰਡ ਲਾਂਡਰਾਂ ਜੰਕਸ਼ਨ ਦੇ ਨਿਰਮਾਣ ਦਾ ਕੰਮ ਸ਼ੁਰੂ ਕਰਨ ਲਈ ਪੰਜਾਬ ਸਰਕਾਰ ਅਤੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਅਤੇ ਲੋਕ ਨਿਰਮਣ ਮੰਤਰੀ ਵਿਜੈਇੰਦਰ ਸਿੰਗਲਾ ਦਾ ਧੰਨਵਾਦ ਕੀਤਾ ਹੈ। ਉਨ੍ਹਾਂ ਕਿਹਾ ਕਿ ਪਿਛਲੇ 13 ਸਾਲਾ ਤੋਂ ਲਾਂਡਰਾਂ ਟੀ-ਪੁਆਇੰਟ ’ਤੇ ਰੋਜ਼ਾਨਾ ਹਰ ਵੇਲੇ ਟਰੈਫ਼ਿਕ ਜਾਮ ਲੱਗਣ ਕਾਰਨ ਇਲਾਕੇ ਦੇ ਲੋਕਾਂ ਅਤੇ ਰਾਹਗੀਰਾਂ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ ਅਤੇ ਮਹਿਜ਼ 10 ਤੋਂ 15 ਮਿੰਟ ਦਾ ਪੈਂਡਾ ਤੈਅ ਲਈ ਘੰਟਿਆਬੱਧੀ ਸਮਾਂ ਲੱਗ ਜਾਂਦਾ ਸੀ। ਉਨ੍ਹਾਂ ਕਿਹਾ ਕਿ ਪਿਛਲੇ 10 ਸਾਲ ਅਕਾਲੀ ਸਰਕਾਰ ਨੇ ਲਾਂਡਰਾਂ ਜੰਕਸ਼ਨ ਲਈ ਸਿਰਫ਼ ਝੂਠੇ ਵਾਅਦੇ ਹੀ ਕੀਤੇ ਗਏ ਹਨ ਪ੍ਰੰਤੂ ਹੁਣ ਕੈਬਨਿਟ ਮੰਤਰੀ ਸ੍ਰੀ ਸਿੱਧੂ ਨੇ ਪਹਿਲਕਦਮੀ ਕਰਦਿਆਂ ਇਸ ਵੱਕਾਰੀ ਪ੍ਰਾਜੈਕਟ ਲਈ 25 ਕਰੋੜ ਕਰੋੜ ਦੀ ਰਾਸ਼ੀ ਰਿਲੀਜ਼ ਕਰਵਾ ਕੇ ਬਕਾਇਦਾ ਲਾਂਡਰਾਂ ਜੰਕਸ਼ਨ ਅਤੇ ਸੜਕਾਂ ਚੌੜੀਆਂ ਕਰਨ ਦਾ ਕੰਮ ਸ਼ੁਰੂ ਕਰਵਾ ਕੇ ਆਪਣਾ ਵਾਅਦਾ ਨਿਭਾਇਆ ਹੈ।
ਸ੍ਰੀ ਬਲਜਿੰਦਰ ਸਿੰਘ ਭਾਗੋਮਾਜਰਾ ਨੇ ਕਿਹਾ ਕਿ ਮੁਹਾਲੀ ਤੋਂ ਸ੍ਰੀ ਫਤਹਿਗੜ੍ਹ ਸਾਹਿਬ ਅਤੇ ਖਰੜ ਤੋਂ ਬਨੂੜ ਜਾਣ ਲਈ ਰਾਹਗੀਰਾਂ ਨੂੰ ਆਵਾਜਾਈ ਲਈ ਖੱਜਲ-ਖੁਆਰ ਹੋਣਾ ਪੈਂਦਾ ਸੀ ਅਤੇ ਪਿਛਲੀਆਂ ਸਰਕਾਰਾਂ ਨੇ ਇਸ ਪ੍ਰਾਜੈਕਟ ਵੱਲ ਉੱਕਾ ਹੀ ਧਿਆਨ ਨਹੀਂ ਦਿੱਤਾ। ਉਨ੍ਹਾਂ ਕਿਹਾ ਕਿ ਲਾਂਡਰਾਂ ਤੋਂ ਬਨੂੜ ਜਾਣ ਵਾਲੇ ਬਾਬਾ ਬੰਦਾ ਸਿੰਘ ਬਹਾਦਰ ਮਾਰਗ ’ਤੇ ਸਥਿਤ ਪਿੰਡ ਭਾਗੋਮਾਜਰਾ ਵਿੱਚ ਮੁੱਖ ਸੜਕ ’ਤੇ ਡੂੰਘੇ ਖੱਡੇ ਪਏ ਹੋਏ ਹਨ। ਇਸ ਸਬੰਧੀ ਜ਼ਿਲ੍ਹਾ ਪ੍ਰਸ਼ਾਸਨ ਨੂੰ ਕਈ ਵਾਰ ਗੁਹਾਰ ਲਗਾਈ ਜਾ ਚੁੱਕੀ ਹੈ ਪ੍ਰੰਤੂ ਹੁਣ ਤੱਕ ਸੜਕ ਦੀ ਮੁਰੰਮਤ ਨਹੀਂ ਕੀਤੀ ਗਈ ਪ੍ਰੰਤੂ ਹੁਣ ਲਾਂਡਰਾਂ ਜੰਕਸ਼ਨ ਦਾ ਨਿਰਮਾਣ ਸ਼ੁਰੂ ਹੋਣ ਨਾਲ ਇਲਾਕੇ ਦੇ ਲੋਕਾਂ ਨੂੰ ਭਵਿੱਖ ਵਿੱਚ ਟਰੈਫ਼ਿਕ ਜਾਮ ਅਤੇ ਟੁੱਟੀਆਂ ਸੜਕਾਂ ਤੋਂ ਨਿਜਾਤ ਮਿਲਣ ਦੀ ਆਸ ਬੱਝ ਗਈ ਹੈ। ਲਾਂਡਰਾਂ ਸੜਕ ਚੌੜੀ ਹੋਣ ਨਾਲ ਸੜਕ ਦੁਰਘਟਨਾਵਾਂ ਨੂੰ ਵੀ ਠੱਲ੍ਹ ਪਵੇਗੀ।
ਇਸ ਮੌਕੇ ਯੂਨੀਅਨ ਦੇ ਪ੍ਰਧਾਨ ਸੁਖਵਿੰਦਰ ਸਿੰਘ, ਚੇਅਰਮੈਨ ਜਸਵੀਰ ਸਿੰਘ ਨਰੈਣਾ, ਬਲਵਿੰਦਰ ਸਿੰਘ ਬੀੜ ਪ੍ਰਧਾਨ ਮੁਹਾਲੀ, ਮਨਜੀਤ ਸਿੰਘ ਸੈਣੀ, ਦਲਜੀਤ ਸਿੰਘ ਮਨਾਣਾ, ਨਰਿੰਦਰ ਸਿੰਘ ਸਿਆਊ, ਸਤਪਾਲ ਸਿੰਘ ਸਵਾੜਾ, ਮਨਜੀਤ ਸਿੰਘ ਹੁਲਕਾ, ਹਰਜੰਗ ਸਿੰਘ ਚਡਿਆਲਾ, ਰਜਿੰਦਰ ਸਿੰਘ ਭਾਰਤਪੁਰ, ਜਸਵੀਰ ਸਿੰਘ ਢਕੋਰਾ, ਜਗੀਰ ਸਿੰਘ ਕੰਬਾਲਾ, ਸੰਤ ਸਿੰਘ ਕੁਰੜੀ, ਸਾਹਿਬ ਸਿੰਘ ਮੌਲੀ, ਗਗਨ ਸੋਹਾਣਾ, ਗੁਰਦੀਪ ਸਿੰਘ ਮਾਣਕਪੁਰ ਹਾਜ਼ਰ ਸਨ।

Load More Related Articles
Load More By Nabaz-e-Punjab
Load More In Development and Work

Check Also

44282 ਵਿਦਿਆਰਥੀਆਂ ਨੇ ਪੀਐੱਸਟੀਐੱਸਈ ਤੇ ਐੱਨਐੱਨਐੱਮਐੱਸ ਦੀ ਵਜ਼ੀਫ਼ਾ ਮੁਕਾਬਲਾ ਪ੍ਰੀਖਿਆ ਦਿੱਤੀ

44282 ਵਿਦਿਆਰਥੀਆਂ ਨੇ ਪੀਐੱਸਟੀਐੱਸਈ ਤੇ ਐੱਨਐੱਨਐੱਮਐੱਸ ਦੀ ਵਜ਼ੀਫ਼ਾ ਮੁਕਾਬਲਾ ਪ੍ਰੀਖਿਆ ਦਿੱਤੀ ਮੁਕਾਬਲਾ ਪ੍ਰ…