Nabaz-e-punjab.com

ਮੁੱਖ ਮੰਤਰੀ ਵੱਲੋਂ ਜਾਰੀ ਹੁਕਮ ਤੋਂ ਬਾਅਦ ਵੀ ਸ਼ੁਰੂ ਨਹੀਂ ਹੋਇਆ ਲਾਂਡਰਾਂ ਸੜਕ ਦੀ ਉਸਾਰੀ ਦਾ ਕੰਮ

ਮੁਹਾਲੀ ਤੋਂ ਸਰਹਿੰਦ ਸੜਕ ਵਿੱਚ ਪਏ ਡੂੰਘੇ ਖੱਡਿਆਂ ਕਾਰਨ ਰੋਜ਼ਾਨਾ ਵਾਪਰਦੇ ਹਨ ਸੜਕ ਹਾਦਸੇ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 6 ਨਵੰਬਰ:
ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਸ਼ਹਿਰੀ ਅਤੇ ਦਿਹਾਤੀ ਖੇਤਰ ਦੀਆਂ ਲਿੰਕ ਅਤੇ ਮੁੱਖ ਸੜਕਾਂ ਦੀ ਹਾਲਤ ਕਾਫੀ ਖਸਤਾ ਬਣੀ ਹੋਈ ਹੈ। ਜਿਸ ਕਾਰਨ ਇਲਾਕੇ ਦੇ ਲੋਕਾਂ ਅਤੇ ਹੋਰ ਰਾਹਗੀਰਾਂ ਨੂੰ ਕਾਫੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਮੁਹਾਲੀ ਤੋਂ ਸਰਹਿੰਦ ਜਾਣ ਵਾਲੀ ਮੁੱਖ ਸੜਕ ਦੀ ਹਾਲਤ ਕਾਫੀ ਬਦਤਰ ਬਣੀ ਹੋਈ ਹੈ।
ਜ਼ਿਕਰਯੋਗ ਹੈ ਕਿ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪਿਛਲੇ ਸਾਲ ਸੋਹਾਣਾ ਤੋਂ ਲਾਂਡਰਾਂ ਅਤੇ ਲਾਂਡਰਾਂ-ਚੁੰਨੀ ਮੁੱਖ ਸੜਕ ਨੂੰ ਚੌੜੀ ਅਤੇ ਮਜ਼ਬੂਤ ਕਰਕੇ ਬਣਾਉਣ ਲਈ 23 ਕਰੋੜ ਰੁਪਏ ਦੀ ਵੱਡੀ ਰਾਸੀ ਜਾਰੀ ਕਰਨ ਲਈ ਵਿੱਤ ਵਿਭਾਗ ਨੂੰ ਹੁਕਮ ਦਿੱਤੇ ਗਏ ਸਨ। ਮੁੱਖ ਮੰਤਰੀ ਅਤੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਦੀ ਨਿੱਜੀ ਦਿਲਚਸਪੀ ਕਾਰਨ ਇਲਾਕੇ ਦੇ ਲੋਕਾਂ ਨੂੰ ਸੜਕ ਬਣਨ ਦੀ ਆਸ ਬੱਝ ਗਈ ਸੀ ਕਿ ਹੁਣ ਉਨ੍ਹਾਂ ਨੂੰ ਲਾਂਡਰਾਂ ਟੀ-ਪੁਆਇੰਟ ’ਤੇ ਰੋਜ਼ਾਨਾ ਲੱਗਦੇ ਜਾਮ ਤੋਂ ਛੁਟਕਾਰਾ ਮਿਲ ਜਾਵੇਗਾ ਪ੍ਰੰਤੂ ਹੁਣ ਤੱਕ ਸੜਕ ਦਾ ਨਿਰਮਾਣ ਸ਼ੁਰੂ ਨਹੀਂ ਹੋਇਆ। ਇਹੀ ਨਹੀਂ ਸੜਕ ਵਿੱਚ ਪਏ ਡੂੰਘੇ ਖੱਡਿਆਂ ਨੂੰ ਭਰਨ ਦਾ ਵੀ ਰੱਤੀ ਭਰ ਕੰਮ ਨਹੀਂ ਕੀਤਾ ਗਿਆ ਹੈ। ਜਿਸ ਕਾਰਨ ਨਿੱਤ ਹਾਦਸੇ ਵਾਪਰ ਰਹੇ ਹਨ।
ਕੈਬਨਿਟ ਮੰਤਰੀ ਬਲਬੀਰ ਸਿੰਘ ਸਿੱਧੂ ਵੱਲੋਂ ਲਖਨੌਰ ਤੋਂ ਲਾਂਡਰਾਂ ਸੜਕ ਦਾ ਕੁਝ ਟੋਟਾ ਇੰਟਰਲਾਕ ਟਾਈਲਾਂ ਲਗਾ ਕੇ ਬਣਾਇਆ ਗਿਆ ਸੀ ਪ੍ਰੰਤੂ ਪਰ ਹੁਣ ਤੱਕ ਸੜਕ ਦੇ ਦੋਵੇਂ ਪਾਸੇ ਫੁੱਟਪਾਥ ਵਾਲੀ ਥਾਂ ਨੂੰ ਪੱਕਾ ਨਹੀਂ ਕੀਤਾ ਜਾ ਸਕਿਆ ਹੈ। ਇਸ ਵੇਲੇ ਹਾਲਾਤ ਇਹ ਹਨ ਕਿ ਸੜਕ ਦੇ ਕਿਨਾਰੇ ਡੂੰਘੇ ਹੁੰਦੇ ਜਾ ਰਹੇ ਖੱਡੇ ਹਾਦਸਿਆਂ ਦਾ ਕਾਰਨ ਬਣ ਰਹੇ ਹਨ ਅਤੇ ਇਨ੍ਹਾਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ।
ਕਿਸਾਨ ਆਗੂ ਗਿਆਨ ਸਿੰਘ ਧੜਾਕ, ਬਲਜਿੰਦਰ ਸਿੰਘ ਭਾਗੋਮਾਜਰਾ, ਗੀਤਇੰਦਰ ਸਿੰਘ ਗਿੱਲ, ਗੋਲਾ ਲਾਂਡਰਾਂ ਨੇ ਕਿਹਾ ਕਿ ਲਖਨੌਰ ਤੋਂ ਲਾਂਡਰਾਂ ਅਤੇ ਲਾਂਡਰਾਂ ਤੋਂ ਸਵਾੜਾ ਤੱਕ ਸੜਕ ’ਤੇ ਕਾਫੀ ਡੂੰਘੇ ਟੋਏ ਬਣ ਗਏ ਹਨ। ਇਸ ਸੜਕ ’ਤੇ ਕਰੀਬ 5 ਕਿੱਲੋਮੀਟਰ ਦੇ ਟੋਟੇ ਵਿੱਚ ਰੋਜ਼ਾਨਾ 5-7 ਹਾਦਸੇ ਹੋ ਰਹੇ ਹਨ ਅਤੇ ਇਨ੍ਹਾਂ ਹਾਦਸਿਆਂ ਦਾ ਸ਼ਿਕਾਰ ਹੋਣ ਵਾਲੇ ਰਾਹਗੀਰ ਸਰਕਾਰ ਨੂੰ ਕੋਸਦੇ ਨਜ਼ਰ ਆਉਂਦੇ ਹਨ। ਉਨ੍ਹਾਂ ਕਿਹਾ ਕਿ ਸਬੰਧਤ ਵਿਭਾਗ ਇਸ ਪਾਸੇ ਧਿਆਨ ਦੇਣ ਦੀ ਬਜਾਏ ਬੋਰੀਆਂ ਵਿੱਚ ਮਿੱਟੀ ਭਰ ਕੇ ਸੜਕ ’ਤੇ ਪਾ ਕੇ ਡੰਗ ਟਪਾਇਆ ਜਾ ਰਿਹਾ ਹੈ। ਜਿਸ ਕਾਰਨ ਅਨਾਜ ਮੰਡੀਆਂ ਵਿੱਚ ਝੋਨੇ ਦੀ ਫਸਲ ਲੈ ਕੇ ਆ ਰਹੇ ਕਿਸਾਨ ਕਾਫੀ ਅੌਖੇ ਹਨ। ਇਲਾਕੇ ਦੇ ਲੋਕਾਂ ਨੇ ਮੰਗ ਕੀਤੀ ਕਿ ਸਬੰਧਤ ਸੜਕਾਂ ਦੀ ਤੁਰੰਤ ਮੁਰੰਮਤ ਕਰਵਾਈ ਜਾਵੇਗੀ।

Load More Related Articles
Load More By Nabaz-e-Punjab
Load More In General News

Check Also

ਗੁਰਦੁਆਰਾ ਸੰਤ ਮੰਡਲ ਅੰਗੀਠਾ ਸਾਹਿਬ ਵਿੱਚ ਤਿੰਨ ਰੋਜ਼ਾ ਸਾਲਾਨਾ ਧਾਰਮਿਕ ਸਮਾਗਮ ਸਮਾਪਤ

ਗੁਰਦੁਆਰਾ ਸੰਤ ਮੰਡਲ ਅੰਗੀਠਾ ਸਾਹਿਬ ਵਿੱਚ ਤਿੰਨ ਰੋਜ਼ਾ ਸਾਲਾਨਾ ਧਾਰਮਿਕ ਸਮਾਗਮ ਸਮਾਪਤ ਵੱਡੀ ਗਿਣਤੀ ਵਿੱਚ ਸ਼ਖ਼…