Nabaz-e-punjab.com

ਮੁਹਾਲੀ-ਖਰੜ ਹਾਈਵੇਅ ’ਤੇ ਫਲਾਈ ਓਵਰ ਦੇ ਰਾਹ ਵਿੱਚ ਅੜਿੱਕਾ ਬਣ ਰਹੀਆਂ 80 ਉਸਾਰੀਆਂ ਢਾਹੀਆਂ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 3 ਜੁਲਾਈ:
ਮੁਹਾਲੀ-ਖਰੜ ਹਾਈਵੇਅ ਉੱਤੇ ਖਾਨਪੁਰ ਤੱਕ ਫਲਾਈ ਓਵਰ ਅਤੇ ਐਲੀਵੈਟਿਡ ਸੜਕ ਦੇ ਨਿਰਮਾਣ ਕਾਰਜਾਂ ਵਿੱਚ ਅੜਿੱਕਾ ਬਣ ਰਹੀਆਂ ਉਸਾਰੀਆਂ ਢਾਹੁਣ ਲਈ ਵੱਡੇ ਪੱਧਰ ’ਤੇ ਵਿਸ਼ੇਸ਼ ਮੁਹਿੰਮ ਚਲਾਈ ਗਈ। ਇਸ ਦੌਰਾਨ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਬੁੱਧਵਾਰ ਨੂੰ ਲਗਭਗ 80 ਉਸਾਰੀਆਂ ਢਾਹੀਆਂ ਗਈਆਂ। ਮੁਹਾਲੀ ਦੇ ਐਸਡੀਐਮ ਜਗਦੀਪ ਸਹਿਗਲ ਦੀ ਅਗਵਾਈ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ, ਐਨਐਚਏਆਈ ਅਤੇ ਪੁਲੀਸ ਦੀ ਸਾਂਝੀ ਟੀਮ ਨੇ ਮੁਹਾਲੀ ਦੀ ਜੂਹ ਵਿੱਚ ਵੱਸਦੇ ਪਿੰਡ ਬਲੌਂਗੀ, ਇਤਿਹਾਸਕ ਪਿੰਡ ਦਾਊਂ, ਪਿੰਡ ਬੱਲੋਮਾਜਰਾ, ਦੇਸੂਮਾਜਰਾ, ਫਤਹਿਉੱਲਾਪੁਰ ਅਤੇ ਮੁੰਡੀ ਖਰੜ ਵਿੱਚ ਕਥਿਤ ਨਾਜਾਇਜ਼ ਉਸਾਰੀਆਂ ਢਾਹੀਆਂ ਗਈਆਂ।
ਅੱਜ ਇੱਥੇ ਦੇਰ ਸ਼ਾਮ ਮੁਹਾਲੀ ਦੇ ਐਸਡੀਐਮ ਜਗਦੀਪ ਸਹਿਗਲ ਨੇ ਕਿਹਾ ਕਿ ‘ਅਸੀਂ ਜ਼ਮੀਨ ਖਾਲੀ ਕਰਨ ਲਈ ਉਨ੍ਹਾਂ ਇਮਾਰਤਾਂ ਦੇ ਮਾਲਕਾਂ ਨੂੰ 60 ਦਿਨਾਂ ਦੇ ਨੋਟਿਸ ਦਿੱਤੇ ਸਨ। ਜਿਨ੍ਹਾਂ ਦੀ ਜ਼ਮੀਨ ਨੋਟੀਫਾਈ ਹੋਈ ਹੈ। ਇਨ੍ਹਾਂ ਨੋਟਿਸਾਂ ਵਿੱਚ ਮਾਲਕਾਂ ਮੁਆਵਜ਼ੇ ਦਾ ਦਾਅਵਾ ਕਰਨ ਅਤੇ ਜ਼ਮੀਨ ਦਾ ਕਬਜ਼ਾ ਦੇਣ ਲਈ ਕਿਹਾ ਗਿਆ ਸੀ। ਇਸ ਫਲਾਈ ਓਵਰ ਪ੍ਰਾਜੈਕਟ ਨੂੰ ਜ਼ਿਲ੍ਹਾ ਪ੍ਰਸ਼ਾਸਨ ਦੀ ਤਰਜੀਹ ਦੱਸਦਿਆਂ ਉਨ੍ਹਾਂ ਕਿਹਾ ਕਿ ਉਸਾਰੀਆਂ ਢਾਹੁਣ ਦੀ ਮੁਹਿੰਮ 6 ਜੁਲਾਈ ਤੱਕ ਜਾਰੀ ਰਹੇਗੀ।
ਸ੍ਰੀ ਸਹਿਗਲ ਨੇ ਸਪੱਸ਼ਟ ਕੀਤਾ ਕਿ ਮੁਆਵਜ਼ੇ ਲਈ ਦਾਅਵਾ ਐਸਡੀਐਮ ਮੁਹਾਲੀ ਦੇ ਦਫ਼ਤਰ ਵਿੱਚ ਕੀਤਾ ਜਾ ਸਕਦਾ ਹੈ। ਲੋਕਾਂ ਦੀ ਸਹੂਲਤ ਲਈ ਖਰੜ ਦੇ ਨਾਗਰਿਕਾਂ ਲਈ ਤਹਿਸੀਲ ਖਰੜ ਵਿੱਚ ਵੀ ਸਟਾਫ਼ ਉਪਲਬਧ ਰਹੇਗਾ। ਉਨ੍ਹਾਂ ਕਿਹਾ ਕਿ ਜਿਨ੍ਹਾਂ ਦੀ ਜ਼ਮੀਨ/ਇਮਾਰਤ ਨੋਟੀਫਿਕੇਸ਼ਨ ਵਿੱਚ ਨਹੀਂ ਹੈ। ਉਨ੍ਹਾਂ ਦੀ ਜ਼ਮੀਨ ਐਨਐਚਏਆਈ ਖਰੀਦੇਗੀ। ਉਨ੍ਹਾਂ ਇਮਾਰਤਾਂ ਦੇ ਮਾਲਕਾਂ ਨੂੰ ਅਪੀਲ ਕੀਤੀ ਕਿ ਲੰਮੇ ਸਮੇਂ ਤੋਂ ਚੱਲੀ ਆ ਰਹੀ ਟਰੈਫ਼ਿਕ ਦੀ ਸਮੱਸਿਆ ਨੂੰ ਦੇਖਦਿਆਂ ਉਹ ਇਸ ਮੁਹਿੰਮ ਵਿੱਚ ਸਹਿਯੋਗ ਕਰਨ।

Load More Related Articles
Load More By Nabaz-e-Punjab
Load More In General News

Check Also

ਪੁਰਾਣਾ ਬੈਰੀਅਰ ’ਤੇ ਸੜਕ ਕੰਢੇ ਲੋਕ ਕੂੜਾ ਤੇ ਰਾਸ਼ਨ ਸੁੱਟ ਕੇ ਖ਼ੁਦ ਫੈਲਾ ਰਹੇ ਨੇ ਗੰਦਗੀ

ਪੁਰਾਣਾ ਬੈਰੀਅਰ ’ਤੇ ਸੜਕ ਕੰਢੇ ਲੋਕ ਕੂੜਾ ਤੇ ਰਾਸ਼ਨ ਸੁੱਟ ਕੇ ਖ਼ੁਦ ਫੈਲਾ ਰਹੇ ਨੇ ਗੰਦਗੀ ਸ਼ਹਿਰ ਵਿੱਚ ਤਿੰਨ ਗ…