ਕੰਜਿਊਮਰ ਪ੍ਰੋਟੈਕਸ਼ਨ ਫੈਡਰੇਸ਼ਨ ਨੇ ਕੌਮੀ ਖਪਤਕਾਰ ਅਧਿਕਾਰ ਦਿਵਸ ਮਨਾਇਆ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 25 ਦਸੰਬਰ:
ਇੱਥੋਂ ਦੇ ਫੇਜ਼-5 ਸਥਿਤ ਸਰਕਾਰੀ ਇੰਡਸਟਰੀਅਲ ਟਰੇਨਿੰਗ ਇੰਸਚੀਟੀਊਟ (ਲੜਕੀਆਂ ਦੀ ਆਈਟੀਆਈ) ਵਿਖੇ ਕੰਜਿਊਮਰ ਪ੍ਰੋਟੈਕਸ਼ਨ ਫੈਡਰੇਸ਼ਨ ਐਸ.ਏ.ਐਸ ਨਗਰ ਵੱਲੋਂ ਭਾਰਤ ਮਾਨਕ ਬਿਉਰੋ ਚੰਡੀਗੜ੍ਹ ਅਤੇ ਖੁਰਾਕ ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ ਪੰਜਾਬ ਦੇ ਸਹਿਯੋਗ ਨਾਲ ਫੈਡਰੇਸ਼ਨ ਦੇ ਪ੍ਰਧਾਨ ਇੰਜ: ਪੀ.ਐਸ. ਵਿਰਦੀ ਦੀ ਅਗਵਾਈ ਹੇਠ ਕੌਮੀ ਖਪਤਕਾਰ ਅਧਿਕਾਰ ਦਿਵਸ ਮਨਾਇਆ ਗਿਆ। ਜਿਸ ਵਿੱਚ ਮੁਹਾਲੀ ਨਗਰ ਨਿਗਮ ਦੇ ਡਿਪਟੀ ਮੇਅਰ ਮਨਜੀਤ ਸਿੰਘ ਸੇਠੀ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਉਨ੍ਹਾਂ ਸੰਸਥਾ ਦੇ ਉਪਰਾਲਿਆਂ ਦੀ ਸ਼ਲਾਘਾ ਕਰਦਿਆਂ ਹੋਰਨਾਂ ਸੰਸਥਾਵਾਂ ਨੂੰ ਸਮਾਜ ਨੂੰ ਸਹੀ ਸੇਧ ਦੇਣ ਲਈ ਅੱਗੇ ਆਉਣ ਦਾ ਸੱਦਾ ਦਿੱਤਾ। ਸਮਾਗਮ ਦੀ ਸ਼ੁਰੂਆਤ ਟਰੇਨਿੰਗ ਇੰਸਚੀਟੀਊਟ ਦੀਆਂ ਵਿਦਿਆਰਥਣਾਂ ਵੱਲੋਂ ਪੇਸ਼ ਸ਼ਬਦ ਗਾਇਨ ਨਾਲ ਹੋਈ।
ਇਸ ਮੌਕੇ ਸਥਾਈ ਲੋਕ ਅਦਾਲਤ ਰੂਪਨਗਰ ਦੇ ਮੈਂਬਰ ਐਚ.ਐਸ. ਵਾਲੀਆ ਨੇ ਖਪਤਕਾਰ ਸੁਰੱਖਿਆ ਐਕਟ ਦੀਆਂ ਮੁੱਖ ਵਿਸ਼ੇਸ਼ਤਾਵਾਂ ਬਾਰੇ ਭਰਪੂਰ ਜਾਣਕਾਰੀ ਦਿੱਤੀ। ਅਜੋਕੇ ਸਮੇਂ ਵਿੱਚ ਨੋਟ ਬੰਦੀ ਕਾਰਨ ਖਪਤਕਾਰਾਂ ਨੂੰ ਦਰਪੇਸ਼ ਮੁਸ਼ਕਲਾਂ ਦਾ ਟਾਕਰਾ ਕਰਨ ਲਈ ਪੰਜਾਬ ਨੈਸ਼ਨਲ ਬੈਂਕ ਦੀ ਅਧਿਕਾਰੀ ਮੈਡਮ ਅਲਕਾ ਨੇ ਕੈਸ਼ਲੈਸ ਤਰੀਕਿਆਂ ਬਾਰੇ ਜਾਣਕਾਰੀ ਦਿੱਤੀ। ਜ਼ਿਲ੍ਹਾ ਕਨੂੰਨੀ ਸੇਵਾਵਾਂ ਅਥਾਰਟੀ ਤੋਂ ਮਧੂ ਰਾਣੀ ਨੇ ਲੋੜਵੰਦਾਂ ਨੂੰ ਮੁਫ਼ਤ ਕਨੂੰਨੀ ਸਹਾਇਤਾ ਬਾਰੇ ਦੱਸਿਆ। ਐਚਆਈਵੀ ਏਡਜ ਸੁਸਾਇਟੀ ਤੋਂ ਮੈਡਮ ਅਨੀਤਾ ਨੇ ਐਚਆਈਵੀ ਅਤੇ ਏਡਜ਼ ਵਰਗੀਆਂ ਭਿਆਨਕ ਬਿਮਾਰੀਆਂ ਤੋਂ ਬਚਣ ਲਈ ਖਪਤਕਾਰਾਂ ਨੂੰ ਜਾਗਰੂਕ ਕੀਤਾ।
ਇਸ ਤੋਂ ਪਹਿਲਾਂ ਸੰਸਥਾ ਦੇ ਪ੍ਰਧਾਨ ਇੰਜ: ਪੀ.ਐਸ. ਵਿਰਦੀ ਨੇ ਮਹਿਮਾਨਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਫੈਡਰੇਸ਼ਨ ਪਿਛਲੇ ਲੰਮੇ ਸਮੇਂ ਤੋਂ ਖਪਤਕਾਰਾਂ ਦੀਆਂ ਹੱਕਾਂ ਲਈ ਭੂਮਿਕਾ ਨਿਭਾ ਰਹੀ ਹੈ ਅਤੇ ਸਮੱਸਿਆਵਾਂ ਦੇ ਨਿਪਟਾਰੇ ਲਈ ਕੀਤੇ ਜਾ ਰਹੇ ਹਨ। ਇਸ ਮੌਕੇ ਸੇਵਾਮੁਕਤ ਸਿਵਲ ਸਰਜਨ ਡਾ. ਐਸ.ਪੀ. ਸੁਰੀਲਾ ਨੇ ਤੰਬਾਕੂ ਕੰਟਰੋਲ ਅਤੇ ਫੂਡ ਸੇਫਟੀ ਐਕਟ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਰਕਾਰ ਪਹਿਲਾਂ ਹੀ ਮੁਹਾਲੀ ਨੂੰ ਤੰਬਾਕੂ ਮੁਕਤ ਘੋਸ਼ਿਤ ਕਰ ਚੁੱਕੀ ਹੈ। ਹੁਣ ਖਪਤਕਾਰਾਂ ਦਾ ਇਹ ਫਰਜ਼ ਬਣਦਾ ਹੈ ਕਿ ਜੇਕਰ ਕੋਈ ਗ਼ੈਰ ਕਨੂੰਨੀ ਢੰਗ ਨਾਲ ਤੰਬਾਕੂ ਵੇਚਦਾ ਹੈ ਜਾਂ ਸੇਵਨ ਕਰਦਾ ਹੈ, ਉਸ ਦੀ ਸੂਚਨਾ ਤੁਰੰਤ ਸਿਹਤ ਵਿਭਾਗ ਜਾਂ ਪੁਲੀਸ ਨੂੰ ਸੂਚਿਤ ਕੀਤਾ ਜਾਵੇ। ਭਾਰਤ ਮਾਨਕ ਬਿਊਰੋ ਦੀ ਸਾਇੰਟੈਸਟ ਸ੍ਰੀਮਤੀ ਨੀਲਮ ਸਿੰਘ ਨੇ ਵੀ ਖਪਤਕਾਰਾਂ ਨੂੰ ਆਈਐਸਆਈ ਅਤੇ ਹਾਲ ਮਾਰਕ ਬਾਰੇ ਜਾਣਕਾਰੀ ਦਿੱਤੀ।
ਇਸ ਮੌਕੇ ਫੈਡਰੇਸ਼ਨ ਦੇ ਪੈਟਰਨ ਲੈਫ. ਕਰਨਲ (ਸੇਵਾਮੁਕਤ) ਐਸ.ਐਸ. ਸੋਹੀ, ਆਈ.ਟੀ.ਆਈ ਦੇ ਪ੍ਰਿੰਸੀਪਲ ਰਹੀਮ ਬਖ਼ਸ਼, ਸੀਨੀਅਰ ਮੀਤ ਪ੍ਰਧਾਨ ਮਨਜੀਤ ਸਿੰਘ ਭੱਲਾ, ਅਲਬੇਲ ਸਿੰਘ ਸਿਆਣ, ਸਾਬਕਾ ਕੌਂਸਲਰ ਮਨਮੋਹਨ ਸਿੰਘ ਲੰਗ, ਸ਼ਵਿੰਦਰ ਸਿੰਘ ਖੋਖਰ, ਜੈ ਸਿੰਘ ਸੈਹਬੀ, ਸੁਰਜੀਤ ਸਿੰਘ ਗਰੇਵਾਲ, ਡਾ. ਸੁਰਮੁੱਖ ਸਿੰਘ, ਪੀ.ਡੀ. ਵਧਵਾ, ਜਸਮੇਰ ਸਿੰਘ ਬਾਠ, ਹਰਬਿੰਦਰ ਸਿੰਘ ਸੈਣੀ, ਜਗਤਾਰ ਸਿੰਘ ਬਬਰਾ, ਜਗਜੀਤ ਸਿੰਘ ਅਰੋੜਾ, ਸਰਬਜੀਤ ਕੌਰ, ਸੋਹਨ ਲਾਲ ਸ਼ਰਮਾ, ਜਸਵੰਤ ਸਿੰਘ ਸੋਹਲ, ਬਲਵਿੰਦਰ ਸਿੰਘ ਮੁਲਤਾਨੀ, ਅਵਤਾਰ ਸਿੰਘ ਭੱਲਾ, ਜੀ.ਐਸ. ਮਜੀਠੀਆ, ਬਲਵਿੰਦਰ ਸਿੰਘ, ਕੁਲਵੰਤ ਸਿੰਘ ਚੌਧਰੀ, ਧਰਮਵੀਰ ਸ਼ਰਮਾ, ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਦੇ ਸਕੱਤਰ ਰਾਜ ਮੱਲ ਵੀ ਹਾਜ਼ਰ ਹਨ।

Load More Related Articles
Load More By Nabaz-e-Punjab
Load More In General News

Check Also

ਕੁੰਭੜਾ ਕਤਲ-ਕਾਂਡ: ਐੱਸਐੱਸਪੀ ਦਫ਼ਤਰ ਦੇ ਘਿਰਾਓ ਲਈ ਆਮ ਲੋਕਾਂ ਦੀ ਲਾਮਬੰਦੀ ਜ਼ੋਰਾਂ ’ਤੇ ਸ਼੍ਰੋਮਣੀ ਅਕਾਲੀ ਦਲ …