
ਕੰਜ਼ਿਊਮਰ ਪ੍ਰੋਟੈਕਸ਼ਨ ਫੈਡਰੇਸ਼ਨ ਨੇ ਵਿਸ਼ਵ ਵਾਤਾਵਰਨ ਦਿਵਸ ਮਨਾਇਆ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 6 ਜੂਨ:
ਕੰਜ਼ਿਊਮਰ ਪ੍ਰੋਟੈਕਸ਼ਨ ਫੈਡਰੇਸ਼ਨ ਐਸ.ਏ.ਐਸ. ਨਗਰ (ਮੁਹਾਲੀ) ਵੱਲੋਂ ਇੱਥੋਂ ਦੇ ਪ੍ਰਾਚੀਨ ਸ਼ਿਵ ਮੰਦਰ ਫੇਜ਼-1 ਵਿਖੇ ਪ੍ਰਧਾਨ ਇੰਜੀਨੀਅਰ ਪੀਐਸ ਵਿਰਦੀ ਦੀ ਅਗਵਾਈ ਹੇਠ ਵਿਸ਼ਵ ਵਾਤਾਵਰਨ ਦਿਵਸ ਮਨਾਇਆ ਅਤੇ ਜਾਗਰੂਕਤਾ ਕੈਂਪ ਲਗਾਇਆ। ਇਹ ਪ੍ਰੋਗਰਾਮ ਭਾਰਤ ਮਾਣਕ ਬਿਊਰੋ ਦੇ ਸਹਿਯੋਗ ਨਾਲ ਕਰਵਾਇਆ ਗਿਆ। ਭਾਰਤ ਮਾਣਕ ਬਿਊਰੋ ਦੇ ਸੰਯੁਕਤ ਡਾਇਰੈਕਟਰ ਅਜੈ ਮੋਰੀਆ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਅਤੇ ਵਿਸ਼ਵ ਵਾਤਾਵਰਨ ਦਿਵਸ ਬਾਰੇ ਵਿਸਥਾਰ ਪੂਰਵਕ ਚਾਣਨਾ ਪਾਇਆ।
ਇਸ ਤੋਂ ਪਹਿਲਾਂ ਮੁਹਾਲੀ ਨਗਰ ਨਿਗਮ ਦੀ ਸਵੱਛ ਭਾਰਤ ਅਭਿਆਨ ਦੀ ਇੰਚਾਰਜ ਇੰਦਰਜੀਤ ਕੌਰ ਅਤੇ ਵੰਦਨਾ ਸੁਖੀਜਾ ਨੇ ਵੀ ਆਪਣੇ ਵਿਚਾਰ ਸਾਂਝੇ ਕੀਤੇ ਅਤੇ ਸ਼ਹਿਰ ਵਾਸੀਆਂ ਆਪਣੇ ਘਰਾਂ ਅਤੇ ਆਲੇ-ਦੁਆਲੇ ਸਾਫ਼-ਸਫ਼ਾਈ ਰੱਖਣ ਅਤੇ ਵੱਧ ਤੋਂ ਵੱਧ ਪੌਦੇ ਲਗਾਉਣ ਦੀ ਅਪੀਲ ਕੀਤੀ। ਇਸ ਮੌਕੇ ਫੈਡਰੇਸ਼ਨ ਦੇ ਜਨਰਲ ਸਕੱਤਰ ਅਸ਼ੋਕ ਪਵਾਰ, ਪ੍ਰੈਸ ਸਕੱਤਰ ਸੁਖਦੀਪ ਸਿੰਘ ਨਵਾਂ ਸ਼ਹਿਰ, ਪ੍ਰੀਤਮ ਸਿੰਘ, ਅਸ਼ੋਕ ਕੁੰਡਲ, ਰੁਪਿੰਦਰ ਕੌਰ ਨਾਗਰਾ, ਮਨਜੀਤ ਸਿੰਘ ਭੱਲਾ, ਕਰਨਲ ਐਸਐਸ ਸੋਹੀ, ਗਜਿੰਦਰ ਕੌਰ ਬਵੇਜਾ, ਸੂਚੇਤਾ, ਜੈ ਸਿੰਘ ਸੈਹਬੀ, ਸ਼ਿਵ ਮੰਦਰ ਦੇ ਪ੍ਰਧਾਨ ਸ਼ਰਮਾ ਅਤੇ ਹਰਵਿੰਦਰ ਸਿੰਘ ਹਾਜ਼ਰ ਸਨ।