ਕੰਜਿਊਮਰ ਪ੍ਰੋਟੈਕਸ਼ਨ ਫੈਡਰੇਸ਼ਨ ਦੀ ਮੀਟਿੰਗ ਵਿੱਚ ਵੱਖ-ਵੱਖ ਮੁੱਦਿਆਂ ’ਤੇ ਵਿਚਾਰ ਵਟਾਂਦਰਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 27 ਫਰਵਰੀ:
ਕੰਜਿਊਮਰ ਪ੍ਰੋਟੈਕਸ਼ਨ ਫੈਡਰੇਸ਼ਨ ਐਸ.ਏ.ਐਸ ਨਗਰ ਦੀ ਮੀਟਿੰਗ ਇੰਜ: ਪੀ.ਐਸ ਵਿਰਦੀ ਦੀ ਪ੍ਰਧਾਨਗੀ ਹੇਠ ਪ੍ਰਾਚੀਨ ਸ਼ਿਵ ਮੰਦਿਰ ਫੇਜ਼ 1 ਵਿਖੇ ਹੋਈ। ਜਿਸ ਵਿਚ ਸ਼ਹਿਰ ਵਾਸੀਆਂ ਨੂੰ ਤਰਾਂ ਤਰਾਂ ਦੀਆਂ ਦਰਪੇਸ਼ ਸਮਸਿਆਵਾਂ ਤੇ ਵਿਚਾਰ ਵਟਾਂਦਰਾ ਕੀਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਵੱਖ ਵੱਖ ਬੁਲਾਰਿਆਂ ਨੇ ਕਿਹਾ ਕਿ ਮੋਦੀ ਸਰਕਾਰ ਵੱਲੋਂ ਪੁਰਾਣੇ ਨੋਟਾਂ ਦੀ ਬਦਲੀ ਕਾਰਨ ਵਿਦੇਸ਼ਾਂ ਤੋਂ ਆ ਰਹੇ ਪੰਜ਼ਾਬੀਆਂ ਅਤੇ ਹੋਰ ਭਾਰਤ ਵਾਸੀਆਂ ਨੂੰ ਪੁਰਾਣੇ ਨੋਟਾਂ ਬਦਲੀ ਕਰਨ ਲਈ ਗੰਭੀਰ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਨੇ ਰਿਜ਼ਰਵ ਬੈਂਕ ਆਫ ਇੰਡੀਆ ਦੇ ਗਵਰਨਰ ਅਤੇ ਵਿੱਤ ਮੰਤਰੀ ਭਾਰਤ ਸਰਕਾਰ ਨੂੰ ਬੇਨਤੀ ਕੀਤੀ ਕਿ ਪੰਜਾਬ ਨਿਵਾਸੀਆਂ ਨੂੰ ਦਿੱਲੀ ਰਿਜ਼ਰਵ ਬੈਂਕ ਜਾਣ ਦੀ ਬਜਾਏ ਚੰਡੀਗੜ ਵਿਖੇ ਸਥਾਪਤ ਹੋਈ ਰਿਜ਼ਰਵ ਬੈਂਕ ਤੋੱ ਹੀ ਪੁਰਾਣੇ ਨੋਟ ਬਦਲਣ ਲਈ ਜਰੂਰੀ ਆਰਡਰ ਪਾਸ ਕੀਤੇ ਜਾਣ ਤਾਂ ਕਿ ਉਨ੍ਹਾਂ ਨੂੰ ਦਿੱਲੀ ਜਾਣ ਲਈ ਫਾਲਤੂ ਵਕਤ ਅਤੇ ਮੁਸ਼ਕਿਲਾਂ ਤੋੱ ਬਚਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋੱ ਪਿਛਲੇ ਸਾਲਾਂ ਤੋੱ ਨਵੇੱ ਸੁਵਿਧਾ ਸੈਂਟਰ ਖੋਲੇ ਗਏ ਹਨ ਜਿਥੇ ਲੋਕਾਂ ਨੂੰ ਇਕੋ ਜਗਾਹ ਤੇ ਸਹੂਲਤਾਂ ਪ੍ਰਦਾਨ ਕਰਨ ਲਈ ਆਪਣੇ ਕੰਮਾਂ ਵਾਸਤੇ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਉਨਾਂ ਸੁਵਿਧਾ ਕੇੱਦਰਾਂ ਦੀ ਕਾਰਗੁਜਾਰੀ ਵਿਚ ਸੁਧਾਰ ਦੀ ਮੰਗ ਕੀਤੀ। ਉਹਨਾਂ ਕਿਹਾ ਕਿ ਸ਼ਹਿਰ ਵਿਚ ਆਵਾਰਾ ਕੁਤਿਆਂ ਅਤੇ ਪਸ਼ੂਆਂ ਕਰਕੇ ਲੋਕਾਂ ਨੂੰ ਆ ਰਹੀਆਂ ਸਮਸਿਆਵਾਂ ਦਾ ਹਲ ਕੀਤਾ ਜਾਵੇ। ਬੁਲਾਰਿਆਂ ਨੇ ਸ਼ਹਿਰ ਵਿਚ ਵੱਧ ਰਹੀ ਅਬਾਦੀ ਕਾਰਨ ਹਰ ਸਾਲ ਗਰਮੀ ਦੇ ਦਿਨਾਂ ਵਿਚ ਆ ਰਹੀ ਪਾਣੀ ਦੀ ਸਮਸਿਆ ਨੂੰ ਹਲ ਦੀ ਵੀ ਮੰਗ ਕੀਤੀ। ਉਹਨਾਂ ਮੰਗ ਕੀਤੀ ਕਿ ਬਿਜਲੀ ਦੇ ਬਿਲਾਂ ਵਿਚੋੱ ਚੁੰਗੀ ਕਰ ਅਤੇ ਗਊ ਸੈਸ ਖਤਮ ਕੀਤਾ ਜਾਵੇ।
ਮੀਟਿੰਗ ਵਿਚ ਫੈਡਰੇਸ਼ਨ ਦੇ ਸਮੂਹ ਮੈਬਰ ਲੈਫ. ਕਰਨਲ ਐਸ.ਐਸ. ਸੋਹੀ, ਮਨਜੀਤ ਸਿੰਘ ਭੱਲਾ, ਐਮ.ਐਮ ਚੋਪੜਾ, ਜੈ ਸਿੰਘ ਸੈਹਬੀ, ਸੋਹਨ ਲਾਲ ਸ਼ਰਮਾ, ਹਰਬਿੰਦਰ ਸਿੰਘ, ਜਸਮੇਰ ਸਿੰਘ ਬਾਠ, ਡਾ. ਸੁਰਮੁੱਖ ਸਿੰਘ, ਲਸ਼ਮਣ ਸਿੰਘ, ਜਸਵੰਤ ਸਿੰਘ ਸੋਹਲ, ਸੁਰਿੰਦਰ ਸਿੰਘ ਖੋਖਰ, ਆਰ.ਪੀ. ਸਿੰਘ ਆਦਿ ਵੀ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

ਵਿਜੀਲੈਂਸ ਵੱਲੋਂ 20 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪੰਚਾਇਤ ਸਕੱਤਰ ਗ੍ਰਿਫ਼ਤਾਰ

ਵਿਜੀਲੈਂਸ ਵੱਲੋਂ 20 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪੰਚਾਇਤ ਸਕੱਤਰ ਗ੍ਰਿਫ਼ਤਾਰ ਬੀਡੀਪੀਓ ਧਨਵੰਤ ਸਿੰਘ ਦੀ ਭਾਲ ਵਿ…