Share on Facebook Share on Twitter Share on Google+ Share on Pinterest Share on Linkedin ਹੁਣ ਸਿੱਖਿਆ ਬੋਰਡ ਵਿੱਚ 31 ਜੁਲਾਈ ਤੱਕ ਜਮ੍ਹਾ ਕਰਵਾਈ ਜਾ ਸਕੇਗੀ ਕੰਟੀਨਿਊਸ਼ਨ ਫੀਸ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 17 ਜੂਨ: ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਸੋਸੀਏਟਿਡ ਸਕੂਲਾਂ ਲਈ ਅਕਾਦਮਿਕ ਸਾਲ 2020-21 ਲਈ ਕੰਟੀਨਿਊਸ਼ਨ ਫੀਸ ਜਮ੍ਹਾ ਕਰਵਾਉਣ ਦੀਆਂ ਮਿਤੀਆਂ ਵਿੱਚ ਵਾਧਾ ਕੀਤਾ ਗਿਆ ਹੈ। ਬੋਰਡ ਮੈਨੇਜਮੈਂਟ ਵੱਲੋਂ ਸਿੱਖਿਆ ਬੋਰਡ ਨਾਲ ਸਬੰਧਤ ਐਸੋਸੀਏਟਿਡ ਸਕੂਲਾਂ ਲਈ ਅਕਾਦਮਿਕ ਸਾਲ 2020-21 ਲਈ ਕੰਟੀਨਿਊਸ਼ਨ ਪ੍ਰੋਫ਼ਾਰਮਾ ਬੋਰਡ ਦੀ ਵੈੱਬਸਾਈਟ www.pseb.ac.in ’ਤੇ ਬੀਤੀ 12 ਜੂਨ ਨੂੰ ਅਪਲੋਡ ਕਰ ਦਿੱਤਾ ਗਿਆ ਹੈ। ਸਿੱਖਿਆ ਬੋਰਡ ਦੇ ਬੁਲਾਰੇ ਨੇ ਦੱਸਿਆ ਕਿ ਐਸੋਸੀਏਟਿਡ ਸੰਸਥਾਵਾਂ ਦੀ ਮੰਗ ’ਤੇ ਵਿਚਾਰ ਕਰਦਿਆਂ ਸਕੂਲ ਬੋਰਡ ਦੇ ਸਮੂਹ ਖੇਤਰੀ ਦਫ਼ਤਰਾਂ ਅਤੇ ਮੁੱਖ ਦਫ਼ਤਰ ਵਿੱਚ ਬਿਨਾਂ ਕਿਸੇ ਲੇਟ ਫੀਸ ਤੋਂ ਕੰਟੀਨਿਊਸ਼ਨ ਫੀਸ ਜਮ੍ਹਾਂ ਕਰਵਾਉਣ ਦੀ ਆਖ਼ਰੀ ਤਰੀਕ 30 ਜੂਨ ਹੈ। ਜਿਸ ਨੂੰ ਵਧਾ ਕੇ ਹੁਣ 31 ਜੁਲਾਈ 2020 ਕਰ ਦਿੱਤੀ ਗਈ ਹੈ। ਆਖ਼ਰੀ ਮਿਤੀ ਤੋਂ ਬਾਅਦ ਲੇਟ ਫੀਸ ਨਾਲ ਬਣਦੀ ਫੀਸ ਕੇਵਲ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਫੇਜ਼-8 ਸਥਿਤ ਮੁੱਖ ਦਫ਼ਤਰ ਵਿੱਚ ਹੀ ਜਮ੍ਹਾਂ ਕਰਵਾਈ ਜਾ ਸਕੇਗੀ। ਬੁਲਾਰੇ ਨੇ ਦੱਸਿਆ ਕਿ ਫੀਸ ਸ਼ਡਿਊਲ ਸਬੰਧੀ ਮੁਕੰਮਲ ਜਾਣਕਾਰੀ ਸਿੱਖਿਆ ਬੋਰਡ ਦੀ ਵੈੱਬਸਾਈਟ www.pseb.ac.in ’ਤੇ ਉਪਲਬਧ ਹੈ। ਇਸ ਤੋਂ ਇਲਾਵਾ ਵੱਖਰੇ ਤੌਰ ’ਤੇ ਐਸੋਸੀਏਟਿਡ ਸਕੂਲਾਂ ਦੀ ਲਾਗ-ਇਨ ਆਈਡੀ ’ਤੇ ਵੀ ਲੋੜੀਂਦੀ ਜਾਣਕਾਰੀ ਭੇਜੀ ਜਾ ਰਹੀ ਹੈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ