Share on Facebook Share on Twitter Share on Google+ Share on Pinterest Share on Linkedin ‘ਘਰ ਘਰ ਨੌਕਰੀ’ ਦੇਣ ਦੇ ਵਾਅਦੇ ਨੂੰ ਪੂਰਾ ਕਰਨ ਲਈ ਲਗਾਤਾਰ ਰੁਜ਼ਗਾਰ ਮੇਲੇ ਆਯੋਜਿਤ ਕੀਤੇ ਜਾਣਗੇ: ਚੰਨੀ ਤਕਨੀਕੀ ਸਿੱਖਿਆ ਮੰਤਰੀ ਚੰਨੀ ਵੱਲੋਂ ਪਹਿਲੇ ਪੜਾਅ ਤਹਿਤ ਲੱਗਣ ਵਾਲੇ ਮੈਗਾ ਰਸਜ਼ਗਾਰ ਮੇਲਿਆਂ ਦਾ ਪ੍ਰੋਗਰਾਮ ਜਾਰੀ ਅਮਰਜੀਤ ਸਿੰਘ ਸੋਢੀ ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 16 ਅਗਸਤ: ਪੰਜਾਬ ਸਰਕਾਰ ਵਲੋਂ ‘ਘਰ ਘਰ ਨੌਕਰੀ’ ਦੇਣ ਦੇ ਵਾਅਦੇ ਨੂੰ ਪੂਰਾ ਕਰਨ ਲਗਾਤਾਰ ਰੁਜ਼ਗਾਰ ਮੇਲੇ ਆਯੋਜਿਤ ਕੀਤੇ ਜਾਇਆ ਕਰਨਗੇ। ਇਸ ਮੁਹਿੰਮ ਦੇ ਪਹਿਲੇ ਪੜਾਅ ਦੇ ਤਹਿਤ 21 ਤੋਂ 31 ਅਗਸਤ ਤੱਕ ਸੂਬੇ ਭਰ ਦੇ ਸਰਕਾਰੀ ਅਤੇ ਨਿੱਜੀ ਅਦਾਰਿਆਂ ਵਿਚ ਰੋਜਗਾਰ ਮੇਲੇ ਲਗਾਏ ਜਾਣਗੇ।ਇਸ ਸਬੰਧੀ ਅੱਜ ਇੱਥੇ ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾਵਾਂ, ਪੌਲੀਟੈਕਨੀਕ, ਪ੍ਰਾਈਵੇਟ ਯੂਨੀਵਰਸਿਟੀਆਂ ਅਤੇ ਕਾਲਜ਼ਾਂ ਦੇ ਨੁਮਾਇੰਦਿਆਂ ਨਾਲ ਰੋਜ਼ਗਾਰ ਮੇਲਿਆ ਦੀ ਤਿਆਰੀ ਸਬੰਧੀ ਮੀਟਿੰਗ ਕਰਨ ਉਪਰੰਤ ਜਾਣਕਾਰੀ ਸਾਂਝੀ ਕਰਦਿਆਂ ਤਕਨੀਕੀ ਸਿੱਖਿਆ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 5 ਸਤੰਬਰ ਨੂੰ ਮੁਹਾਲੀ ਵਿਖੇ ਮੈਗਾ ਰੁਜ਼ਗਾਰ ਮੇਲੇ ਦੌਰਾਨ 50 ਹਜ਼ਾਰ ਨੌਜਵਾਨਾਂ ਨੂੰ ਨੌਕਰੀਆਂ ਦੇ ਨਿਯੁਕਤੀ ਪੱਤਰ ਦੇਣਗੇ। ਸ੍ਰੀ ਚੰਨੀ ਨੇ ਇਸ ਮੌਕੇ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕਰਦਿਆਂ ਕਿਹਾ ਕਿ ਇਨ੍ਹਾਂ ਰੋਜਗਾਰ ਮੇਲਿਆਂ ਨੂੰ ਸਿਰਫ ਇੰਜਨੀਅਰਇੰਗ ਤੱਕ ਸੀਮਤ ਨਾ ਰੱਖਿਆ ਜਾਵੇ ਬਲਕਿ ਹੋਰਨਾਂ ਵੱਖ ਵੱਖ ਖੇਤਰਾਂ ਦੀਆਂ ਹਰ ਪੱਧਰ ਦੀਆਂ ਨੌਕਰੀਆਂ ਦੇਣ ਦਾ ਪ੍ਰਬੰਧ ਇੰਨਾਂ ਰੋਜਗਾਰ ਮੇਲਿਆਂ ਦੌਰਾਨ ਕੀਤਾ ਜਾਵੇ। ਉਨ੍ਹਾਂ ਨੌਜਾਵਨਾਂ ਨੂੰ ਅਪੀਲ ਕੀਤੀ ਕਿ ਪੰਜਾਬ ਸਰਕਾਰ ਵਲੋਂ ਬਣਾਏ www.ggnpunjab.com ਪੋਰਟਲ ‘ਤੇ ਰਜਿਸਟਰ ਹੋਣ ਤਾਂ ਜੋ ਉਨ੍ਹਾਂ ਨੂੰ ਯੋਗਤਾ ਮੁਤਬਕਾ ਨੌਕਰੀ ਬਾਰੇ ਦੱਸਿਆ ਜਾ ਸਕੇ ਅਤੇ ਕੰਪਨੀਆਂ ਕੋਲ ਇੰਟਰਵਿਊ ਕਰਵਾਕੇ ਨੌਕਰੀ ਦਿਵਾਈ ਜਾ ਸਕੇ। ਇਸ ਮੌਕੇ ਤਕਨੀਕੀ ਸਿੱਖਿਆ ਮੰਤਰੀ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਨਿੱਜੀ ਤੌਰ ‘ਤੇ ਮਲਟੀਨੈਸ਼ਨਲ, ਦੇਸ਼ ਦੀਆਂ ਹੋਰ ਵੱਡੀਆਂ ਅਤੇ ਸੂਬੇ ਦੀ ਹਰ ਛੋਟੀ ਵੱਡੀ ਕੰਪਨੀ ਨਾਲ ਰਾਬਤਾ ਕਾਇਮ ਕਰਕੇ ਰੋਜ਼ਗਾਰ ਮੇਲਿਆਂ ਵਿਚ ਸ਼ਾਮਿਲ ਹੋਣ ਦਾ ਸੱਦਾ ਦੇਣ।ਉਨ੍ਹਾਂ ਨਾਲ ਹੀ ਕਿਹਾ ਕਿ ਸਾਰੀਆਂ ਕੰਪਨੀਆਂ ਨੂੰ ਉਤਸ਼ਾਹਿਤ ਕਰੋ ਕਿ ਉਹ ਇਸ ਮੁਹਿੰਮ ਵਿਚ ਸਰਕਾਰ ਦੀਆਂ ਭਾਈਵਾਲ ਬਣਕੇ ਆਪਣੀ ਲੋੜ ਮੁਤਾਬਕ ਵੱਧ ਤੋਂ ਵੱਧ ਨੌਜਵਾਨਾਂ ਨੂੰ ਰੋਜ਼ਗਾਰ ਦੇਣ। ਇਸ ਮੌਕੇ ਤਕਨੀਕੀ ਸਿੱਖਿਆ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਖੁਦ ਇਸ ਰੋਜ਼ਗਾਰ ਮੁਹਿੰਮ ਦੀ ਸਿੱਧੀ ਨਿਗਰਾਨੀ ਕਰ ਰਹੇ ਹਨ।ਉਨ੍ਹਾਂ ਨਾਲ ਹੀ ਕਿਹਾ ਕਿ ਮੁੱਖ ਮੰਤਰੀ ਸਾਹਿਬ ਦੇ ਆਦੇਸ਼ ਹਨ ਕਿ ਸਾਰੇ ਡਿਪਟੀ ਕਮਿਸ਼ਨਰ ਰੁਜ਼ਗਾਰ ਮੁਹਿੰਮ ਨੂੰ ਪਰਮ ਕਾਰਜ ਦੇ ਤੌਰ ਤੇ ਲੈਣ ਅਤੇ ਸਾਰੀਆਂ ਕੰਪਨੀਆਂ ਨਾਲ ਨਿੱਜੀ ਤੌਰ ‘ਤੇ ਰਾਬਤਾ ਕਰਕੇ ਇਸ ਮੁਹਿੰਮ ਨਾਲ ਜੁੜਨ ਲਈ ਉਤਸ਼ਾਹਿਤ ਕਰਨ। ਇਸ ਮੌਕੇ ਤਕਨੀਕੀ ਸਿੱਖਿਆ ਮੰਤਰੀ ਨੇ ਰੁਜ਼ਗਾਰ ਮੇਲਿਆਂ ਸਬੰਧੀ ਆਪਣਾ ਪ੍ਰੋਗਰਾਮ ਜਾਰੀ ਕਰਿਦਆਂ ਦੱਸਿਆ ਕਿ ਉਹ 21 ਅਗਸਤ ਤਰੀਕ ਨੂੰ ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ, 22 ਅਗਸਤ ਨੂੰ ਰਿਆਤ ਐਂਡ ਬਾਹਰਾ, 23 ਅਗਸਤ ਨੂੰ ਮਹਾਰਜਾ ਰਣਜੀਤ ਸਿੰਘ ਯੂਨੀਵਰਸਿਟੀ ਬਠਿੰਡਾ ਅਤੇ ਗੁਰੁ ਕਾਸ਼ੀ ਯੂਨੀਵਰਸਿਟੀ ਬਠਿੰਡਾ, 25 ਅਗਸਤ ਨੂੰ ਲੁਧਿਆਣਾ, 26 ਅਗਸਤ ਨੂੰ ਚਿਤਕਾਰਾ ਯੂਨੀਵਰਸਿਟੀ, ਰਾਜਪੁਰਾ ਅਤੇ ਸਰਕਾਰੀ ਪੌਲੀਟੈਕਨੀਕ ਪਟਿਆਲਾ, 27 ਅਗਸਤ ਨੂੰ ਲਵਲੀ ਪ੍ਰੋਫੈਸਨਲ ਯੂਨੀਵਰਸਿਟੀ, ਫਗਵਾੜਾ, 28 ਅਗਸਤ ਨੂੰ ਅੰਮ੍ਰਿਤਸਰ, 29 ਅਗਸਤ ਨੂੰ ਫਿਰੋਜਪੁਰ ਅਤੇ 30 ਅਗਸਤ ਨੂੰ ਪੀ.ਟੀ.ਯੂ ਅਤੇ ਸੀ.ਟੀ.ਯੂ ਜਲੰਧਰ ਵਿਖੇ ਆਯੋਜਿਤ ਕੀਤੇ ਜਾ ਰਹੇ ਰੁਜ਼ਗਾਰ ਮੇਲਿਆਂ ਵਿਚ ਸ਼ਿਰਕਤ ਕਰਨਗੇ। ਇਸ ਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਪੰਜਾਬ ਦੇ ਹੋਰ ਕੈਬਨਿਟ ਮੰਤਰੀ ਸਾਹਿਬਾਨ ਵੀ ਵੱਖ ਵੱਖ ਥਾਵਾਂ ‘ਤੇ ਆਯੋਜਿਤ ਕੀਤੇ ਜਾਣ ਵਾਲੇ ਰੁਜ਼ਗਾਰ ਮੇਲਿਆਂ ਵਿਚ ਨਿੱਜੀ ਤੌਰ ’ਤੇ ਸ਼ਿਰਕਤ ਕਰਨਗੇ। ਇਸ ਮੌਕੇ ਸ੍ਰੀ ਜੀ. ਵਜਰਾਲਿੰਗਮ ਵਧੀਕ ਮੁੱਖ ਸਕੱਤਰ, ਸ੍ਰੀਮਤੀ ਭਾਵਨਾ ਗਰਗ ਸਕੱਤਰ ਤਕਨੀਕੀ ਸਿੱਖਿਆ, ਸ੍ਰੀ ਪ੍ਰਵੀਨ ਥਿੰਦ, ਡਾਇਰੈਕਟਰ ਤਕਨੀਕੀ ਸਿੱਖਿਆ ਅਤੇ ਉਦਯੋੋਗਿਕ ਸਿੱਖਲਾਈ ਵਿਭਾਗ, ਸ਼੍ਰੀ ਮੋਹਨਬੀਰ ਸਿੰਘ, ਅਡੀਸ਼ਨਲ ਡਾਇਰੈਕਟਰ, ਸ਼੍ਰੀਮਤੀ ਦਮਨਪ੍ਰੀਤ ਕੌਰ ਡੀ.ਡੀ.ਏ, ਅਤੇ ਸ਼੍ਰੀ ਨਰਿੰਦਰ ਪਾਲ ਸਿੰਘ ਲਾਂਬਾ, ਮੌਜੂਦ ਸਨ, ਇੰਨਾਂ ਤੋਂ ਇਲਾਵਾ ਸ. ਸਤਨਾਮ ਸਿੰਘ ਚਾਂਸਲਰ ਚੰਡੀਗੜ ਯੂਨੀਵਰਸਿਟੀ, ਘੜੂੰਆਂ, ਡਾ. ਬੀ.ਐਸ. ਧਾਲੀਵਾਲ ਚਾਂਸਲਰ ਗੁਰੁ ਕਾਸ਼ੀ ਯੂਨੀਵਰਸਿਟੀ ਤਲਵੰਡੀ ਸਾਬੋ, ਸ੍ਰੀ ਅਸ਼ੋਕ ਮਿੱਤਲ ਚਾਂਸਲਰ ਲਵਲੀ ਪ੍ਰੋਫੈਸ਼ਨਲ ਯੁਨੀਵਰਸਿਟੀ, ਫਗਵਾੜਾ, ਸ੍ਰੀਮਤੀ ਮਧੂ ਚਿਤਕਾਰਾ ਚਾਂਸਲਰ ਚਿਤਕਾਰਾ ਯੂਨੀਵਰਸਿਟੀ ਰਾਜਪੁਰਾ, ਸ੍ਰੀ ਐਮ.ਪੀ. ਇਸ਼ਰ ਵਾਈਸ ਚਾਂਸਲਰ ਮਹਾਰਾਜਾ ਰਣਜੀਤ ਸਿੰਘ ਯੂਨੀਵਰਸਿਟੀ ਵੀ ਮੀਟਿੰਗ ਵਿਚ ਹਾਜ਼ਿਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ