ਮੰਤਰੀਆਂ ਤੇ ਵਿਧਾਇਕਾਂ ਦੇ ਦਫ਼ਤਰਾਂ ਤੇ ਘਰਾਂ ਅੱਗੇ ਅਰਥੀ ਫੂਕ ਮੁਜ਼ਾਹਰੇ ਕਰਨਗੇ ਠੇਕਾ ਮੁਲਾਜ਼ਮ

ਠੇਕਾ ਮੁਲਾਜ਼ਮ ਪੱਕੇ ਹੋਣ ਲਈ ਆਰ-ਪਾਰ ਦੀ ਲੜਾਈ ਲੜਨ ਦੇ ਰੌਂਅ ’ਚ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 20 ਨਵੰਬਰ:
ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੇ ਸੂਬਾ ਆਗੂਆਂ ਵਰਿੰਦਰ ਸਿੰਘ ਮੋਮੀ, ਜਗਰੂਪ ਸਿੰਘ, ਸ਼ੇਰ ਸਿੰਘ ਖੰਨਾ, ਗੁਰਵਿੰਦਰ ਸਿੰਘ ਪੰਨੂ, ਬਲਿਹਾਰ ਸਿੰਘ, ਸਿਮਰਨਜੀਤ ਸਿੰਘ ਨੀਲੋ, ਰਮਨਪ੍ਰੀਤ ਕੌਰ ਮਾਨ, ਜਸਪ੍ਰੀਤ ਸਿੰਘ ਗਗਨ, ਸੁਰਿੰਦਰ ਕੁਮਾਰ, ਪਵਨਦੀਪ ਸਿੰਘ ਅਤੇ ਪ੍ਰੈਸ ਸਕੱਤਰ ਸਤਨਾਮ ਸਿੰਘ ਫਲੀਆਂਵਾਲਾ ਨੇ ਕਿਹਾ ਕਿ ਠੇਕਾ ਮੁਲਾਜ਼ਮਾਂ ਵੱਲੋਂ ਭਲਕੇ 21 ਨਵੰਬਰ ਨੂੰ ਪੰਜਾਬ ਭਰ ਵਿੱਚ ਮੰਤਰੀਆਂ ਅਤੇ ਵਿਧਾਇਕਾਂ ਦੇ ਦਫ਼ਤਰਾਂ ਅਤੇ ਘਰਾਂ ਅੱਗੇ ਵਿਸ਼ਾਲ ਇਕੱਠ ਕਰਕੇ ਪਹਿਲਾਂ ਰੋਸ ਮੁਜ਼ਾਹਰੇ ਕੀਤੇ ਜਾਣਗੇ। ਇਸ ਤੋਂ ਬਾਅਦ ਪੰਜਾਬ ਸਰਕਾਰ ਵਿਰੁੱਧ ਅਰਥੀ ਫੂਕ ਮੁਜ਼ਾਹਰੇ ਕੀਤੇ ਜਾਣਗੇ।
ਆਗੂਆਂ ਨੇ ਕਿਹਾ ਕਿ ਸੂਬਾ ਸਰਕਾਰ ਠੇਕਾ ਮੁਲਾਜ਼ਮਾਂ ਦੀਆਂ ਅਹਿਮ ਮੰਗਾਂ ਮੰਨਣ ਦੀ ਥਾਂ ਉਨ੍ਹਾਂ ਦੇ ਸੰਘਰਸ਼ ਨੂੰ ਤਾਰਪੀਡੋ ਕਰਨ ਦੀਆਂ ਸਾਜ਼ਿਸ਼ਾਂ ਰਚੀਆਂ ਜਾ ਰਹੀਆਂ ਹਨ ਪ੍ਰੰਤੂ ਸੋਮਵਾਰ ਨੂੰ ਠੇਕਾ ਮੁਲਾਜ਼ਮ ਜਿੱਥੇ ਆਪਣੇ ਏਕੇ ਦਾ ਸਬੂਤ ਦੇਣਗੇ, ਉੱਥੇ ਫ਼ੈਸਲਾਕੁਨ ਸੰਘਰਸ਼ ਵਿੱਢਣ ਦਾ ਪ੍ਰੋਗਰਾਮ ਵੀ ਉਲੀਕਿਆ ਜਾਵੇਗਾ। ਉਨ੍ਹਾਂ ਕਿਹਾ ਕਿ ਹਜ਼ਾਰਾਂ ਦੀ ਗਿਣਤੀ ਵਿੱਚ ਠੇਕਾ ਮੁਲਾਜ਼ਮ ਪਿਛਲੇ ਲੰਮੇ ਸਮੇਂ ਤੋਂ ਸਰਕਾਰੀ ਵਿਭਾਗਾਂ ਵਿੱਚ ਬਤੌਰ ਆਊਟਸੋਰਸ, ਇਨਲਿਸਟਮੈਟ, ਠੇਕੇਦਾਰਾਂ, ਕੰਪਨੀਆਂ ਅਤੇ ਸੁਸਾਇਟੀਆਂ ਅਧੀਨ ਕੰਮ ਕਰਦੇ ਆ ਰਹੇ ਹਨ ਪਰ ਆਪ ਸਰਕਾਰ ਵੀ ਹੁਣ ਪਿਛਲੀ ਸਰਕਾਰਾਂ ਦੇ ਰਾਹ ਪੈ ਗਈ ਜਾਪਦੀ ਹੈ। ਉਨ੍ਹਾਂ ਕਿਹਾ ਕਿ ਤੀਜੇ ਬਦਲ ਵਜੋਂ ਸਤਾ ਵਿੱਚ ਆਈ ‘ਆਪ’ ਸਰਕਾਰ ਗੱਲਬਾਤ ਰਾਹੀਂ ਮਸਲੇ ਹੱਲ ਕਰਨ ਦੀ ਥਾਂ ਉਨ੍ਹਾਂ ਨੂੰ ਲਮਕਾਉਣ ਦੀ ਨੀਅਤ ਨਾਲ ਪਿਛਲੀਆਂ ਸਰਕਾਰਾਂ ਨੂੰ ਵੀ ਮਾਤ ਦੇ ਰਹੀ ਹੈ।
ਠੇਕਾ ਮੁਲਾਜ਼ਮ ਮੌਜੂਦਾ ਕੈਬਨਿਟ ਮੰਤਰੀਆਂ ਅਤੇ ਲਗਪਗ ਸਾਰੇ ਵਿਧਾਇਕਾਂ ਨੂੰ ਘੱਟੋ-ਘੱਟ 20 ਮੰਗ ਪੱਤਰ ਅਤੇ ਯਾਦ ਪੱਤਰ ਦੇ ਚੁੱਕੇ ਹਨ ਪਰ ਸਰਕਾਰ ਨੇ ਸਾਜਸ਼ੀ ਢੰਗ-ਤਰੀਕੇ ਅਪਣਾਉਂਦਿਆਂ 6 ਵਾਰ ਮੀਟਿੰਗਾਂ ਕਰਨ ਦਾ ਲਿਖਤੀ ਭਰੋਸਾ ਦਿੱਤਾ ਗਿਆ ਪਰ ਐਨ ਮੌਕੇ ਜ਼ਰੂਰੀ ਰੁਝੇਵਿਆਂ ਦਾ ਬਹਾਨਾ ਲਗਾ ਕੇ ਆਨਾਕਾਰੀ ਕੀਤੀ ਜਾਂਦੀ ਰਹੀ ਹੈ। ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦਾ ਝੂਠਾ ਲਾਰਾ ਲਾ ਕੇ ਉਨ੍ਹਾਂ ਦੀ ਛਾਂਟੀ ਕਰਨ ਦੇ ਫੁਰਮਾਨ ਜਾਰੀ ਕੀਤੇ ਜਾ ਰਹੇ ਹਨ। ਜਦੋਂਕਿ ਠੇਕਾ ਮੁਲਾਜ਼ਮ ਰੈਗੂਲਰ ਹੋਣ ਦੀਆਂ ਸਾਰੀਆਂ ਸ਼ਰਤਾਂ ਪੂਰੀਆਂ ਕਰਦੇ ਹਨ। ਜਿਸ ਕਾਰਨ ਹੁਣ ਠੇਕਾ ਮੁਲਾਜ਼ਮਾਂ ਨੂੰ ਹੁਣ ਮਜਬੂਰ ਹੋ ਕੇ ਆਰ-ਪਾਰ ਦੀ ਲੜਾਈ ਲੜਨ ਦਾ ਫ਼ੈਸਲਾ ਲੈਣਾ ਪਿਆ ਹੈ। ਉਨ੍ਹਾਂ ਐਲਾਨ ਕੀਤਾ ਕਿ ਸਰਕਾਰ ਜਦੋਂ ਤੱਕ ਠੇਕਾ ਮੁਲਾਜ਼ਮਾਂ ਨੂੰ ਪੱਕੇ ਕਰਨ ਦਾ ਨੋਟੀਫ਼ਿਕੇਸ਼ਨ ਜਾਰੀ ਨਹੀਂ ਕਰਦੀ, ਉਦੋਂ ਤੱਕ ਸੰਘਰਸ਼ ਜਾਰੀ ਰਹੇਗਾ।

Load More Related Articles
Load More By Nabaz-e-Punjab
Load More In General News

Check Also

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਸੇਵਾਦਾਰ ਵੱਲੋਂ ਮਹਿੰਦਰਾ ਮੈਕਸ ਪਿਕਅੱਪ ਗੱਡੀ ਦਾਨ

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਸੇਵਾਦਾਰ ਵੱਲੋਂ ਮਹਿੰਦਰਾ ਮੈਕਸ ਪਿਕਅੱਪ ਗੱਡੀ ਦਾਨ ਨਬਜ਼-ਏ-ਪੰਜਾਬ, ਮ…