ਠੇਕਾ ਪ੍ਰਣਾਲੀ: ਮੁਹਾਲੀ ’ਚ ਕੰਮ ਕਰਦੇ ਕਰਮਚਾਰੀਆਂ ਦੀ ਤਨਖ਼ਾਹ ਚੰਡੀਗੜ੍ਹ ਨਾਲੋਂ ਅੱਧੀ ਤੋਂ ਵੀ ਘੱਟ

ਡਿਪਟੀ ਮੇਅਰ ਕੁਲਜੀਤ ਬੇਦੀ ਨੇ ਮੁੱਖ ਮੰਤਰੀ ਨੂੰ ਪੱਤਰ ਲਿਖ ਕੇ ਤਨਖ਼ਾਹ ਵਧਾਉਣ ਦੀ ਮੰਗ

ਨਬਜ਼-ਏ-ਪੰਜਾਬ, ਮੁਹਾਲੀ, 2 ਅਗਸਤ:
ਮੁਹਾਲੀ ਦੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੱਤਰ ਲਿਖ ਕੇ ਮੁਹਾਲੀ ਨਗਰ ਨਿਗਮ ਵਿੱਚ ਠੇਕਾ ਪ੍ਰਣਾਲੀ ਅਧੀਨ ਕੰਮ ਕਰਦੇ ‘ਸੀ’ ਅਤੇ ‘ਡੀ’ ਸ਼੍ਰੇਣੀ ਦੇ ਕਰਮਚਾਰੀਆਂ ਦੀ ਤਨਖ਼ਾਹ ਚੰਡੀਗੜ੍ਹ ਦੇ ਬਰਾਬਰ ਕਰਨ ਦੀ ਗੁਹਾਰ ਲਗਾਈ ਹੈ। ਉਨ੍ਹਾਂ ਕਿਹਾ ਕਿ ਮੁਹਾਲੀ ਨਗਰ ਨਿਗਮ ਵਿੱਚ ਕੰਮ ਕਰਦੇ ਕਰਮਚਾਰੀਆਂ ਦੀ ਤਨਖ਼ਾਹ ਚੰਡੀਗੜ੍ਹ ਨਗਰ ਨਿਗਮ ਦੇ ਕਰਮਚਾਰੀਆਂ ਤੋਂ ਅੱਧੀ ਤੋਂ ਵੀ ਘੱਟ ਹੈ, ਜੋ ਸਰਾਸਰ ਧੱਕਾ ਹੈ।
ਡਿਪਟੀ ਮੇਅਰ ਨੇ ਦੱਸਿਆ ਕਿ ਮੁਹਾਲੀ ਨਿਗਮ ਵਿੱਚ ਫਾਇਰਮੈਨ, ਡਰਾਈਵਰ, ਸਫ਼ਾਈ ਸੇਵਕ, ਡਾਟਾ ਐਂਟਰੀ ਅਪਰੇਟਰ ਅਤੇ ਸੇਵਾਦਾਰ ਵਜੋਂ ਕੰਮ ਕਰਦੇ ਠੇਕਾ ਮੁਲਾਜ਼ਮਾਂ ਨੂੰ ਲਗਪਗ 11000 ਰੁਪਏ ਪ੍ਰਤੀ ਮਹੀਨਾ ਤਨਖ਼ਾਹ ਦਿੱਤੀ ਜਾਂਦੀ ਹੈ ਜੋ ਉਨ੍ਹਾਂ ਨੂੰ ਕੱਟ ਕਟਾ ਕੇ 9500 ਰੁਪਏ ਮਿਲਦੀ ਹੈ ਜਦੋਂਕਿ ਕਲਰਕ ਵਜੋਂ ਕੰਮ ਕਰਦੇ ਕਰਮਚਾਰੀਆਂ ਨੂੰ ਕੱਟ ਕਟਾ ਕੇ 10500 ਦਿੱਤੀ ਜਾਂਦੀ ਹੈ। ਦੂਜੇ ਪਾਸੇ ਜੇਕਰ ਚੰਡੀਗੜ੍ਹ ਦੀ ਗੱਲ ਕੀਤੀ ਜਾਵੇ ਤਾਂ ਸਫ਼ਾਈ ਸੇਵਕ ਅਤੇ ਸੇਵਾਦਾਰ ਨੂੰ 20 ਹਜ਼ਾਰ ਰੁਪਏ ਪ੍ਰਤੀ ਮਹੀਨਾ ਤਨਖ਼ਾਹ ਮਿਲਦੀ ਹੈ ਜਦੋਂਕਿ ਬਾਕੀ ਸ਼੍ਰੇਣੀਆਂ ਦੇ ਮੁਲਾਜ਼ਮਾਂ ਨੂੰ 26 ਹਜ਼ਾਰ ਤਨਖ਼ਾਹ ਮਿਲਦੀ ਹੈ। ਉਨ੍ਹਾਂ ਕਿਹਾ ਕਿ ਚੰਡੀਗੜ੍ਹ ਦੀ ਜੂਹ ’ਚ ਵੱਸਦੇ ਮੁਹਾਲੀ ਵਿੱਚ ਕਰਮਚਾਰੀਆਂ ਨਾਲ ਇਹ ਵਿਤਕਰਾ ਕਿਉਂ?
ਕੁਲਜੀਤ ਬੇਦੀ ਨੇ ਕਿਹਾ ਕਿ ਪੰਜਾਬ ਵਿੱਚ ਲੋਕਾਂ ਨੇ 92 ਸੀਟਾਂ ਜਿਤਾ ਕੇ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਈ ਹੈ। ਹੋਣਾ ਤਾਂ ਇਹ ਚਾਹੀਦਾ ਹੈ ਕਿ ਪੰਜਾਬ ਵਿੱਚ ਕੰਮ ਕਰਦੇ ਕਰਮਚਾਰੀਆਂ ਦੀ ਤਨਖ਼ਾਹ ਚੰਡੀਗੜ੍ਹ ਨਾਲੋਂ ਵੱਧ ਹੋਵੇ ਪਰ ਇੱਥੇ ਉਲਟਾ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਕੱਚੇ ਕਰਮਚਾਰੀਆਂ ਨੂੰ ਪੱਕਾ ਕਰਨਾ ਤਾਂ ਦੂਰ, ਉਲਟਾ ਉਨ੍ਹਾਂ ਦਾ ਸ਼ੋਸ਼ਣ ਕੀਤਾ ਜਾ ਰਿਹਾ ਹੈ। ਮਹਿੰਗਾਈ ਦੇ ਇਸ ਯੁੱਗ ਵਿੱਚ ਗਰੀਬ ਵਰਗ ਨਾਲ ਸਬੰਧਤ ਇਨ੍ਹਾਂ ਕਰਮਚਾਰੀਆਂ ਨੂੰ ਆਪਣੇ ਪਰਿਵਾਰਾਂ ਦਾ ਗੁਜ਼ਾਰਾ ਚਲਾਉਣਾ ਮੁਸ਼ਕਲ ਹੋਇਆ ਪਿਆ ਹੈ। ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਅਪੀਲ ਕੀਤੀ ਕਿ ਉਹ ਨਿੱਜੀ ਦਖ਼ਲ ਦੇ ਕੇ ਕੱਚੇ ਕਰਮਚਾਰੀਆਂ ਦੀ ਤਨਖ਼ਾਹ ਚੰਡੀਗੜ੍ਹ ਦੇ ਬਰਾਬਰ ਕੀਤੀ ਜਾਵੇ ਅਤੇ ਸਾਰੇ ਕੱਚੇ ਕਰਮਚਾਰੀਆਂ ਨੂੰ ਪੱਕਾ ਕੀਤਾ ਜਾਵੇ।

Load More Related Articles

Check Also

AAP government has done nothing but fooled the people in the last three years: Sidhu

AAP government has done nothing but fooled the people in the last three years: Sidhu Congr…