ਠੇਕਾ ਕਾਮਿਆਂ ਨੇ ਮੁੱਖ ਮੰਤਰੀ, ਬਿਜਲੀ ਮੰਤਰੀ, ਵਿੱਤ ਮੰਤਰੀ, ਪੰਚਾਇਤ ਮੰਤਰੀ ਦੀ ਅਰਥੀ ਫੂਕੀ

20 ਅਪਰੈਲ ਨੂੰ ਜਲੰਧਰ ਵਿੱਚ ਝੰਡਾ ਮਾਰਚ, 25 ਨੂੰ ਪਟਿਆਲਾ ਮੁੱਖ ਦਫ਼ਤਰ ਬਾਹਰ ਧਰਨਾ ਦੇਣ ਦਾ ਐਲਾਨ

ਨਬਜ਼-ਏ-ਪੰਜਾਬ ਬਿਊਰੋ, ਖਰੜ, 18 ਅਪਰੈਲ:
ਪਾਵਰਕੌਮ ਐੱਡ ਟ੍ਰਾਸਕੋ ਠੇਕਾ ਮੁਲਾਜ਼ਮ ਯੂਨੀਅਨ ਡਵੀਜ਼ਨ ਖਰੜ ਨੇ ਰੋਸ ਮੁਜ਼ਾਹਰਾ ਕਰਦਿਆਂ ਮੁੱਖ ਮੰਤਰੀ ਸਮੇਤ ਬਿਜਲੀ ਮੰਤਰੀ, ਵਿੱਤ ਮੰਤਰੀ, ਪੰਚਾਇਤ ਮੰਤਰੀ ਅਤੇ ਪਟਿਆਲਾ ਪ੍ਰਸ਼ਾਸਨ ਦੀ ਅਰਥੀ ਫੂਕੀ ਗਈ। ਇਸ ਮੌਕੇ ਸੂਬਾ ਪ੍ਰਧਾਨ ਬਲਿਹਾਰ ਸਿੰਘ, ਡਵੀਜ਼ਨ ਪ੍ਰਧਾਨ ਕੇਸਰ ਸਿੰਘ, ਸਰਕਲ ਮੀਤ ਪ੍ਰਧਾਨ ਹਰਵਿੰਦਰ ਸਿੰਘ ਅਤੇ ਸਹਾਇਕ ਸਕੱਤਰ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਠੇਕਾ ਕਾਮਿਆਂ ਵੱਲੋਂ ਆਪਣੀ ਹੱਕੀ ਤੇ ਜਾਇਜ ਮੰਗਾਂ ਨੂੰ ਲੈ ਕੇ 5 ਅਪਰੈਲ ਨੂੰ ਪਟਿਆਲਾ ਵਿਖੇ ਵੱਡੀ ਗਿਣਤੀ ਵਿੱਚ ਪਰਿਵਾਰਾਂ ਤੇ ਬੱਚਿਆਂ ਸਮੇਤ ਧਰਨੇ ਦਾ ਐਲਾਨ ਕੀਤਾ ਹੋਇਆ ਸੀ ਪਰ ਉਸੇ ਦਿਨ ਉੱਥੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਪ੍ਰੋਗਰਾਮ ਹੋਣ ਕਾਰਨ ਪਟਿਆਲਾ ਪ੍ਰਸ਼ਾਸਨ ਵੱਲੋਂ ਜਥੇਬੰਦੀ ਆਗੂਆਂ ਨਾਲ 4 ਅਪਰੈਲ ਨੂੰ ਪਟਿਆਲਾ ਸਰਕਟ ਹਾਊਸ ਵਿਖੇ ਮੀਟਿੰਗ ਲਈ ਸੱਦਿਆ, ਜਿਸ ਵਿੱਚ ਡਿਪਟੀ ਕਮਿਸ਼ਨਰ ਪਟਿਆਲਾ, ਆਈਜੀ ਪਟਿਆਲਾ, ਐੱਸਐੱਸਪੀ ਪਟਿਆਲਾ ਸਮੇਤ ਹੋਰ ਅਧਿਕਾਰੀ ਅਤੇ ਜਥੇਬੰਦੀ ਵੱਲੋਂ ਸੂਬਾ ਆਗੂ ਸ਼ਾਮਲ ਸਨ।
ਉਹਨਾਂ ਦੱਸਿਆ ਕਿ ਮੀਟਿੰਗ ਦੌਰਾਨ ਜਥੇਬੰਦੀ ਆਗੂਆਂ ਵੱਲੋਂ ਮੰਗਾਂ ਲੈ ਕੇ ਅਧਿਕਾਰੀਆਂ ਨਾਲ ਚਰਚਾ ਕੀਤੀ ਅਤੇ ਕਿਹਾ ਕਿ ਸਰਕਾਰ ਵੱਲੋਂ ਟਾਲ-ਮਟੋਲ ਦੀ ਨੀਤੀ ਅਪਣਾਈ ਜਾ ਰਹੀ ਹੈ। ਸੀ.ਐੱਚ.ਬੀ ਤੇ ਡਬਲਿਊ ਕਾਮਿਆਂ ਨਾਲ ਲਗਾਤਾਰ ਕਰੰਟ ਲੱਗਣ ਕਾਰਨ ਘਾਤਕ ਤੇ ਗੈਰ-ਘਾਤਕ ਹਾਦਸੇ ਵਾਪਰ ਰਹੇ ਹਨ ਜਿਹਨਾਂ ਨੂੰ ਮੁਆਵਜਾ ਨੋਕਰੀ ਪੈਨਸ਼ਨ ਦਾ ਕੋਈ ਠੋਸ ਪ੍ਰਬੰਧ ਨਹੀ ਕੀਤਾ ਜਾ ਰਿਹਾ। ਉਹਨਾਂ ਦੱਸਿਆ ਕਿ ਡਿਪਟੀ ਕਮਿਸ਼ਨਰ ਪਟਿਆਲਾ ਅਤੇ ਐੱਸਐੱਸਪੀ ਪਟਿਆਲਾ ਵਲੋੱ ਜਥੇਬੰਦੀ ਆਗੂਆਂ ਨੂੰ ਭਰੋਸਾ ਦਿਵਾਇਆ ਗਿਆ ਸੀ ਕਿ 17 ਅਪ੍ਰੈਲ ਨੂੰ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਸਮੇਤ ਕੁਲਦੀਪ ਸਿੰਘ ਧਾਲੀਵਾਲ, ਹਰਪਾਲ ਸਿੰਘ ਚੀਮਾ ਨਾਲ ਮੀਟਿੰਗ ਕਰਵਾਈ ਜਾਵੇਗੀ ਅਤੇ 20 ਦਿਨਾਂ ਦੇ ਅੰਦਰ ਅੰਦਰ ਮੁੱਖ ਮੰਤਰੀ ਪੰਜਾਬ ਨਾਲ ਮੀਟਿੰਗ ਕਰਵਾਈ ਜਾਵੇਗੀ।
ਬੁਲਾਰਿਆਂ ਨੇ ਕਿਹਾ ਕਿ ਡਿਪਟੀ ਕਮਿਸ਼ਨਰ ਪਟਿਆਲਾ ਅਤੇ ਪਾਵਰਕਾਮ ਮੈਨੇਜਮੈਂਟ ਦੇ ਲਿਖਤੀ ਪੱਤਰ ਤੇ ਜਥੇਬੰਦੀ ਵੱਲੋਂ 5 ਅਪ੍ਰੈਲ ਦੇ ਸੰਘਰਸ਼ ਪ੍ਰੋਗਰਾਮ ਨੂੰ ਮੁਲਤਵੀ ਕਰ ਦਿੱਤਾ ਗਿਆ ਪਰੰਤੂ 17 ਅਪ੍ਰੈਲ ਨੂੰ ਜਦੋੱ ਉਹ ਮੀਟਿੰਗ ਲਈ ਚੰਡੀਗੜ੍ਹ ਗਏ ਤਾਂ ਮੈਨੇਜਮੈਂਟ ਅਧਿਕਾਰੀ ਵਲੋੱ ਫੋਨ ਤੇ ਦੱਸਿਆ ਗਿਆ ਕਿ ਮੀਟਿੰਗ ਰੱਦ ਕਰ ਦਿੱਤੀ ਗਈ ਹੈ, ਜਿਸ ਕਾਰਨ ਠੇਕਾ ਕਾਮਿਆਂ ਵਿੱਚ ਭਾਰੀ ਰੋਸ ਹੈ।
ਆਗੂਆਂ ਨੇ ਕਿਹਾ ਕਿ ਅੱਜ ਪੰਜਾਬ ਭਰ ਵਿੱਚ ਮੁੱਖ ਮੰਤਰੀ ਅਤੇ ਵਿੱਤ ਮੰਤਰੀ, ਬਿਜਲੀ ਮੰਤਰੀ, ਪੰਚਾਇਤ ਮੰਤਰੀ ਅਤੇ ਪਟਿਆਲਾ ਪ੍ਰਸ਼ਾਸਨ ਦੀ ਅਰਥੀ ਨੂੰ ਲਾਂਬੂ ਲਗਾ ਕੇ ਰੋਸ ਮੁਜ਼ਾਹਰੇ ਕੀਤੇ ਗਏ ਹਨ ਅਤੇ 20 ਅਪ੍ਰੈਲ ਨੂੰ ਜਲੰਧਰ ਸਹਿਰ ਵਿੱਚ ਝੰਡਾ ਮਾਰਚ ਕੱਢਣ ਦੇ ਨਾਲ ਨਾਲ 25 ਅਪ੍ਰੈਲ ਤੋੱ ਹੈੱਡ ਆਫਿਸ ਪਟਿਆਲਾ ਦਾ ਪਰਿਵਾਰਾਂ ਤੇ ਬੱਚਿਆਂ ਸਮੇਤ ਘਿਰਾਓ ਕੀਤਾ ਜਾਵੇਗਾ। ਉਹਨਾਂ ਕਿਹਾ ਕਿ ਇਹ ਘਿਰਾਓ ਉਦੋ ਤੱਕ ਜਾਰੀ ਰਹੇਗਾ ਜਦੋੱ ਤੱਕ ਸਰਕਾਰ ਕਾਮਿਆਂ ਦੀਆਂ ਮੰਗਾਂ ਦਾ ਹੱਲ ਨਹੀ ਕਰਦੀ।

Load More Related Articles
Load More By Nabaz-e-Punjab
Load More In General News

Check Also

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ ਪ੍ਰਿਤਪਾਲ ਫਗਵਾੜਾ ਨ…