Nabaz-e-punjab.com

ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੀ ਪੇਡ ਪਾਰਕਿੰਗ ਦੇ ਠੇਕੇਦਾਰ ਵੱਲੋਂ ਵੱਧ ਪੈਸੇ ਵਸੂਲਣ ਦੇ ਮਾਮਲੇ ਦੀ ਜਾਂਚ ਸ਼ੁਰੂ

ਪੁਲੀਸ ਵੱਲੋਂ ਡੀਸੀ ਦਫ਼ਤਰ ਤੋਂ ਰਿਪੋਰਟ ਤਲਬ ਕਰਨ ਤੋਂ ਬਾਅਦ ਅਸਿਸਟੈਂਟ ਕਮਿਸ਼ਨਰ (ਜਨਰਲ) ਵੱਲੋਂ ਸ਼ਿਕਾਇਤਕਰਤਾਂ ਦੇ ਬਿਆਨ ਦਰਜ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 7 ਮਾਰਚ:
ਇੱਥੋਂ ਦੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਪੇਡ ਪਰਕਿੰਗ ਦੇ ਨਾਮ ’ਤੇ ਕਥਿਤ ਨਾਜਾਇਜ਼ ਵਾਧੂ ਵਸੂਲੀ ਕਰਨ ਖ਼ਿਲਾਫ਼ ਤਰਕਸ਼ੀਲ ਆਗੂ ਅਤੇ ਪੰਜਾਬ ਅਗੇਂਸਟ ਭ੍ਰਿਸ਼ਟਾਚਾਰ ਦੇ ਪ੍ਰਧਾਨ ਸਤਨਾਮ ਸਿੰਘ ਦਾਊਂ ਦੀ ਸ਼ਿਕਾਇਤ ’ਤੇ ਮੁਹਾਲੀ ਪੁਲੀਸ ਨੇ ਕਾਰਵਾਈ ਸ਼ੁਰੂ ਕਰਦਿਆਂ ਇਸ ਸਬੰਧੀ ਡਿਪਟੀ ਕਮਿਸ਼ਨਰ ਦਫ਼ਤਰ ਤੋਂ ਰਿਪੋਰਟ ਮੰਗ ਲਈ ਹੈ। ਹਾਲਾਂਕਿ ਇਸ ਸਬੰਧੀ ਪਹਿਲਾਂ ਸਬੰਧਤ ਅਧਿਕਾਰੀ ਗੂੜੀ ਨੀਂਦ ਵਿੱਚ ਸਨ ਪ੍ਰੰਤੂ ਅਧਿਕਾਰੀਆਂ ਨੇ ਨੀਂਦ ਤੋਂਜਾਗਦਿਆਂ ਸ੍ਰੀ ਸਤਨਾਮ ਸਿੰਘ ਦਾਊਂ ਅਤੇ ਮਾਰਕੀਟ ਵੈਲਫੇਅਰ ਐਸੋਸੀਏਸ਼ਨ ਫੇਜ਼-3ਬੀ2 ਦੇ ਪ੍ਰਧਾਨ ਜਤਿੰਦਰਪਾਲ ਸਿੰਘ ਸਮੇਤ ਹੋਰ ਵੱਖ-ਵੱਖ ਸਿਕਾਇਤਕਰਤਾਵਾਂ ਨੂੰ ਵੀ ਪੜਤਾਲ ਲਈ ਅਸਿਸਟੈਂਟ ਕਮਿਸ਼ਨਰ (ਜਨਰਲ) ਯਸ਼ਪਾਲ ਸ਼ਰਮਾ ਵੱਲੋਂ ਅੱਜ ਆਪਣੇ ਦਫ਼ਤਰ ਵਿੱਚ ਬਿਆਨ ਦਰਜ ਕਰਵਾਉਣ ਲਈ ਸੱਦਿਆ ਗਿਆ।
ਜਤਿੰਦਰਪਾਲ ਸਿੰਘ ਨੇ ਦੋਸ਼ ਲਗਾਇਆ ਹੈ ਕਿ ਡੀਸੀ ਦਫ਼ਤਰ ਵੱਲੋਂ ਉਨ੍ਹਾਂ ਨੂੰ ਸੂਚਨਾ ਦੇ ਅਧਿਕਾਰ ਤਹਿਤ ਲੋੜੀਂਦੀ ਜਾਣਕਾਰੀ ਦੇਣ ਦੀ ਥਾਂ ਅਧੂਰੀ ਜਾਣਕਾਰੀ ਦਿੱਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਉਨ੍ਹਾਂ ਨੇ ਨਵੰਬਰ ਮਹੀਨੇ ਵਿੱਚ ਡੀਸੀ ਦਫ਼ਤਰ ਤੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਪੇਡ ਪਾਰਕਿੰਗ ਦੇ ਠੇਕੇ ਸਬੰਧੀ ਆਰਟੀਆਈ ਤਹਿਤ ਜਾਣਕਾਰੀ ਮੰਗੀ ਸੀ ਪ੍ਰੰਤੂ ਉਨ੍ਹਾਂ ਨੂੰ ਪੂਰੀ ਜਾਣਕਾਰੀ ਨਹੀਂ ਦਿੱਤੀ ਗਈ। ਇਸ ਮਗਰੋਂ ਉਨ੍ਹਾਂ ਨੇ ਇਸ ਸਬੰਧੀ ਆਪਣੇ ਇਤਰਾਜ ਦੱਸਦਿਆਂ ਦੁਬਾਰਾ ਸੂਚਨਾ ਦੇ ਅਧਿਕਾਰ ਤਹਿਤ ਜਾਣਕਾਰੀ ਮੰਗੀ ਸੀ ਲੇਕਿਨ ਹੁਣ ਵੀ ਉਨ੍ਹਾਂ ਨੂੰ ਅਧੂਰੀ ਜਾਣਕਾਰੀ ਦਿੱਤੀ ਗਈ ਹੈ। ਉਨ੍ਰਾਂ ਦੱਸਿਆ ਕਿ ਡੀਸੀ ਦਫ਼ਤਰ ਵੱਲੋਂ ਉਨ੍ਹਾਂ ਨੂੰ ਜੋ ਜਵਾਬ ਭੇਜਿਆ ਗਿਆ, ਉਸ ਵਿੱਚ ਸਿਰਫ਼ ਡੀਸੀ ਦਫ਼ਤਰ ਦੀ ਵੈਬਸਾਈਟ ਦਾ ਨਾਮ ਲਿਖਿਆ ਹੋਇਆ ਸੀ ਅਤੇ ਡੀਸੀ ਦਫ਼ਤਰ ਵੱਲੋਂ ਪਾਰਕਿੰਗ ਦੇ ਠੇਕੇ ਸਬੰਧੀ ਨਿਯਮ ਅਤੇ ਸ਼ਰਤਾਂ ਸਬੰਧੀ ਪੂਰੀ ਜਾਣਕਾਰੀ ਨਹੀਂ ਦਿੱਤੀ ਗਈ।
ਇੱਥੇ ਇਹ ਜ਼ਿਕਰਯੋਗ ਹੈ ਕਿ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੀ ਪੇਡ ਪਾਰਕਿੰਗ ਦੇ ਨਿਯਮਾਂ ਅਨੁਸਾਰ ਉੱਥੇ ਸਿਰਫ ਇੱਕ ਵਾਰ ਆਉਣ ਵਾਲੇ ਵਾਹਨ ਚਾਲਕ ਤੋਂ 10 ਰੁਪਏ ਅਤੇ ਵਾਰ ਵਾਰ ਆਊਣ ਜਾਣ ਵਾਲੇ ਵਾਹਨਾਂ ਤੋਂ 20 ਰੁਪਏ ਪਾਰਕਿੰਗ ਫੀਸ ਲਈ ਜਾ ਸਕਦੀ ਹੈ ਪ੍ਰੰਤੂ ਪੇਡ ਪਾਰਕਿੰਗ ਠੇਕੇਦਾਰ ਵੱਲੋਂ ਉੱਥੇ ਆਉਣ ਵਾਲੇ ਹਰ ਵਾਹਨ ਚਾਲਕਾਂ ਤੋਂ 20 ਰੁਪਏ ਪ੍ਰਤੀ ਵਾਹਨ ਦੇ ਹਿਸਾਬ ਨਾਲ ਪਾਰਕਿੰਗ ਫੀਸ ਵਸੂਲੀ ਜਾਂਦੀ ਹੈ। ਇਸ ਦੇ ਵਿਰੋਧ ਵਿੱਚ ਪੰਜਾਬ ਦੇ ਮੁੱਖ ਮੰਤਰੀ ਸਮੇਤ ਉੱਚ ਅਧਿਕਾਰੀਆਂ ਨੂੰ ਕਈ ਪੱਤਰ ਲਿਖੇ ਜਾ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਉਨ੍ਹਾਂ ਵੱਲੋਂ ਕੀਤੀਆਂ ਗਈਆਂ ਸ਼ਿਕਾਇਤਾਂ ਸਬੰਧੀ ਡੀਸੀ ਦਫ਼ਤਰ ਵੱਲੋਂ ਅੱਜ ਉਨ੍ਹਾਂ ਨੂੰ ਸਹਾਇਕ ਕਮਿਸ਼ਨਰ ਯਸ਼ਪਾਲ ਸ਼ਰਮਾ ਵੱਲੋਂ ਸੱਦਿਆ ਗਿਆ ਸੀ।

Load More Related Articles
Load More By Nabaz-e-Punjab
Load More In General News

Check Also

ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ

ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਨਬਜ਼-ਏ-ਪੰਜਾਬ, ਮੁਹਾਲੀ, 15 ਨਵੰਬਰ…