Nabaz-e-punjab.com

ਠੇਕਾ ਮੁਲਾਜ਼ਮਾਂ ਵੱਲੋਂ ਪਰਿਵਾਰਾਂ ਸਮੇਤ ਵਿੱਤ ਮੰਤਰੀ ਦੇ ਹਲਕੇ ਵਿੱਚ ਰੈਲੀ ਕਰਨ ਦਾ ਐਲਾਨ

ਸੂਬਾ ਪੱਧਰੀ ਰੈਲੀ ਨੂੰ ਸਫ਼ਲ ਬਣਾਉਣ ਲਈ ਠੇਕਾ ਮੁਲਾਜ਼ਮਾਂ ਦੀ ਲਾਮਬੰਦੀ ਸ਼ੁਰੂ, ਕਿਰਤ ਵਿਭਾਗ ਦੇ ਬਾਹਰ ਕੀਤੀ ਮੀਟਿੰਗ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 21 ਸਤੰਬਰ:
ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੀ ਸੂਬਾ ਕਮੇਟੀ ਦੇ ਸੱਦੇ ’ਤੇ ਜ਼ਿਲ੍ਹਾ ਮੁਹਾਲੀ ਦੀ ਮੀਟਿੰਗ ਅੱਜ ਕਿਰਤ ਵਿਭਾਗ ਦਫ਼ਤਰ ਦੇ ਸਾਹਮਣੇ ਪਾਰਕ ਵਿੱਚ ਸੂਬਾ ਆਗੂ ਬਲਿਹਾਰ ਸਿੰਘ ਕਟਾਰੀਆ, ਕੁਲਦੀਪ ਸਿੰਘ ਬੁੱਢੇਵਾਲ ਦੀ ਪ੍ਰਧਾਨਗੀ ਹੇਠ ਹੋਈ। ਉਨ੍ਹਾਂ ਕਿਹਾ ਕੀ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਦੇ ਬੈਨਰ ਹੇਠ ਕੀਤੇ ਜਾ ਰਹੇ ਲੜੀਵਾਰ ਸੰਘਰਸ਼ਾਂ ਦੀ ਬਦੌਲਤ ਪਿਛਲੀ ਅਕਾਲੀ-ਭਾਜਪਾ ਸਰਕਾਰ ਨੇ ਦੀ ਪੰਜਾਬ ਐਡਹਾਕ, ਕੰਟਰੈਕਟ, ਡੇਲੀਵੇਜ, ਟੈਂਪਰੇਰੀ, ਆਊਟਸੋਰਸਿੰਗ ਅਤੇ ਐਂਪਲਾਇਜ ਵੈੱਲਫੇਅਰ ਐਕਟ 2016 ਬਣਾਇਆ ਗਿਆ ਸੀ ਪਰ ਕੈਪਟਨ ਸਰਕਾਰ ਇਸ ਐਕਟ ਨੂੰ ਲਾਗੂ ਕਰਨ ਤੋਂ ਲਗਾਤਾਰ ਟਾਲਾ ਵੱਟਦੀ ਆ ਰਹੀ ਹੈ। ਇਹੀ ਨਹੀਂ ਹੁਕਮਰਾਨਾਂ ਵੱਲੋਂ ਵੈੱਲਫੇਅਰ ਐਕਟ 2016 ਨੂੰ ਤੋੜ ਕੇ ਆਊਟਸੋਰਸਿੰਗ, ਇਨਲਿਸਟਮੈਂਟ ਅਤੇ ਠੇਕਾ ਪ੍ਰਣਾਲੀ ਨੂੰ ਐਕਟ ਤੋਂ ਬਾਹਰ ਕਰਨ ਦੇ ਰਾਹ ਪੈ ਗਈ ਹੈ ਜਦੋਂਕਿ ਸਰਕਾਰੀ ਥਰਮਲ ਪਲਾਂਟਾਂ, ਜਲ ਸਪਲਾਈ, ਪਾਵਰਕੌਮ ਜ਼ੋਨ ਬਠਿੰਡਾ, ਪਾਵਰਕੌਮ ਅਤੇ ਟ੍ਰਾਸਕੋ ਆਦਿ ਅਦਾਰਿਆਂ ਵਿੱਚ ਠੇਕਾ ਪ੍ਰਣਾਲੀ ਤਹਿਤ ਵੱਡੀ ਗਿਣਤੀ ਵਿੱਚ ਕੱਚੇ ਮੁਲਾਜ਼ਮ ਪਿਛਲੇ ਲੰਮੇ ਸਮੇਂ ਤੋਂ ਕੰਮ ਕਰਦੇ ਆ ਰਹੇ ਹਨ। ਬੁਲਾਰਿਆਂ ਨੇ ਕਿਹਾ ਕਿ ਆਪੋ-ਆਪਣੇ ਵਿਭਾਗਾਂ ਵਿੱਚ ਪੱਕੀ ਭਰਤੀ ਦੀ ਮੰਗ ਨੂੰ ਲੈ ਕੇ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਵੱਲੋਂ 10 ਅਕਤੂਬਰ ਨੂੰ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਹਲਕੇ ਵਿੱਚ ਆਪਣੇ ਪਰਿਵਾਰਾਂ ਅਤੇ ਬੱਚਿਆਂ ਸਮੇਤ ਸੂਬਾ ਪੱਧਰੀ ਰੈਲੀ ਕਰਨ ਉਪਰੰਤ ਸ਼ਹਿਰ ਵਿੱਚ ਰੋਸ ਮਾਰਚ ਕੀਤਾ ਜਾਵੇਗਾ।
ਸੰਘਰਸ਼ ਦੀ ਤਿਆਰੀ ਵਜੋਂ ਸਮੂਹ ਮੁਲਾਜ਼ਮ ਜਥੇਬੰਦੀਆ ਦੀ ਸਾਂਝੀ ਮੀਟਿੰਗ ਕੀਤੀ ਗਈ ਅਤੇ ਮੀਟਿੰਗ ਵਿੱਚ ਫੈਸਲਾ ਲਿਆ ਗਿਆ ਕਿ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੇ ਬੈਨਰ ਹੇਠ 10 ਅਕਤੂਬਰ ਦੀ ਬਠਿੰਡਾ ਵਿੱਚ ਸੂਬਾ ਪੱਧਰੀ ਰੈਲੀ ਨੂੰ ਸਫ਼ਲ ਬਣਾਉਣ ਲਈ ਠੇਕਾ ਮੁਲਾਜ਼ਮਾਂ ਅਤੇ ਹੋਰ ਸਹਿਯੋਗੀਆਂ ਦੀ ਲਾਮਬੰਦ ਕੀਤੀ ਜਾਵੇ। ਉਨ੍ਹਾਂ ਮੰਗ ਕੀਤੀ ਕਿ ਵੈੱਲਫੇਅਰ ਐਕਟ 2016 ਨੂੰ ਇੰਨਬਿੰਨ ਲਾਗੂ ਕਰਕੇ ਪੰਜਾਬ ਦੇ ਸਮੂਹ ਠੇਕਾ ਮੁਲਾਜ਼ਮਾਂ ਨੂੰ ਉਨ੍ਹਾਂ ਦੇ ਪਿੱਤਰੀ ਵਿਭਾਗਾਂ ਵਿੱਚ ਰੈਗੂਲਰ ਕੀਤਾ ਜਾਵੇ ਅਤੇ ਐਕਟ ਤੋਂ ਬਾਹਰ ਰੱਖੀਆਂ ਕੈਟਾਗਰੀਆਂ ਨੂੰ ਸ਼ਾਮਲ ਕੀਤਾ ਜਾਵੇ, ਕੱਚੇ ਮੁਲਾਜ਼ਮਾਂ ਦੀਆਂ ਕੀਤੀਆਂ ਜਾ ਰਹੀਆਂ ਛਾਂਟੀਆਂ ਤੁਰੰਤ ਬੰਦ ਕੀਤੀਆਂ ਜਾਣ ਅਤੇ ਸਮੂਹ ਸਰਕਾਰੀ ਅਦਾਰਿਆਂ ਦਾ ਨਿੱਜੀਕਰਨ ਬੰਦ ਕੀਤਾ ਜਾਵੇ। ਇਸ ਮੌਕੇ ਮੇਜਰ ਸਿੰਘ, ਗੁਰਸੇਵਕ ਸਿੰਘ ਪ੍ਰਭਜੋਤ ਸਿੰਘ, ਗੁਰਸੇਵਕ ਸਿੰਘ, ਰਮੇਸ਼ ਕੁਮਾਰ, ਦਵਿੰਦਰ ਸਿੰਘ, ਜਰਨੈਲ ਸਿੰਘ, ਧੀਰ ਸਿੰਘ ਅਤੇ ਹੋਰਨਾਂ ਸਾਥੀਆਂ ਨੇ ਵੀ ਆਪਣੇ ਵਿਚਾਰ ਪੇਸ਼ ਕੀਤੇ।

Load More Related Articles
Load More By Nabaz-e-Punjab
Load More In General News

Check Also

AAP opposes post of Chief Secretary in Chandigarh, says – An attempt to weaken Punjab’s Claim

AAP opposes post of Chief Secretary in Chandigarh, says – An attempt to weaken Punja…