Share on Facebook Share on Twitter Share on Google+ Share on Pinterest Share on Linkedin ਕੰਟਰੈਕਟਰ ਮਲਟੀਪਰਪਜ਼ ਹੈਲਥ ਵਰਕਰ (ਫੀਮੇਲ) ਯੂਨੀਅਨ ਵੱਲੋਂ ਸਿਵਲ ਸਰਜਨ ਦਫ਼ਤਰ ਬਾਹਰ ਰੋਸ ਧਰਨਾ ਪ੍ਰਦਰਸ਼ਨਕਾਰੀ ਬੀਬੀਆਂ ਨੇ ਧਰਨੇ ਉਪਰੰਤ ਸਿਹਤ ਮੰਤਰੀ ਸਿੱਧੂ ਅਤੇ ਸਿਵਲ ਸਰਜਨ ਨੂੰ ਦਿੱਤਾ ਮੰਗ ਪੱਤਰ 1 ਅਗਸਤ ਤੋਂ ਸਿਹਤ ਵਿਭਾਗ ਦੇ ਸਾਰੇ ਕੰਮਾਂ ਅਤੇ ਨੈਸ਼ਨਲ ਪ੍ਰੋਗਰਾਮਾਂ ਦਾ ਬਾਈਕਾਟ ਕਰਨ ਦੀ ਚਿਤਾਵਨੀ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 11 ਜੁਲਾਈ: ਕੰਟਰੈਕਟ ਮਲਟੀਪਰਪਜ ਹੈਲਥ ਵਰਕਰ (ਫੀਮੇਲ) ਪੰਜਾਬ ਵੱਲੋਂ ਵੀਰਵਾਰ ਨੂੰ ਆਪੋ-ਆਪਣੇ ਜ਼ਿਲ੍ਹਿਆਂ ਵਿੱਚ ਸਿਵਲ ਸਰਜਨ ਦਫ਼ਤਰਾਂ ਦੇ ਬਾਹਰ ਰੋਸ ਮੁਜ਼ਾਹਰੇ ਕੀਤੇ ਗਏ ਅਤੇ ਉਪਰੰਤ ਡਿਪਟੀ ਕਮਿਸ਼ਨਰਾਂ ਅਤੇ ਸਿਵਲ ਸਰਜਨਾਂ ਨੂੰ ਮੰਗ ਪੱਤਰ ਦਿੱਤੇ ਗਏ। ਮੁਹਾਲੀ ਵਿੱਚ ਯੂਨੀਅਨ ਦੀ ਜ਼ਿਲ੍ਹਾ ਪ੍ਰਧਾਨ ਬਲਜੀਤ ਕੌਰ ਦੀ ਅਗਵਾਈ ਹੇਠ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਅਤੇ ਸਿਵਲ ਸਰਜਨ ਡਾ. ਮਨਜੀਤ ਸਿੰਘ ਨੂੰ ਮੰਗ ਪੱਤਰ ਦਿੱਤਾ ਗਿਆ। ਯੂਨੀਅਨ ਆਗੂਆਂ ਨੇ ਮੰਗ ਕੀਤੀ ਹੈ ਕਿ ਸਿਹਤ ਵਿਭਾਗ ਵਿੱਚ ਪਿਛਲੇ 10-12 ਸਾਲਾਂ ਤੋਂ ਠੇਕਾ ਪ੍ਰਣਾਲੀ ਅਧੀਨ ਨਿਗੂਣੀਆਂ ਤਨਖ਼ਾਹਾਂ ’ਤੇ ਕੰਮ ਕਰ ਰਹੇ ਵਰਕਰਾਂ ਨੂੰ ਤੁਰੰਤ ਪੱਕਾ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਇਸ ਸਬੰਧੀ ਪਹਿਲਾਂ ਵੀ ਸਰਕਾਰਾਂ ਤੋਂ ਇਨਸਾਫ਼ ਦੀ ਮੰਗ ਕੀਤੀ ਜਾਂਦੀ ਰਹੀ ਹੈ ਪ੍ਰੰਤੂ ਅਧਿਕਾਰੀ ਅਤੇ ਹੁਕਮਰਾਨ ਸ਼ੁਰੂ ਤੋਂ ਇਹ ਕਹਿ ਕੇ ਡੰਗ ਟਪਾਉਂਦੇ ਆ ਰਹੇ ਹਨ ਕਿ ਉਨ੍ਹਾਂ ਦਾ ਕੰਮ ਵਿਚਾਰ ਅਧੀਨ ਹੈ। ਆਗੂਆਂ ਨੇ ਕਿਹਾ ਕਿ ਸਿਹਤ ਵਿਭਾਗ ਵੱਲੋਂ ਆਨਲਾਈਨ ਕੰਮ ਕਰਨ ਦਾ ਬੋਝ ਵੀ ਉਨ੍ਹਾਂ ’ਤੇ ਹੀ ਪਾਇਆ ਜਾ ਰਿਹਾ ਹੈ। ਜਿਸ ਅਧੀਨ ਉਨ੍ਹਾਂ ਵੱਲੋਂ ਸਰਕਾਰ ਵੱਲੋਂ ਦਿੱਤੇ ਜਾਣ ਵਾਲੇ ਪੈਡ ਲੈਣ ਤੋਂ ਬਾਈਕਾਟ ਕੀਤਾ ਹੈ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਤੁਰੰਤ ਪੈਨਲ ਮੀਟਿੰਗ ਸੱਦ ਕੇ ਕੰਟਰੈਕਟ ਮਲਟੀਪਰਪਜ ਹੈਲਥ ਵਰਕਰ (ਫੀਮੇਲ) ਨੂੰ ਸਿਹਤ ਵਿਭਾਗ ਅੰਦਰ ਖਾਲੀ ਪਈਆਂ ਅਸਾਮੀਆਂ ’ਤੇ ਪੱਕਾ ਨਹੀਂ ਕੀਤਾ ਗਿਆ ਤਾਂ 1 ਅਗਸਤ ਤੋਂ ਵਿਭਾਗ ਦੇ ਸਾਰੇ ਕੰਮਾਂ ਅਤੇ ਨੈਸ਼ਨਲ ਪ੍ਰੋਗਰਾਮਾਂ ਦਾ ਬਾਈਕਾਟ ਕੀਤਾ ਜਾਵੇਗਾ ਅਤੇ ਇਸ ਦੌਰਾਨ ਪੈਦਾ ਹੋਣ ਵਾਲੇ ਹਾਲਾਤਾਂ ਲਈ ਪੰਜਾਬ ਸਰਕਾਰ ਸਿੱਧੇ ਤੌਰ ’ਤੇ ਜ਼ਿੰਮੇਵਾਰ ਹੋਵੇਗੀ। ਇਸ ਮੌਕੇ ਕਿਰਨਜੀਤ ਕੌਰ, ਅਮਰੀਕ ਸਿੰਘ, ਰਾਜਵਿੰਦਰ ਕੌਰ, ਬਜਿੰਦਰਪਾਲ ਕੌਰ, ਬਬੀਤਾ ਰਾਣੀ ਸਮੇਤ ਵੱਡੀ ਗਿਣਤੀ ਵਿੱਚ ਸਿਹਤ ਮੁਲਾਜ਼ਮ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ