ਦੇਸ਼ ਦੀ ਤਰੱਕੀ ਵਿੱਚ ਮਜ਼ਦੂਰਾਂ ਤੇ ਕਿਸਾਨਾਂ ਦਾ ਵੱਡਾ ਯੋਗਦਾਨ: ਬੱਬੀ ਬਾਦਲ

ਮਜ਼ਦੂਰ ਦਿਵਸ ’ਤੇ ਸਵੇਰਾ ਸੁਸਾਇਟੀ ਨੇ ਲਾਇਆ ਮੁਫ਼ਤ ਮੈਡੀਕਲ ਤੇ ਕੈਂਸਰ ਜਾਂਚ ਕੈਂਪ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 1 ਮਈ:
ਦੇਸ਼ ਦੀ ਤਰੱਕੀ ਵਿੱਚ ਮਜ਼ਦੂਰਾਂ ਅਤੇ ਕਿਸਾਨੀ ਵਰਗ ਦਾ ਵੱਡਾ ਯੋਗਦਾਨ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾਂ ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਹਰਸੁਖਇੰਦਰ ਸਿੰਘ ਬੱਬੀ ਬਾਦਲ ਨੇ ਅੱਜ ਮਜ਼ਦੂਰ ਦਿਵਸ ਮੌਕੇ ਸਵੇਰਾ ਸੁਸਾਇਟੀ ਵੱਲੋਂ ਅੰਬ ਸਾਹਿਬ ਕਲੋਨੀ ਵਿੱਚ ਲਗਾਏ ਗਏ ਮੁਫ਼ਤ ਮੈਡੀਕਲ ਅਤੇ ਕੈਂਸਰ ਜਾਂਚ ਕੈਂਪ ਦਾ ਨਿਰੀਖਣ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ।
ਸ੍ਰੀ ਬੱਬੀ ਬਾਦਲ ਨੇ ਕਿਹਾ ਕਿ ਮਜ਼ਦੂਰ ਅਤੇ ਕਿਸਾਨੀ ਵਰਗ ਇੱਕ ਪਰਿਵਾਰ ਹੈ ਜੋ ਆਪਣੀ ਸਖ਼ਤ ਮਿਹਨਤ ਸਦਕਾ ਜਿੱਥੇ ਦੇਸ਼ ਦੀ ਤਰੱਕੀ ਵਿੱਚ ਯੋਗਦਾਨ ਪਾ ਰਹੇ ਹਨ, ਉੱਥੇ ਤੰਗੀਆਂ ਦੇ ਬਾਵਜੂਦ ਆਪਣੇ ਪਰਿਵਾਰਾਂ ਦਾ ਵੀ ਪਾਲਣ ਪੋਸ਼ਣ ਕਰਦੇ ਹਨ। ਉਨ੍ਹਾਂ ਕਿਹਾ ਕਿ ਬੜੇ ਦੁੱਖ ਦੀ ਗੱਲ ਹੈ ਕਿ ਸਖ਼ਤ ਮਿਹਨਤ, ਖੂਨ ਪਸੀਨਾ ਵਹਾਉਣ ਦੇ ਬਾਵਜੂਦ ਮਜ਼ਦੂਰ ਅਤੇ ਕਿਸਾਨ ਆਪਣੇ ਬੱਚਿਆਂ ਦਾ ਭਵਿੱਖ ਨਹੀਂ ਬਣਾ ਸਕਦੇ। ਉਨ੍ਹਾਂ ਕਿਹਾ ਕਿ ਮਜ਼ਦੂਰ ਦਿਵਸ ’ਤੇ ਸਮੁੱਚੇ ਸਮਾਜ ਨੂੰ ਇਨ੍ਹਾਂ ਦੋਵੇਂ ਵਰਗਾਂ ਬਾਰੇ ਗੰਭੀਰਤਾ ਨਾਲ ਸੋਚਣ ਦੀ ਲੋੜ ਹੈ।
ਇਸ ਮੌਕੇ ਬੱਬੀ ਬਾਦਲ ਨੇ ਸਵੇਰਾ ਸੁਸਾਇਟੀ ਦੇ ਪ੍ਰਬੰਧਕ ਡਾ. ਮਨਦੀਪ ਕੌਰ ਵਾਲੀਆ, ਅਨੁਰਾਧਾ ਅਤੇ ਰਜਿੰਦਰ ਸਿੰਘ ਧਰਮਗੜ੍ਹ ਦੇ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਜਥੇਬੰਦੀ ਲੰਮੇ ਸਮੇਂ ਤੋਂ ਦੱਬੇ-ਕੁਚਲੇ ਲੋਕਾਂ ਦੀ ਸਾਰ ਲੈ ਰਹੀ ਹੈ। ਬੱਬੀ ਬਾਦਲ ਨੇ ਉਨ੍ਹਾਂ ਬੀਬੀਆਂ ਦੀ ਆਰਥਿਕ ਮੱਦਦ ਵੀ ਕੀਤੀ, ਜਿਨ੍ਹਾਂ ਨੇ ਆਪਣੇ ਬਲਬੂਤੇ ’ਤੇ ਸਖ਼ਤ ਮਿਹਨਤ ਸਦਕਾ ਆਪਣੇ ਬੱਚਿਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਵਾਈ। ਇਸ ਮੌਕੇ ਸੁਸਾਇਟੀ ਦੇ ਪ੍ਰਧਾਨ ਡਾਕਟਰ ਮਨਦੀਪ ਕੌਰ, ਅਨੁਰਾਧਾ, ਰਜਿੰਦਰ ਸਿੰਘ ਧਰਮਗੜ੍ਹ, ਇਕਬਾਲ ਸਿੰਘ, ਸੁਰਿੰਦਰ ਸਿੰਘ ਕੰਡਾਲਾ ਸਾਬਕਾ ਸਰਪੰਚ, ਰਣਜੀਤ ਸਿੰਘ ਬਰਾੜ, ਜਗਤਾਰ ਸਿੰਘ ਘੜੂੰਆਂ, ਹਰਵਿੰਦਰ ਸਿੰਘ, ਕੁਲਵਿੰਦਰ ਸਿੰਘ, ਮਨਜੀਤ ਸਿੰਘ, ਗਿਰਧਾਰੀ, ਨੇਮ ਚੰਦ, ਮੋਹਨ ਲਾਲ, ਰਾਕੇਸ਼ ਕੁਮਾਰ, ਪਲਕ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ ਪ੍ਰਿਤਪਾਲ ਫਗਵਾੜਾ ਨ…