nabaz-e-punjab.com

ਵਿਵਾਦਿਤ ਕਿਤਾਬ: ਜਥੇਦਾਰ ਸਿਰਸਾ ਤੇ ਹੋਰ ਆਗੂਆਂ ਨੇ ਸਿੱਖਿਆ ਮੰਤਰੀ ਮੀਤ ਹੇਅਰ ਨਾਲ ਕੀਤੀ ਮੁਲਾਕਾਤ

ਸਿੱਖਿਆ ਬੋਰਡ ਦੇ ਬਾਹਰ ਲੜੀਵਾਰ ਧਰਨਾ 63ਵੇਂ ਦਿਨ ਵਿੱਚ ਦਾਖ਼ਲ

ਦਰਸ਼ਨ ਸਿੰਘ ਸੋਢੀ/ਪੱਤਰ ਪ੍ਰੇਰਕ
ਨਬਜ਼-ਏ-ਪੰਜਾਬ ਬਿਊਰੋ, ਐਸ.ਏ.ਐਸ. ਨਗਰ (ਮੁਹਾਲੀ), 9 ਅਪਰੈਲ:
ਪੰਜਾਬ ਦੇ ਸਕੂਲਾਂ ਵਿੱਚ ਇਤਿਹਾਸ ਦੀ ਵਿਵਾਦਿਤ ਕਿਤਾਬ ਪੜਾਉਣ ਦਾ ਮਾਮਲਾ ਲਗਾਤਾਰ ਭਖਦਾ ਜਾ ਰਿਹਾ ਹੈ। ਭਾਰਤੀ ਕਿਸਾਨ ਯੂਨੀਅਨ (ਸਿਰਸਾ) ਦੇ ਪ੍ਰਧਾਨ ਅਤੇ ਸਿੱਖ ਆਗੂ ਜਥੇਦਾਰ ਬਲਦੇਵ ਸਿੰਘ ਸਿਰਸਾ ਦੀ ਅਗਵਾਈ ਹੇਠ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਬਾਹਰ ਦਿੱਤਾ ਜਾ ਰਿਹਾ ਲੜੀਵਾਰ ਧਰਨਾ ਅੱਜ 63ਵੇਂ ਦਿਨ ਵਿੱਚ ਦਾਖ਼ਲ ਹੋ ਗਿਆ। ਅੱਜ ਜਥੇਦਾਰ ਸਿਰਸਾ ਦੀ ਅਗਵਾਈ ਹੇਠ ਵੱਖ-ਵੱਖ ਆਗੂਆਂ ਨੇ ਸੂਬੇ ਦੇ ਸਿੱਖਿਆ ਮੰਤਰੀ ਮੀਤ ਹੇਅਰ ਨਾਲ ਮੁਲਾਕਾਤ ਕੀਤੀ। ਉਨ੍ਹਾਂ ਨੇ ਸਿੱਖਿਆ ਮੰਤਰੀ ਦੇ ਧਿਆਨ ਵਿੱਚ ਲਿਆਂਦਾ ਕਿ ਸਿੱਖਿਆ ਬੋਰਡ ਵੱਲੋਂ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਇਤਿਹਾਸ ਦੀਆਂ ਕਿਤਾਬਾਂ ਵਿੱਚ ਸਿੱਖ ਗੁਰੂਆਂ ਅਤੇ ਸਿੱਖ ਇਤਹਾਸ ਨੂੰ ਮੋੜ-ਮਰੋੜ ਕੇ ਪੜ੍ਹਾਇਆ ਜਾ ਰਿਹਾ ਹੈ। ਜਿਸ ਦਾ ਬੱਚਿਆਂ ਉੱਤੇ ਕਾਫ਼ੀ ਬੁਰਾ ਪ੍ਰਭਾਵ ਪੈ ਰਿਹਾ ਹੈ ਅਤੇ ਨਾਲ ਹੀ ਸਿੱਖਾਂ ਦੇ ਹਿਲਦੇ ਵਲੂੰਧਦੇ ਜਾ ਰਹੇ ਹਨ।
ਜਥੇਦਾਰ ਬਲਦੇਵ ਸਿੰਘ ਸਿਰਸਾ ਨੇ ਸਿੱਖਿਆ ਮੰਤਰੀ ਨੂੰ ਦੱਸਿਆ ਕਿ ਇਹ ਕਿਤਾਬਾਂ ਵੱਖ-ਵੱਖ ਲੇਖਕਾਂ ਵੱਲੋਂ ਲਿਖੀਆਂ ਗਈਆਂ ਹਨ ਅਤੇ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਉੱਚ ਅਧਿਕਾਰੀਆਂ ਵੱਲੋਂ ਇਹ ਵਿਵਾਦਿਤ ਕਿਤਾਬ ਦੀ ਪ੍ਰਵਾਨਗੀ ਦਿੱਤੀ ਗਈ ਹੈ। ਵਫ਼ਦ ਅਨੁਸਾਰ ਇਹ ਗੱਲ ਸੁਣ ਕੇ ਸਿੱਖਿਆ ਮੰਤਰੀ ਮੀਤ ਹੇਅਰ ਦੰਗ ਰਹਿ ਗਏ। ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਵਿੱਚ ਹੀ ਇਤਿਹਾਸ ਨੂੰ ਤੋੜ-ਮਰੋੜ ਕੇ ਪੜ੍ਹਾਇਆ ਜਾਵੇਗਾ ਤਾਂ ਸਾਡੇ ਬੱਚਿਆਂ ਦਾ ਭਵਿੱਖ ਕਿਵੇਂ ਬਚੇਗਾ? ਉਨ੍ਹਾਂ ਕਿਹਾ ਕਿ ਇਹ ਬਹੁਤ ਗੰਭੀਰ ਮਾਮਲਾ ਹੈ। ਇਸ ਦੀ ਉੱਚ ਪੱਧਰੀ ਜਾਂਚ ਹੋਣੀ ਚਾਹੀਦੀ ਹੈ।
ਜਥੇਦਾਰ ਸਿਰਸਾ ਨੇ ਦੱਸਿਆ ਕਿ ਸਿੱਖਿਆ ਮੰਤਰੀ ਨੇ ਬਹੁਤ ਹੀ ਸੁਚੱਜੇ ਤਰੀਕੇ ਨਾਲ ਉਨ੍ਹਾਂ ਦੀ ਸਾਰੀ ਗੱਲ ਸੁਣੀ ਅਤੇ ਇਕ ਹਫ਼ਤੇ ਦੇ ਅੰਦਰ-ਅੰਦਰ ਇਸ ਮਸਲੇ ਦਾ ਹੱਲ ਕੀਤਾ ਜਾਾਵੇਗਾ। ਇਸ ਮੌਕੇ ਹਰਪਾਲ ਸਿੰਘ ਚੀਮਾ, ਗੁਰਪ੍ਰੀਤ ਸਿੰਘ ਚਿੱਲਾ ਅਤੇ ਸੁਖਚੈਨ ਸਿੰਘ ਚਿੱਲਾ ਮੌਜੂਦ ਸਨ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਲੇਖਕ, ਪ੍ਰਿੰਟਿੰਗ ਪ੍ਰੈਸਾਂ ਅਤੇ ਜ਼ਿੰਮੇਵਾਰ ਅਫ਼ਸਰਾਂ ਦੇ ਖ਼ਿਲਾਫ਼ ਉਚਿੱਤ ਕਾਰਵਾਈ ਦੀ ਮੰਗ ਨੂੰ ਲੈ ਕੇ ਉਹ ਪਿਛਲੇ ਲਗਪਗ ਦੋ ਮਹੀਨੇ ਤੋਂ ਲੜੀਵਾਰ ਧਰਨੇ ’ਤੇ ਬੈਠੇ ਹਨ ਪ੍ਰੰਤੂ ਹੁਣ ਤੱਕ ਕੋਈ ਕਾਰਵਾਈ ਨਹੀਂ ਹੋਈ, ਸਗੋਂ ਪੜਤਾਲ ਦੀ ਆੜ ਵਿੱਚ ਸਰਕਾਰ ਇਸ ਮਾਮਲੇ ਨੂੰ ਲੰਮੇ ਤੱਕ ਲਮਕਾ ਕੇ ਰੱਖਣਾ ਚਾਹੁੰਦੀ ਹੈ। ਹੁਣ ਤੱਕ ਚਾਰ ਪੜਤਾਲਾਂ ਚੁੱਕੀਆਂ ਹਨ। ਤਤਕਾਲੀ ਸਿੱਖਿਆ ਮੰਤਰੀ ਪ੍ਰਗਟ ਸਿੰਘ ਨੇ ਧਰਨੇ ਵਿੱਚ ਆ ਕੇ ਕਾਰਵਾਈ ਦਾ ਭਰੋਸਾ ਦਿੱਤਾ ਲੇਕਿਨ ਇਨ੍ਹਾਂ ਰਿਪੋਰਟਾਂ ਨੂੰ ਜਨਤਕ ਨਹੀਂ ਕੀਤਾ ਜਾ ਰਿਹਾ ਹੈ।
ਜਥੇਦਾਰ ਸਿਰਸਾ ਨੇ ਕਿਹਾ ਕਿ ਜਦੋਂ ਤੱਕ ਜ਼ਿੰਮੇਵਾਰ ਅਫ਼ਸਰਾਂ ਅਤੇ ਹੋਰ ਸਬੰਧਤ ਵਿਅਕਤੀਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ਨਹੀਂ ਕੀਤੀ ਜਾਂਦੀ ਅਤੇ ਇਤਿਹਾਸ ਦੀਆਂ ਕਿਤਾਬਾਂ ਵਿੱਚ ਸੋਧ ਕਰਨ ਅਤੇ ਸਿੱਖ ਜਗਤ ਤੋਂ ਜਨਤਕ ਮੁਆਫ਼ੀ ਨਹੀਂ ਮੰਗੀ ਜਾਂਦੀ, ਉਦੋਂ ਤੱਕ ਧਰਨਾ ਜਾਰੀ ਰਹੇਗਾ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਛੇਤੀ ਬਣਦੀ ਕਾਰਵਾਈ ਨਾ ਕੀਤੀ ਗਈ ਤਾਂ ਆਉਣ ਵਾਲੇ ਦਿਨਾਂ ਵਿੱਚ ਕੋਈ ਵੱਡਾ ਗੁਪਤ ਐਕਸ਼ਨ ਕੀਤਾ ਜਾਵੇਗਾ।

Load More Related Articles
Load More By Nabaz-e-Punjab
Load More In General News

Check Also

ਕੁੰਭੜਾ ਕਤਲ-ਕਾਂਡ: ਐੱਸਐੱਸਪੀ ਦਫ਼ਤਰ ਦੇ ਘਿਰਾਓ ਲਈ ਆਮ ਲੋਕਾਂ ਦੀ ਲਾਮਬੰਦੀ ਜ਼ੋਰਾਂ ’ਤੇ ਸ਼੍ਰੋਮਣੀ ਅਕਾਲੀ ਦਲ …