Nabaz-e-punjab.com

ਗਰੇਸ਼ੀਅਨ ਹਸਪਤਾਲ ਸਾਹਮਣੇ ਘਰਾਂ ਨੇੜੇ ਸ਼ਰਾਬ ਦਾ ਠੇਕਾ ਖੋਲ੍ਹਣ ਨੂੰ ਲੈ ਕੇ ਵਿਵਾਦ ਭਖਿਆ

ਪਿੰਡ ਕੁੰਭੜਾ ਵਾਸੀਆਂ ਨੇ ਮੁੜ ਧਰਨਾ ਦਿੱਤਾ, ਐਕਸਾਈਜ ਵਿਭਾਗ ਤੇ ਗਮਾਡਾ ਖ਼ਿਲਾਫ਼ ਨਾਅਰੇਬਾਜ਼ੀ ਕੀਤੀ

ਪਿੰਡ ਵਾਸੀਆਂ ਵੱਲੋਂ ਮੰਗਲਵਾਰ ਨੂੰ ਠੇਕੇ ਦੇ ਅੱਗੇ ਪਸ਼ੂ ਬੰਨ੍ਹ ਕੇ ਰੋਸ ਵਿਖਾਵਾ ਕਰਨ ਦਾ ਐਲਾਨ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 26 ਅਗਸਤ:
ਇੱਥੋਂ ਦੇ ਸੈਕਟਰ-69 ਸਥਿਤ ਰਿਹਾਇਸ਼ੀ ਖੇਤਰ ਵਿੱਚ ਘਰਾਂ ਨੇੜੇ ਸ਼ਰਾਬ ਦਾ ਠੇਕਾ ਖੋਲ੍ਹਣ ਦਾ ਵਿਵਾਦ ਕਾਫੀ ਭਖ ਗਿਆ ਹੈ ਅਤੇ ਸਥਿਤੀ ਤਣਾਅਪੂਰਨ ਬਣਦੀ ਜਾ ਰਹੀ ਹੈ। ਹਾਲਾਂਕਿ ਪਿਛਲੇ ਦਿਨੀਂ ਪਿੰਡ ਕੁੰਭੜਾ ਦੇ ਵਸਨੀਕਾਂ ਠੇਕੇ ਨੂੰ ਤਾਲਾ ਲਗਾ ਦਿੱਤਾ ਸੀ ਪ੍ਰੰਤੂ ਅੱਜ ਜਿਵੇਂ ਠੇਕੇ ਦਾ ਤਾਲਾ ਤੋੜ ਕੇ ਠੇਕਾ ਖੋਲੇ੍ਹ ਜਾਣ ਦੀ ਸੂਚਨਾ ਮਿਲੀ ਤਾਂ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਅਤੇ ਸੈਕਟਰ ਵਾਸੀ ਠੇਕੇ ਦੇ ਬਾਹਰ ਇਕੱਠੇ ਹੋ ਗਏ ਅਤੇ ਧਰਨਾ ਲਗਾ ਕੇ ਕਰ ਤੇ ਆਬਕਾਰੀ ਵਿਭਾਗ ਅਤੇ ਗਮਾਡਾ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਪਿੰਡ ਵਾਸੀ ਗੁਰਮੀਤ ਸਿੰਘ ਕੁੰਭੜਾ, ਕਮਲਪ੍ਰੀਤ ਬੰਨ੍ਹੀ, ਜਗਤਾਰ ਸਿੰਘ ਕੁੰਭੜਾ, ਜਗਦੀਸ਼ ਸਿੰਘ ਅਤੇ ਨਰਿੰਦਰ ਬੀਬੂ ਨੇ ਮੰਗ ਕੀਤੀ ਕਿ ਠੇਕੇ ਨੂੰ ਇੱਥੋਂ ਤੁਰੰਤ ਪ੍ਰਭਾਵ ਹਟਾਇਆ ਜਾਵੇ ਕਿਉਂਕਿ ਗਮਾਡਾ ਨੇ ਠੇਕੇਦਾਰ ਨੂੰ ਥਾਂ ਅਲਾਟ ਕਰਨ ਲੱਗਿਆ ਜ਼ਮੀਨੀ ਹਕੀਕਤ ਨੂੰ ਵਾਚਿਆ ਨਹੀਂ ਗਿਆ। ਇੱਥੇ ਨੇੜੇ ਹੀ ਇਕ ਪਾਸੇ ਸਕੂਲ ਅਤੇ ਦੂਜੇ ਪਾਸੇ ਪ੍ਰਾਈਵੇਟ ਹਸਪਤਾਲ ਹੈ ਅਤੇ ਬਿਲਕੁਲ ਸਾਹਮਣੇ ਪਿੰਡ ਕੁੰਭੜਾ, ਬਾਬਾ ਬਾਲਕ ਨਾਥ ਮੰਦਰ ਅਤੇ ਪਿੱਛੇ ਸੈਕਟਰ-69 ਦਾ ਰਿਹਾਇਸ਼ੀ ਇਲਾਕਾ ਹੈ। ਪਹਿਲਾਂ ਵੀ ਪਿੰਡ ਅਤੇ ਸੈਕਟਰ ਵਾਸੀ ਰੋਸ ਮੁਜ਼ਾਹਰੇ ਕਰ ਚੁੱਕੇ ਹਨ ਲੇਕਿਨ ਅਜੇ ਤਾਈਂ ਇੱਥੋਂ ਸ਼ਰਾਬ ਦਾ ਠੇਕਾ ਸ਼ਿਫ਼ਟ ਨਹੀਂ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਭਲਕੇ ਮੰਗਲਵਾਰ ਨੂੰ ਪਿੰਡ ਵਾਸੀ ਠੇਕੇ ਦੇ ਅੱਗੇ ਆਪਣੇ ਪਸ਼ੂ ਬੰਨ੍ਹ ਰੋਸ ਵਿਖਾਵਾ ਕਰਨਗੇ।
ਪੀੜਤ ਲੋਕਾਂ ਨੇ ਕਿਹਾ ਕਿ ਹੈਰਾਨੀ ਗੱਲ ਹੈ ਕਿ ਵਿਰੋਧ ਪ੍ਰਦਰਸ਼ਨ ਦੇ ਬਾਵਜੂਦ ਇੱਥੋਂ ਠੇਕਾ ਸ਼ਿਫ਼ਟ ਨਹੀਂ ਕੀਤਾ ਜਾ ਰਿਹਾ ਹੈ। ਜਿਸ ਕਾਰਨ ਸਥਾਨਕ ਲੋਕਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਪ੍ਰਸ਼ਾਸਨ ਨੇ ਜ਼ਬਰਦਸਤੀ ਠੇਕਾ ਖੋਲ੍ਹਣ ਦੀ ਕੋਸ਼ਿਸ਼ ਕੀਤੀ ਗਈ ਤਾਂ ਇਸ ਦੌਰਾਨ ਪੈਦਾ ਹੋਣ ਵਾਲੇ ਹਾਲਾਤਾਂ ਲਈ ਠੇਕੇਦਾਰ ਅਤੇ ਪ੍ਰਸ਼ਾਸਨ ਸਿੱਧੇ ਤੌਰ ’ਤੇ ਜ਼ਿੰਮੇਵਾਰੀ ਹੋਣਗੇ।

Load More Related Articles
Load More By Nabaz-e-Punjab
Load More In Health / Hospitals

Check Also

ਪਾਰਕ ਗਰੁੱਪ ਵੱਲੋਂ 450 ਬਿਸਤਰਿਆਂ ਦਾ ਸੁਪਰ ਸਪੈਸ਼ਲਿਟੀ ਹਸਪਤਾਲ ਸ਼ੁਰੂ ਕਰਨ ਦਾ ਐਲਾਨ

ਪਾਰਕ ਗਰੁੱਪ ਵੱਲੋਂ 450 ਬਿਸਤਰਿਆਂ ਦਾ ਸੁਪਰ ਸਪੈਸ਼ਲਿਟੀ ਹਸਪਤਾਲ ਸ਼ੁਰੂ ਕਰਨ ਦਾ ਐਲਾਨ ਨਬਜ਼-ਏ-ਪੰਜਾਬ ਬਿਊਰੋ, …