ਪਾਵਰਕੌਮ ਟੈਕਨੀਕਲ ਸਰਵਿਸਿਜ਼ ਯੂਨੀਅਨ ਵੱਲੋਂ ਮੁਲਾਜ਼ਮ ਮੰਗਾਂ ਸਬੰਧੀ ਕਨਵੈਂਨਸ਼ਨ

ਨਬਜ਼-ਏ-ਪੰਜਾਬ, ਮੁਹਾਲੀ, 5 ਅਕਤੂਬਰ:
ਪਾਵਰਕੌਮ ਟੈਕਨੀਕਲ ਸਰਵਿਸਿਜ਼ ਯੂਨੀਅਨ ਮੁਹਾਲੀ ਵੱਲੋਂ ਸਰਕਲ ਪ੍ਰਧਾਨ ਗੁਰਬਖ਼ਸ਼ ਸਿੰਘ ਦੀ ਅਗਵਾਈ ਹੇਠ ਅੱਜ ਮੁਹਾਲੀ ਡਵੀਜ਼ਨ ਵਿਖੇ ਕਨਵੈਂਨਸ਼ਨ ਕੀਤੀ ਗਈ। ਟੀਐਸਯੂ ਸੂਬਾ ਕਮੇਟੀ ਦੇ ਜਨਰਲ ਸਕੱਤਰ ਜਸਵਿੰਦਰ ਸਿੰਘ ਅਤੇ ਸੀਨੀਅਰ ਮੀਤ ਪ੍ਰਧਾਨ ਜਗਤਾਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਅਤੇ ਪਾਵਰਕੌਮ ਮੈਨੇਜਮੈਂਟ ਵੱਲੋਂ ਲਾਗੂ ਕੀਤੀਆਂ ਜਾ ਰਹੀਆਂ ਨਿੱਜੀਕਰਨ ਦੀਆਂ ਨੀਤੀਆਂ ਕਾਰਨ ਪੱਕਾ ਰੁਜ਼ਗਾਰ ਖ਼ਤਮ ਕਰਕੇ ਠੇਕਾ ਪ੍ਰਣਾਲੀ ਤਹਿਤ ਠੇਕਾ ਕਾਮਿਆਂ ਨੂੰ ਨਿਗੂਣੀਆਂ ਤਨਖ਼ਾਹਾਂ ’ਤੇ ਕੰਮ ਕਰਨ ਲਈ ਮਜਬੂਰ ਕੀਤਾ ਜਾ ਰਿਹਾ ਹੈ। ਉਨ੍ਹਾਂ ਮੰਗ ਕੀਤੀ ਕਿ ਪਾਵਰਕੌਮ ਦੇ ਨਿੱਜੀਕਰਨ ਦੀ ਨੀਤੀ ਰੱਦ ਕਰਕੇ ਅਤੇ ਸਾਰੀਆਂ ਠੇਕੇਦਾਰ ਅਤੇ ਆਊਟਸੋਰਸਿੰਗ ਕੰਪਨੀਆਂ ਨੂੰ ਬਾਹਰ ਦਾ ਰਸਤਾ ਦਿਖਾਇਆ ਜਾਵੇ।
ਸਰਕਲ ਪ੍ਰਧਾਨ ਗੁਰਬਖ਼ਸ਼ ਸਿੰਘ ਨੇ ਮੰਗ ਕੀਤੀ ਕਿ ਸਮੂਹਿਕ ਰੈਗੂਲਰ ਅਤੇ ਆਊਟਸੋਰਸਿੰਗ ਮੁਲਾਜ਼ਮਾਂ ਦੀਆਂ ਤਨਖ਼ਾਹਾਂ ਅਤੇ ਉਜਰਤ ਕਾਨੂੰਨ 1948 ਮੁਤਾਬਕ 15 ਵੀ ਲੇਬਰ ਕਾਰਨਫਰ 1957 ਦੀਆਂ ਸਿਫ਼ਾਰਸ਼ਾਂ ਨੂੰ ਸ਼ਾਮਲ ਕਰਕੇ ਘੱਟੋ-ਘੱਟ ਤਨਖ਼ਾਹ ਨਿਸ਼ਚਿਤ ਕੀਤੀ ਜਾਵੇ, ਬਿਜਲੀ ਐਕਟ 2003 ਅਤੇ 2022 ਰੱਦ ਕੀਤੇ ਜਾਣ, ਨਵੇਂ ਲੇਬਰ ਕੋਡ ਰੱਦ ਕਰਕੇ ਪਹਿਲਾਂ ਤੈਅ ਲੇਬਰ ਕਾਨੂੰਨ ਬਹਾਲ ਕੀਤੇ ਜਾਣ, ਕੰਮ ਦਿਹਾੜੀ 8 ਘੰਟੇ ਤੋਂ 12 ਘੰਟੇ ਕਰਨ ਦਾ ਨੋਟੀਫ਼ਿਕੇਸ਼ਨ ਰੱਦ ਕੀਤਾ ਜਾਵੇ, ਪ੍ਰੋਬੇਸ਼ਨ ਪੀਰੀਅਡ ਪਹਿਲਾਂ ਦੀ ਤਰ੍ਹਾਂ ਹੀ ਛੇ ਮਹੀਨੇ ਦਾ ਅਤੇ ਪੂਰੀ ਤਨਖ਼ਾਹ ਸਕੇਲ ਤੇ ਜਾਰੀ ਕੀਤਾ ਜਾਵੇ।
ਇਸ ਤੋਂ ਪਹਿਲਾਂ ਮੁੱਖ ਸਲਾਹਕਾਰ ਤੇ ਸਾਬਕਾ ਪ੍ਰਧਾਨ ਲੱਖਾ ਸਿੰਘ ਨੇ ਜ਼ੋਰ ਦੇ ਕੇ ਆਖਿਆ ਕਿ ਪੁਰਾਣੀ ਪੈਨਸ਼ਨ ਸਕੀਮ ਬਹਾਲ ਕੀਤੀ ਜਾਵੇ ਅਤੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਤੋਂ ਵਸੂਲਿਆ ਜਾਂਦਾ 200 ਰੁਪਏ ਪ੍ਰਤੀ ਮਹੀਨਾ ਜਜ਼ੀਆ ਟੈਕਸ ਬੰਦ ਕੀਤਾ ਜਾਵੇ, ਕੱਚੇ ਕਾਮਿਆਂ ਨੂੰ ਤੁਰੰਤ ਪੱਕਾ ਕੀਤਾ ਜਾਵੇ ਅਤੇ ਖਾਲੀ ਅਸਾਮੀਆਂ ’ਤੇ ਨਵੀਂ ਪੱਕੀ ਭਰਤੀ ਕੀਤੀ ਜਾਵੇ। ਇਸ ਮੌਕੇ ਸਤਵੰਤ ਸਿੰਘ, ਬਿਕਰਮ ਸਿੰਘ, ਜਸਪਾਲ ਸਿੰਘ, ਰਾਧੇ ਸ਼ਿਆਮ, ਗੁਰਮੀਤ ਸਿੰਘ, ਹਰਜੀਤ ਸਿੰਘ, ਮਨਜੀਤ ਸਿੰਘ, ਸ਼ਰਨਜੀਤ ਸਿੰਘ, ਵਿਜੇ ਕੁਮਾਰ, ਪਰਮਜੀਤ ਸਿੰਘ, ਕਪਿਲ ਦੇਵ, ਬਲਵੀਰ ਸਿੰਘ, ਸੁਰਿੰਦਰ ਮੱਲ੍ਹੀ, ਸੋਹਨ ਸਿੰਘ, ਰਜਿੰਦਰ ਸਿੰਘ, ਸੀਐਚਡੀ ਕਾਮੇ ਗੁਰਮੀਤ ਸਿੰਘ, ਏਕਮ ਸਿੰਘ, ਜ਼ੋਰਾਵਰ ਸਿੰਘ ਵੀ ਆਦਿ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਚੋਣ ਅਬਜ਼ਰਵਰ ਨੇ ਨਿਰਪੱਖ ਤੇ ਪਾਰਦਰਸ਼ੀ ਚੋਣਾਂ ਲਈ ਡੀਸੀ ਤੇ ਐਸਐਸਪੀ ਨਾਲ ਕੀਤੀ ਮੀਟਿੰਗ

ਚੋਣ ਅਬਜ਼ਰਵਰ ਨੇ ਨਿਰਪੱਖ ਤੇ ਪਾਰਦਰਸ਼ੀ ਚੋਣਾਂ ਲਈ ਡੀਸੀ ਤੇ ਐਸਐਸਪੀ ਨਾਲ ਕੀਤੀ ਮੀਟਿੰਗ ਪੰਚਾਇਤ ਚੋਣਾਂ ਪਾਰਦਰ…