ਬਸਪਾ ਵੱਲੋਂ ਦਿੱਤੇ ਜਾ ਰਹੇ ਰੋਸ ਧਰਨੇ ਸਬੰਧੀ ਦਲਿਤਾਂ ਦੀ ਲਾਮਬੰਦੀ ਲਈ ਨੁੱਕੜ ਮੀਟਿੰਗਾਂ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 17 ਅਕਤੂਬਰ:
ਬਹੁਜਨ ਸਮਾਜ ਪਾਰਟੀ (ਬਸਪਾ) ਵੱਲੋਂ ਪੋਸਟ ਮੈਟ੍ਰਿਕ ਸਕਾਲਰਸ਼ਿਪ (ਵਜ਼ੀਫ਼ਾ ਘੁਟਾਲਾ) ਦੇ ਮੁੱਦੇ ’ਤੇ 19 ਅਕਤੂਬਰ ਨੂੰ ਵਿਧਾਨ ਸਭਾ ਹਲਕਾ ਖਰੜ ਵਿੱਚ ਦਿੱਤੇ ਜਾ ਰਹੇ ਵਿਸ਼ਾਲ ਰੋਸ ਧਰਨੇ ਸਬੰਧੀ ਮੁਹਾਲੀ ਜ਼ਿਲ੍ਹੇ ਦੇ ਵੱਖ-ਵੱਖ ਸ਼ਹਿਰੀ ਅਤੇ ਪੇਂਡੂ ਇਲਾਕਿਆਂ ਵਿੱਚ ਨੱੁਕੜ ਮੀਟਿੰਗਾਂ ਕਰਕੇ ਦਲਿਤ ਵਰਗ ਦੇ ਲੋਕਾਂ ਨੂੰ ਲਾਮਬੰਦ ਕੀਤਾ ਜਾ ਰਿਹਾ ਹੈ। ਬਸਪਾ ਦੇ ਜ਼ਿਲ੍ਹਾ ਜਨਰਲ ਸਕੱਤਰ ਸੁਖਦੇਵ ਸਿੰਘ ਚੱਪੜਚਿੜੀ ਨੇ ਦੱਸਿਆ ਕਿ ਇੱਥੋਂ ਦੇ ਸਨਅਤੀ ਏਰੀਆ ਫੇਜ਼-7 ਸਥਿਤ ਗੁਰੂ ਨਾਨਕ ਕਲੋਨੀ ਵਿੱਚ ਮੀਟਿੰਗ ਕੀਤੀ ਗਈ।
ਇਸ ਮੌਕੇ ਬੋਲਦਿਆਂ ਬਸਪਾ ਪੰਜਾਬ ਦੇ ਜਨਰਲ ਸਕੱਤਰ ਰਜਿੰਦਰ ਸਿੰਘ ਨਨਹੇੜੀਆ ਨੇ ਕੈਪਟਨ ਸਰਕਾਰ ਨੂੰ ਦਲਿਤ ਵਿਰੋਧੀ ਦੱਸਦਿਆਂ ਕਿਹਾ ਕਿ ਸਮੇਂ ਦੇ ਹੁਕਮਰਾਨ ਦਲਿਤ ਬੱਚਿਆਂ ਤੋਂ ਸਿੱਖਿਆ ਹਾਸਲ ਕਰਨ ਦਾ ਅਧਿਕਾਰ ਖੋਹਣ ਦੀ ਤਾਕ ਵਿੱਚ ਹਨ ਤਾਂ ਜੋ ਦਲਿਤਾਂ ਦੇ ਬੱਚੇ ਪੜ੍ਹ ਲਿਖ ਕੇ ਭਾਰਤੀ ਸੰਵਿਧਾਨ ਦੇ ਨਿਰਮਾਤਾ ਡਾ. ਅੰਬੇਦਕਰ ਵਾਂਗ ਉੱਚੇ ਅਹੁਦਿਆਂ ’ਤੇ ਬਿਰਾਜਮਾਨ ਨਾ ਹੋ ਜਾਣ। ਉਨ੍ਹਾਂ ਮੰਗ ਕੀਤੀ ਕਿ ਵਜ਼ੀਫ਼ਾ ਘੁਟਾਲੇ ਦੀ ਉੱਚ ਪੱਧਰੀ ਜਾਂਚ ਕਰਵਾਈ ਜਾਵੇ ਅਤੇ ਸਾਧੂ ਸਿੰਘ ਧਰਮਸੋਤ ਨੂੰ ਪੰਜਾਬ ਕੈਬਨਿਟ ’ਚੋਂ ਬਰਖ਼ਾਸਤ ਕੀਤਾ ਜਾਵੇ। ਬਸਪਾ ਆਗੂ ਨੇ ਕਿਸਾਨ ਵਿਰੋਧੀ ਖੇਤੀ ਕਾਨੂੰਨ ਰੱਦ ਕੀਤੇ ਜਾਣ ਦੀ ਮੰਗ ਕਰਦਿਆਂ ਕਿਹਾ ਕਿ ਨੌਜਵਾਨਾਂ ਨੂੰ ਬੇਰੁਜ਼ਗਾਰੀ ਭੱਤਾ ਅਤੇ ਰੁਜ਼ਗਾਰ ਦਿੱਤਾ ਜਾਵੇ, 85ਵੀਂ ਸੰਵਿਧਾਨਿਕ ਸੋਧ ਅਤੇ ਮੰਡਲ ਕਮਿਸ਼ਨ ਰਿਪੋਰਟ ਹੂਬਹੂ ਲਾਗੂ ਕੀਤੀ ਜਾਵੇ। ਇਸ ਮੌਕੇ ਜ਼ੋਨਲ ਇੰਚਾਰਜ ਮਾ. ਨਛੱਤਰ ਸਿੰਘ, ਜ਼ਿਲ੍ਹਾ ਪ੍ਰਧਾਨ ਸੁਰਿੰਦਰਪਾਲ ਸਿੰਘ ਸਹੋੜਾਂ, ਜਗਦੇਵ ਸਿੰਘ ਕੁਰਾਲੀ ਅਤੇ ਹਰਨੇਕ ਸਿੰਘ ਸਮੇਤ ਹੋਰ ਬਸਪਾ ਵਰਕਰ ਅਤੇ ਵੱਡੀ ਗਿਣਤੀ ਵਿੱਚ ਕਲੋਨੀ ਵਾਸੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਗੁਰੂ ਗੋਬਿੰਦ ਸਿੰਘ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਗੁਰੂ ਗੋਬਿੰਦ ਸਿੰਘ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਨਬਜ਼-ਏ-ਪੰਜਾਬ, ਮੁਹਾਲੀ, 4 ਜਨਵਰੀ: ਸ…