
ਪੰਜਾਬ ਸਮੇਤ ਦੇਸ਼ ਭਰ ਵਿੱਚ ਕਰੋਨਾ ਦਾ ਕਹਿਰ ਜਾਰੀ, ਪੜੋ ਪੂਰੀ ਰਿਪੋਰਟ।
ਪੰਜਾਬ ਵਿੱਚ ਪਿਛਲੇ 24 ਘੰਟਿਆਂ ਵਿੱਚ 138 ਮੌਤਾਂ
ਨਬਜ਼-ਏ-ਪੰਜਾਬ, ਚੰਡੀਗੜ 2 ਮਈ:
ਪੰਜਾਬ ਵਿੱਚ ਕਰੋਨਾ ਮਹਾਮਾਰੀ ਦਾ ਕਹਿਰ ਲਗਾਤਾਰ ਜਾਰੀ ਹੈ। ਪਿਛਲੇ 24 ਘੰਟਿਆਂ ਵਿੱਚ 138 ਕਰੋਨਾ ਪੀੜਤਾਂ ਦੀ ਮੌਤ ਹੋ ਚੁੱਕੀ ਹੈ। ਜਿਹਨਾਂ ਚੋਂ 114 ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਜਦੋਂਕਿ 7041 ਨਵੇਂ ਮਾਮਲੇ ਸਾਹਮਣੇ ਆਏ ਹਨ। ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਦੇ ਸ਼ਹਿਰ ਮੁਹਾਲੀ ਸਮੇਤ ਸਮੁੱਚੇ ਜ਼ਿਲ੍ਹੇ ਵਿੱਚ ਕਰੋਨਾ ਦੇ ਮਾਮਲੇ ਵਧਦੇ ਜਾ ਰਹੇ ਹਨ।
ਉਧਰ, ਆਕਸੀਜਨ ਦੀ ਕਮੀ ਕਾਰਨ ਗੁਰੂਗਰਾਮ ਵਿੱਚ ਅੱਠ ਅਤੇ ਦਿੱਲੀ ਵਿੱਚ 12 ਲੋਕਾਂ ਦੀ ਜਾਨ ਚਲੀ ਗਈ ਹੈ। ਪੂਰੇ ਦੇਸ਼ ਵਿੱਚ ਸਨਿੱਚਰਵਾਰ ਨੂੰ ਇਕ ਦਿਨ ਵਿੱਚ ਲਗਪਗ 4 ਲੱਖ ਕਰੋਨਾ ਦੇ ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ 14 ਹਜ਼ਾਰ 285 ਵਿਅਕਤੀ ਆਪਣੀ ਜਾਨ ਗੁਆ ਚੁੱਕੇ ਹਨ। ਇੰਜ ਹੀ ਹਰਿਆਣਾ ਵਿੱਚ 13 ਹਜ਼ਾਰ 588 ਨਵੇਂ ਮਾਮਲੇ ਸਾਹਮਣੇ ਆਏ ਹਨ ਜਦੋਂਕਿ 125 ਕਰੋਨਾ ਪੀੜਤਾਂ ਨੇ ਦਮ ਤੋੜ ਦਿੱਤਾ ਹੈ।