
ਜ਼ਿਲ੍ਹਾ ਅਦਾਲਤ ਕੰਪਲੈਕਸ ਵਿੱਚ ਕਰੋਨਾ ਟੀਕਾਕਰਨ ਦਾ ਕੈਂਪ ਲਗਾਇਆ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 23 ਅਪਰੈਲ:
ਜ਼ਿਲ੍ਹਾ ਬਾਰ ਐਸੋਸੀਏਸ਼ਨ ਮੁਹਾਲੀ ਵੱਲੋਂ ਅੱਜ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਜਿਲ੍ਹਾ ਅਦਾਲਤ ਕੰਪਲੈਕਸ ਮੁਹਾਲੀ ਵਿਖੇ ਕਰੋਨਾ ਟੀਕਾਕਰਨ ਦਾ ਕੈਂਪ ਲਗਾਇਆ ਗਿਆ। ਜਿਸ ਵਿੱਚ ਵੱਡੀ ਗਿਣਤੀ ਵਿੱਚ ਜੱਜਾਂ, ਵਕੀਲਾਂ ਅਤੇ ਅਦਾਲਤੀ ਸਟਾਫ਼ ਵੱਲੋਂ ਕਰੋਨਾ ਟੀਕਾਕਰਨ ਦੀ ਪਹਿਲੀ ਡੋਜ਼ ਲਗਵਾਈ ਗਈ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਮਨਪ੍ਰੀਤ ਸਿੰਘ ਚਾਹਲ ਨੇ ਦੱਸਿਆ ਕਿ ਇਹ ਕੈਂਪ ਜ਼ਿਲ੍ਹਾ ਪ੍ਰਸ਼ਾਸ਼ਨ ਮੁਹਾਲੀ ਦੇ ਸਹਿਯੋਗ ਨਾਲ ਬਾਰ ਰੂਮ ਵਿੱਚ ਲਗਾਇਆ ਗਿਆ। ਜਿਸ ਦਾ ਉਦਘਾਟਨ ਜ਼ਿਲ੍ਹਾ ਤੇ ਸੈਸ਼ਨ ਜੱਜ ਆਰ.ਐਸ. ਰਾਏ ਨੇ ਕੀਤਾ। ਉਨ੍ਹਾਂ ਦੱਸਿਆ ਕਿ ਇਸ ਕੈਂਪ ਵਿੱਚ ਸਿਵਲ ਹਸਪਤਾਲ ਮੁਹਾਲੀ ਦੇ ਸੀਨੀਅਰ ਡਾ. ਹਰਮਿੰਦਰ ਸਿੰਘ ਦੀ ਅਗਵਾਈ ਹੇਠ ਮੈਡੀਕਲ ਟੀਮ ਵੱਲੋਂ ਸਮੂਹ ਜੱਜਾਂ, ਵਕੀਲਾਂ ਅਤੇ ਸਟਾਫ਼ ਦਾ ਟੀਕਾਕਰਨ ਕੀਤਾ ਗਿਆ।
ਉਨ੍ਹਾਂ ਦੱਸਿਆ ਕਿ ਸਮੂਹ ਬਾਰ ਵੱਲੋਂ ਮੰਗ ਕੀਤੀ ਗਈ ਸੀ। ਜਿਸ ਤੋਂ ਬਾਅਦ ਸਮੂਹ ਵਕੀਲਾਂ, ਜੱਜਾਂ ਅਤੇ ਅਦਾਲਤੀ ਸਟਾਫ਼ ਲਈ ਇਸ ਕੈਂਪ ਦਾ ਪ੍ਰਬੰਧ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਆਉਣ ਵਾਲੇ ਦਿਨਾਂ ਵਿੱਚ ਕਰੋਨਾ ਟੀਕਾਕਰਨ ਦੀ ਦੂਜੀ ਖੁਰਾਕ ਦਾ ਕੈਂਪ ਲਗਾਇਆ ਜਾਵੇਗਾ ਅਤੇ ਸਮੂਹ ਵਕੀਲਾਂ, ਜੱਜਾਂ ਅਤੇ ਸਟਾਫ਼ ਨੂੰ ਕਰੋਨਾ ਤੋਂ ਬਚਾਉਣ ਲਈ ਸਾਰੇ ਜ਼ਰੂਰੀ ਕਦਮ ਚੁੱਕੇ ਜਾਣਗੇ ਤਾਂ ਕਿ ਜਲਦੀ ਤੋਂ ਜਲਦੀ ਅਦਾਲਤ ਦਾ ਕੰਮ ਲੀਹ ’ਤੇ ਆ ਸਕੇ ਅਤੇ ਲੋਕਾਂ ਨੂੰ ਇਨਸਾਫ਼ ਮਿਲ ਸਕੇ।
ਇਸ ਮੌਕੇ ਸੀਨੀਅਰ ਐਡਵੋਕੇਟ ਹਰਬੰਤ ਸਿੰਘ, ਸੁਸ਼ੀਲ ਅੱਤਰੀ, ਦਵਿੰਦਰ ਵੱਤਸ, ਕੁਲਦੀਪ ਸਿੰਘ ਰਠੌੜ, ਕਨਵਰ ਜੋਰਾਵਰ ਸਿੰਘ, ਗਗਨਦੀਪ ਸਿੰਘ, ਨੀਰੂ ਥਰੇਜਾ, ਸੁਸ਼ੀਲ ਅੱਤਰੀ, ਨਰਪਿੰਦਰ ਸਿੰਘ ਰੰਗੀ, ਸੈਕਟਰੀ ਬਾਰ ਕੌਂਸਲ ਬਲਜਿੰਦਰ ਸਿੰਘ ਸੈਣੀ, ਸੰਜੀਵ ਮੈਣੀ, ਸਨੇਹਪ੍ਰੀਤ ਸਿੰਘ, ਰਜੇਸ਼ ਗੁਪਤਾ, ਸੰਦੀਪ ਸਿੰਘ ਲੱਖਾ, ਜਰਨੈਲ ਸਿੰਘ ਵੜਿੰਗ, ਅਮਰਜੀਤ ਸਿੰਘ ਰੁਪਾਲ, ਗੁਰਬੀਰ ਸਿੰਘ ਅੰਟਾਲ, ਹਰਕਿਸ਼ਨ ਸਿੰਘ, ਮੋਹਿਤ ਵਰਮਾ, ਅਕਸ਼ ਚੇਤਲ, ਵਿਕਾਸ ਸ਼ਰਮਾ, ਦਮਨਜੀਤ ਸਿੰਘ ਧਾਲੀਵਾਲ, ਹਰਜਿੰਦਰ ਸਿੰਘ ਢਿੱਲੋਂ, ਹਰਪ੍ਰੀਤ ਸਿੰਘ ਬਡਾਲੀ, ਗੁਰਪ੍ਰੀਤ ਸਿੰਘ ਖਟੜਾ, ਜਤਿੰਦਰ ਜੋਸ਼ੀ, ਹਰਵਿੰਦਰ ਸੈਣੀ, ਨਰਿੰਦਰ ਸਿੰਘ ਚਤਾਮਲੀ ਅਤੇ ਪੰਕਜ ਸਿੱਕਾ ਸਮੇਤ ਵੱਡੀ ਗਿਣਤੀ ਵਕੀਲ ਹਾਜ਼ਰ ਸਨ।