Nabaz-e-punjab.com

ਕਰੋਨਾ ਵਾਇਰਸ: ਜ਼ਮੀਨੀ ਸਥਿਤੀ ਦਾ ਜਾਇਜ਼ਾ ਲੈਣ ਲਈ ਸਿਹਤ ਮੰਤਰੀ ਵੱਲੋਂ ਸਰਕਾਰੀ ਹਸਪਤਾਲ ਦਾ ਅਚਨਚੇਤ ਦੌਰਾ

ਪੀੜਤਾਂ ਦੀ ਦੇਖਭਾਲ ਤੇ ਸਮੁੱਚੇ ਪ੍ਰਬੰਧਾਂ ’ਤੇ ਤਸੱਲੀ ਪ੍ਰਗਟਾਈ, ਡਾਕਟਰਾਂ ਤੇ ਸਟਾਫ਼ ਦੀ ਹੌਸਲਾ ਅਫ਼ਜਾਈ ਕੀਤੀ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 8 ਅਪਰੈਲ:
ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਆਪਣੇ ਸ਼ਹਿਰ ਸਮੇਤ ਸਮੁੱਚੇ ਮੁਹਾਲੀ ਜ਼ਿਲ੍ਹੇ ਵਿੱਚ ਕਰੋਨਾਵਾਇਰਸ ਦੇ ਇਲਾਜ ਸਬੰਧੀ ਜ਼ਮੀਨੀ ਸਥਿਤੀ ਦਾ ਜਾਇਜ਼ਾ ਲੈਣ ਲਈ ਬੁੱਧਵਾਰ ਨੂੰ ਇੱਥੋਂ ਦੇ ਫੇਜ਼-6 ਸਥਿਤ ਜ਼ਿਲ੍ਹਾ ਪੱਧਰੀ ਸਰਕਾਰੀ ਹਸਪਤਾਲ ਦਾ ਅਚਨਚੇਤ ਦੌਰਾ ਕੀਤਾ। ਇਸ ਦੌਰਾਨ ਸਿਹਤ ਮੰਤਰੀ ਨੇ ਕਰੋਨਾਵਾਇਰਸ ਦੇ ਪੀੜਤ ਮਰੀਜ਼ਾਂ ਦੇ ਇਲਾਜ ਦਾ ਜਾਇਜ਼ਾ ਲੈਣ ਸਮੇਤ ਵੱਖ-ਵੱਖ ਕਿਸਮਾਂ ਦੇ ਉਪਕਰਣਾਂ ਅਤੇ ਦਵਾਈਆਂ ਅਤੇ ਸੈਨੇਟਾਈਜੇਸ਼ਨ ਪ੍ਰਬੰਧਾਂ ਦਾ ਜਾਇਜਾ ਲਿਆ। ਮੰਤਰੀ ਨੇ ਸ਼ੱਕੀ ਵਿਅਕਤੀਆਂ ਦੀ ਮੈਡੀਕਲ ਜਾਂਚ ਦਾ ਕੋਲ ਖੜ ਕੇ ਨਿਰੀਖਣ ਕੀਤਾ ਅਤੇ ਡਾਕਟਰਾਂ ਅਤੇ ਹੋਰ ਮੈਡੀਕਲ ਸਟਾਫ਼ ਨਾਲ ਵੀ ਗੱਲਬਾਤ ਕੀਤੀ ਅਤੇ ਉਨ੍ਹਾਂ ਦੀਆਂ ਲੋੜਾਂ ਦਾ ਪਤਾ ਲਗਾਇਆ।
ਸ੍ਰੀ ਸਿੱਧੂ ਨੇ ਸਾਰੇ ਪ੍ਰਬੰਧਾਂ ’ਤੇ ਤਸੱਲੀ ਪ੍ਰਗਟ ਕਰਦਿਆਂ ਸਿਵਲ ਸਰਜਨ ਡਾ. ਮਨਜੀਤ ਸਿੰਘ ਅਤੇ ਜ਼ਿਲ੍ਹਾ ਐਪੀਡੀਮੋਲੋਜਿਸਟ ਤੇ ਨੋਡਲ ਅਫ਼ਸਰ ਡਾ. ਹਰਮਨਦੀਪ ਕੌਰ ਸਮੇਤ ਸਾਰੇ ਡਾਕਟਰਾਂ ਅਤੇ ਸਟਾਫ਼ ਦੀ ਹੌਸਲਾ ਅਫਜਾਈ ਕੀਤੀ। ਉਨ੍ਹਾਂ ਡਾਕਟਰਾਂ ਤੇ ਸਟਾਫ਼ ਨੂੰ ਸੇਵਾ ਭਾਵਨਾ ਨਾਲ ਡਿਊਟੀ ਨਿਭਾਉਣ ਲਈ ਪ੍ਰੇਰਦਿਆਂ ਭਰੋਸਾ ਦਿੱਤਾ ਕਿ ਮੈਡੀਕਲ ਟੀਮ ਨੂੰ ਸਾਰੇ ਲੋੜੀਂਦੇ ਉਪਕਰਣ ਅਤੇ ਪੈਰਾਫੇਰੀਅਲ ਮੁਹੱਈਆ ਕਰਵਾਏ ਜਾਣਗੇ। ਉਨ੍ਹਾਂ ਕਿਹਾ ਕਿ ਸਟਾਫ਼ ਦੀ ਸਖ਼ਤ ਮਿਹਨਤ ਅਤੇ ਲਗਨ ਨਾਲ ਪੀੜਤ ਮਰੀਜ਼ ਠੀਕ ਹੋ ਰਹੇ ਹਨ ਅਤੇ ਹੁਣ ਤੱਕ 5 ਮਰੀਜ਼ ਘਰ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਕਰੋਨਾਵਾਇਰਸ ਵਿਰੁੱਧ ਇਸ ਲੜਾਈ ਵਿੱਚ ਸਾਨੂੰ ਸਾਰਿਆਂ ਨੂੰ ਇਕੱਠੇ ਹੋਣ ਦੀ ਲੋੜ ਹੈ।
ਇਸ ਮੌਕੇ ਪ੍ਰਾਪਰਟੀ ਕੰਸਲਟੈਂਟਸ ਐਸੋਸੀਏਸ਼ਨ ਚੰਡੀਗੜ੍ਹ ਨੇ 2 ਥਰਮਾਮੀਟਰ ਗੰਨਾਂ ਸਮੇਤ 50 ਪੀਪੀਈ ਕਿੱਟਾਂ, 1 ਹਜ਼ਾਰ ਟ੍ਰਿਪਲ ਲੇਅਰ ਮਾਸਕ, 100 ਐਨ-95 ਮਾਸਕ ਵੰਡੇ। ਇਸ ਮੌਕੇ ਸਿਵਲ ਸਰਜਨ ਡਾ. ਮਨਜੀਤ ਸਿੰਘ, ਐਸਐਮਓ ਡਾ. ਅਰੀਤ ਕੌਰ, ਡਾ. ਵਿਜੈ ਭਗਤ ਪ੍ਰਾਪਰਟੀ ਕੰਸਲਟੈਂਟਸ ਐਸੋਸੀਏਸ਼ਨ ਦੇ ਚੇਅਰਮੈਨ ਕਮਲਜੀਤ ਸਿੰਘ, ਪ੍ਰਧਾਨ ਕਮਲ ਗੁਪਤਾ ਅਤੇ ਵਿੱਤ ਸਕੱਤਰ ਮਨਪ੍ਰੀਤ ਸਿੰਘ ਸ਼ਾਮਲ ਸਨ।

Load More Related Articles
Load More By Nabaz-e-Punjab
Load More In General News

Check Also

AAP opposes post of Chief Secretary in Chandigarh, says – An attempt to weaken Punjab’s Claim

AAP opposes post of Chief Secretary in Chandigarh, says – An attempt to weaken Punja…