nabaz-e-punjab.com

ਕਰੋਨਾ ਵਾਇਰਸ: ਪੰਜਾਬ ਵਿੱਚ ਹਾਲਾਤ ਪੂਰੀ ਤਰ੍ਹਾਂ ਕਾਬੂ ਹੇਠ: ਸਿਹਤ ਮੰਤਰੀ

ਚੀਨ ਤੇ ਹੋਰ ਪ੍ਰਭਾਵਿਤ ਦੇਸ਼ਾਂ ਦੀ ਯਾਤਰਾ ਕਰਨ ਵਾਲੇ 17 ਯਾਤਰੀਆਂ ਨੂੰ ਨਿਗਰਾਨੀ ਹੇਠ ਰੱਖਿਆ: ਸਿੱਧੂ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 29 ਜਨਵਰੀ:
ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਦੱਸਿਆ ਕਿ ਮੁਹਾਲੀ ਸਮੇਤ ਪੂਰੇ ਪੰਜਾਬ ਵਿੱਚ ਕਰੀਬ 17 ਸ਼ੱਕੀ ਮਰੀਜ਼ਾਂ ਬਾਰੇ ਜਾਣਕਾਰੀ ਮਿਲੀ ਹੈ ਪ੍ਰੰਤੂ ਹੁਣ ਤੱਕ ਕਿਸੇ ਮਰੀਜ਼ ਨੂੰ ਕਰੋਨਾ ਵਾਇਰਸ ਦੀ ਪੁਸ਼ਟੀ ਨਹੀਂ ਹੋਈ ਹੈ। ਸੂਬੇ ਵਿੱਚ ਹਾਲਾਤ ਪੂਰੀ ਤਰ੍ਹਾਂ ਕਾਬੂ ਹੇਠ ਹਨ। ਇਸ ਸਬੰਧੀ ਸਮੂਹ ਜ਼ਿਲ੍ਹਾ ਪੱਧਰੀ ਸਰਕਾਰੀ ਹਸਪਤਾਲਾਂ ਵਿੱਚ ਸਪੈਸ਼ਲ ਵਾਰਡ ਬਣਾ ਗਏ ਹਨ। ਉਨ੍ਹਾਂ ਦੱਸਿਆ ਕਿ ਚੀਨ ਅਤੇ ਕਰੋਨਾ ਵਾਇਰਸ ਤੋਂ ਪ੍ਰਭਾਵਿਤ ਹੋਰ ਦੇਸ਼ਾਂ ਦੀ ਯਾਤਰਾ ਕਰਨ ਵਾਲੇ 17 ਯਾਤਰੀਆਂ ਨੂੰ ਨਿਗਰਾਨੀ ਅਧੀਨ ਰੱਖਿਆ ਗਿਆ ਹੈ।
ਸ੍ਰੀ ਸਿੱਧੂ ਨੇ ਦੱਸਿਆ ਕਿ ਹੁਸ਼ਿਆਰਪੁਰ ਨਾਲ ਸਬੰਧਤ ਮਹਿਲਾ ਮਰੀਜ਼ ਜਿਸ ਦੀ ਚੀਨ ਦੇ ਹਵਾਈ ਅੱਡੇ ਵਿੱਚ ਸਟੇਅ ਸੀ ਦਾ ਪਤਾ ਚੱਲਿਆ ਹੈ, ਜਿਸ ਦੀ ਡਾਕਟਰਾਂ ਵੱਲੋਂ ਜਾਂਚ ਕੀਤੀ ਗਈ ਅਤੇ ਉਸ ਨੂੰ ਘਰ ਵਿੱਚ ਵੱਖਰਾ ਰੱਖਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਅਟਾਰੀ ਸਰਹੱਦ ਅਤੇ ਗੁਰਦਾਸਪੁਰ ਦੇ ਡੇਰਾ ਬਾਬਾ ਨਾਨਕ ਵਿੱਚ ਨਜ਼ਰ ਰੱਖਣ ਲਈ ਦੋਵੇਂ ਥਾਵਾਂ ’ਤੇ ਮੈਡੀਕਲ ਚੈੱਕ ਪੋਸਟ ਬਣਾਈ ਗਈ ਹੈ। ਉਨ੍ਹਾਂ ਕਿਹਾ ਕਿ ਇਸ ਸਮਰਪਿਤ ਮੈਡੀਕਲ ਚੈੱਕ ਪੋਸਟ ਨਾਲ ਪਾਕਿਸਤਾਨ ਦੀ ਯਾਤਰਾ ਕਰਨ ਵਾਲੇ ਲੋਕਾਂ ਵਿੱਚ ਜਾਗਰੂਕਤਾ ਵੀ ਪੈਦਾ ਕੀਤੀ ਗਈ ਹੈ ਅਤੇ ਉਨ੍ਹਾਂ ਨੂੰ ਚੀਨ ਦੀ ਯਾਤਰਾ ਅਤੇ ਵਾਇਰਸ ਦੇ ਲੱਛਣ ਹੋਣ ਸਬੰਧੀ ਸਵੈ-ਘੋਸ਼ਣਾ ਦੇਣ ਲਈ ਕਿਹਾ ਗਿਆ ਹੈ। ਉਨ੍ਹਾਂ ਦੱਸਿਆ ਕਿ ਅੱਜ ਅੰਮ੍ਰਿਤਸਰ ਹਵਾਈ ਅੱਡੇ ਲਈ ਤਿੰਨ ਉਡਾਣਾਂ ਸਨ ਅਤੇ ਸ਼ਾਮ 4 ਵਜੇ ਤੱਕ ਸਿਰਫ਼ ਇੱਕ ਉਡਾਣ ਪਹੁੰਚੀ। ਉਨ੍ਹਾਂ ਦੱਸਿਆ ਕਿ ਮੈਡੀਕਲ ਟੀਮਾਂ ਵੱਲੋਂ 186 ਯਾਤਰੀਆਂ ਦੀ ਸਕਰੀਨਿੰਗ ਕੀਤੀ ਗਈ ਅਤੇ ਕਿਸੇ ਵਿੱਚ ਵੀ ਇਸ ਵਾਇਰਸ ਦੇ ਲੱਛਣ ਨਹੀਂ ਪਾਏ ਗਏ ਅਤੇ ਅੱਗੇ ਆਉਣ ਵਾਲੀਆਂ ਉਡਾਣਾਂ ਦੀ ਦੀ ਸਕਰੀਨਿੰਗ ਲਈ ਟੀਮਾਂ ਤਿਆਰ ਹਨ।
ਸ੍ਰੀ ਸਿੱਧੂ ਨੇ ਦੱਸਿਆ ਕਿ ਕੋਰੋਨਾ ਵਾਇਰਸ ਦੇ ਉੱਭਰ ਰਹੇ ਖ਼ਤਰੇ ਦੇ ਮੱਦੇਨਜ਼ਰ ਡਾਕਟਰਾਂ ਅਤੇ ਪੈਰਾ ਮੈਡੀਕਲ ਸਟਾਫ਼ ਦੀਆਂ ਟੀਮਾਂ 24 ਘੰਟੇ ਸਰਗਰਮ ਹਨ। ਉਨ੍ਹਾਂ ਦੱਸਿਆ ਕਿ ਕਰੋਨਾ ਵਾਇਰਸ ਸਬੰਧੀ ਕਿਸੇ ਵੀ ਤਰ੍ਹਾਂ ਦੀ ਸੂਚਨਾ ਲਈ 104 ਹੈਲਪਲਾਈਨ ਨੰਬਰ 24 ਘੰਟੇ ਚਾਲੂ ਹੈ। ਕਰੋਨਾ ਵਾਇਰਸ ਸਬੰਧੀ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਲਈ ਕੋਈ ਵੀ ਵਿਅਕਤੀ ਇਸ ਨੰਬਰ ’ਤੇ ਸੰਪਰਕ ਕਰ ਸਰਦਾ ਹੈ। ਸਿਹਤ ਮੰਤਰੀ ਨੇ ਅਪੀਲ ਕੀਤੀ ਕਿ ਕੋਈ ਵੀ ਵਿਅਕਤੀ ਜੋ ਚੀਨ ਦੀ ਯਾਤਰਾ ਕਰ ਚੁੱਕਾ ਹੈ ਅਤੇ 1 ਜਨਵਰੀ 2020 ਤੋਂ ਭਾਰਤ ਆਇਆ ਹੈ, ਨੂੰ ਨਜ਼ਦੀਕੀ ਸਰਕਾਰੀ ਹਸਪਤਾਲ ਨੂੰ ਰਿਪੋਰਟ ਕਰਨੀ ਚਾਹੀਦੀ ਹੈ ਜਾਂ 104 ਹੈਲਪਲਾਈਨ ਨੰਬਰ ਤੇ ਫੋਨ ਕਰਨਾ ਚਾਹੀਦਾ ਹੈ ਤਾਂ ਜੋ ਸਿਹਤ ਵਿਭਾਗ ਉਨ੍ਹਾਂ ਦੀ ਸਿਹਤ ਦੀ ਜਾਂਚ ਕਰਕੇ ਜ਼ਰੂਰੀ ਉਪਾਅ ਕਰ ਸਕੇ।

Load More Related Articles
Load More By Nabaz-e-Punjab
Load More In General News

Check Also

ਪੰਜਾਬ ਦੀਆਂ ਮੰਡੀ ਬੋਰਡ ਦੀ ਆਮਦਨ ਵਧਾਉਣ ਤੇ ਹੋਰ ਕਾਰਜਾਂ ਦੀ ਸਮੀਖਿਆ, ਜ਼ਰੂਰੀ ਹਦਾਇਤਾਂ ਜਾਰੀ

ਪੰਜਾਬ ਦੀਆਂ ਮੰਡੀ ਬੋਰਡ ਦੀ ਆਮਦਨ ਵਧਾਉਣ ਤੇ ਹੋਰ ਕਾਰਜਾਂ ਦੀ ਸਮੀਖਿਆ, ਜ਼ਰੂਰੀ ਹਦਾਇਤਾਂ ਜਾਰੀ ਮੀਟਿੰਗ ਵਿੱਚ…