ਲਾਇਨਜ਼ ਕਲੱਬ ਮੁਹਾਲੀ ਦੇ ਨਵੇਂ ਪ੍ਰਧਾਨ ਤੇ ਸਮੁੱਚੀ ਟੀਮ ਦਾ ਤਾਜਪੋਸ਼ੀ ਸਮਾਗਮ

ਜ਼ਿਲ੍ਹਾ ਗਵਰਨਰ ਨਾਕੇਸ਼ ਗਰਗ ਨੇ ਕਲੱਬ ਦਾ ਸੋਵੀਨਾਰ ਕੀਤਾ ਰਿਲੀਜ਼

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 13 ਸਤੰਬਰ:
ਇੱਥੋਂ ਦੇ ਸੈਕਟਰ118 ਸਥਿਤ ਟੀਡੀਆਈ ਸਿਟੀ ਵਿਖੇ ਲਾਇਨਜ਼ ਕਲੱਬ ਮੁਹਾਲੀ ਦੇ ਚੁਣੇ ਗਏ ਪ੍ਰਧਾਨ ਹਰਿੰਦਰਪਾਲ ਸਿੰਘ ਹੈਰੀ ਅਤੇ ਸਮੁੱਚੀ ਟੀਮ ਦਾ ਤਾਜਪੋਸ਼ੀ ਸਮਾਗਮ ਅਤੇ ਚਾਰਟਰ ਨਾਈਟ ਦਾ ਆਯੋਜਨ ਕੀਤਾ ਗਿਆ ਅਤੇ ਸਮੂਹ ਅਹੁਦੇਦਾਰਾਂ ਨੂੰ ਸਮਾਜ ਸੇਵਾ ਪ੍ਰਤੀ ਸਮਰਪਿਤ ਰਹਿਣ ਦੀ ਸਹੁੰ ਚੁਕਾਈ ਗਈ। ਲਾਇਨਜ਼ ਕਲੱਬਜ਼-321ਐਫ਼ ਦੇ ਜ਼ਿਲ੍ਹਾ ਗਵਰਨਰ ਐਮਜੇਐਫ਼ ਨਾਕੇਸ਼ ਗਰਗ ਨੇ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਜਦੋਂਕਿ ਵਾਈਸ ਜ਼ਿਲ੍ਹਾ ਗਵਰਨਰ ਜੀਐਸ ਕਾਲਰਾ, ਜ਼ਿਲ੍ਹਾ 321-ਐਫ਼ ਦੇ ਜ਼ਿਲ੍ਹਾ ਕੈਬਨਿਟ ਕੈਸ਼ੀਅਰ ਸ਼ਾਮ ਗੌਤਮ, ਖੇਤਰੀ ਚੇਅਰਮੈਨ ਹਰੀਸ਼ ਗੋਇਲ, ਜ਼ੋਨ ਚੇਅਰਪਰਸਨ ਜਸਵਿੰਦਰ ਸਿੰਘ, ਹਰਪ੍ਰੀਤ ਅਟਵਾਲ ਅਤੇ ਕਲੱਬ ਦੇ ਚਾਰਟਰ ਮੈਂਬਰਾਂ ਨੇ ਵਿਸ਼ੇਸ਼ ਮਹਿਮਾਨ ਵਜੋਂ ਹਾਜ਼ਰੀ ਭਰੀ।
ਇਸ ਮੌਕੇ ਜ਼ਿਲ੍ਹਾ ਗਵਰਨਰ ਨਾਕੇਸ਼ ਗਰਗ ਨੇ ਨਵੇਂ ਚੁਣੇ ਗਏ ਪ੍ਰਧਾਨ ਹਰਿੰਦਰਪਾਲ ਸਿੰਘ ਹੈਰੀ, ਸਕੱਤਰ ਤਰਨਜੋਤ ਪਾਹਵਾ, ਕੈਸ਼ੀਅਰ ਅਮਨਦੀਪ ਸਿੰਘ ਗੁਲਾਟੀ ਅਤੇ ਹੋਰਨਾਂ ਅਹੁਦੇਦਾਰਾਂ ਨੂੰ ਸਹੁੰ ਚੁਕਾਈ ਗਈ ਅਤੇ ਕਲੱਬ ਦੀ ਅਖੰਡਤਾ ਅਤੇ ਮਰਿਆਦਾ ਤੋਂ ਜਾਣੂ ਕਰਵਾਇਆ। ਉਨ੍ਹਾਂ ਕਲੱਬ ਦੀਆਂ ਗਤੀਵਿਧੀਆਂ ਨਾਲ ਸਬੰਧਤ ਸੋਵੀਨਰ ਵੀ ਰਿਲੀਜ਼ ਕੀਤਾ। ਕਲੱਬ ਦੇ ਚਾਰਟਰ ਪ੍ਰਧਾਨ ਜਥੇਦਾਰ ਅਮਰੀਕ ਸਿੰਘ ਮੁਹਾਲੀ ਨੇ ਸਾਰੇ ਮਹਿਮਾਨਾਂ, ਅਹੁਦੇਦਾਰਾਂ ਅਤੇ ਕਲੱਬ ਮੈਂਬਰਾਂ ਦਾ ਸਮਾਗਮ ਵਿੱਚ ਪਹੁੰਚਣ ’ਤੇ ਧੰਨਵਾਦ ਕੀਤਾ ਅਤੇ ਸਾਬਕਾ ਪ੍ਰਧਾਨ ਜੇਪੀਐਸ ਸਹਿਦੇਵ ਦੇ ਕਾਰਜਕਾਲ ਦੌਰਾਨ ਹੋਏ ਕੰਮਾਂ ਦੀ ਸ਼ਲਾਘਾ ਕੀਤੀ। ਕੈਸ਼ੀਅਰ ਅਮਨਦੀਪ ਸਿੰਘ ਗੁਲਾਟੀ ਨੇ ਲੇਖਾ-ਜੋਖਾ ਰਿਕਾਰਡ ਪੇਸ਼ ਕੀਤਾ। ਜਿਸ ਦੀ ਸਾਰਿਆਂ ਨੇ ਸ਼ਲਾਘਾ ਕੀਤੀ। ਹਰਪ੍ਰੀਤ ਅਟਵਾਲ ਨੇ ਵਧੀਆ ਸੇਵਾਵਾਂ ਵਾਲੇ ਮੈਂਬਰਾਂ ਨੂੰ ਸਨਮਾਨ ਪੱਤਰ ਦੇ ਕੇ ਸਨਮਾਨਿਤ ਕੀਤਾ। ਇਸ ਤੋਂ ਪਹਿਲਾਂ ਕਲੱਬ ਦੇ ਨਵੇਂ ਪ੍ਰਧਾਨ ਹਰਿੰਦਰਪਾਲ ਸਿੰਘ ਹੈਰੀ ਨੇ ਪਿਛਲੇ ਸਮੇਂ ਦੌਰਾਨ ਕੀਤੀਆਂ ਗਤੀਵਿਧੀਆਂ ਬਾਰੇ ਦੱਸਦਿਆਂ ਭਵਿੱਖ ਦੀਆਂ ਯੋਜਨਾਵਾਂ ਬਾਰੇ ਚਾਨਣਾ ਪਾਇਆ। ਅਖੀਰ ਵਿੱਚ ਉਨ੍ਹਾਂ ਨੇ ਸਾਰੇ ਮਹਿਮਾਨਾਂ ਦਾ ਧੰਨਵਾਦ ਕੀਤਾ। ਜੇਐਸ ਰਾਹੀ ਨੇ ਮੰਚ ਸੰਚਾਲਕ ਕੀਤਾ।

Load More Related Articles

Check Also

ਸੇਵਾਮੁਕਤ ਅਧਿਕਾਰੀਆਂ ਨੂੰ ਪਹਿਲ ਦੇ ਆਧਾਰ ’ਤੇ ਬਕਾਇਆਂ ਦਾ ਭੁਗਤਾਨ ਕਰੇ ਸਰਕਾਰ

ਸੇਵਾਮੁਕਤ ਅਧਿਕਾਰੀਆਂ ਨੂੰ ਪਹਿਲ ਦੇ ਆਧਾਰ ’ਤੇ ਬਕਾਇਆਂ ਦਾ ਭੁਗਤਾਨ ਕਰੇ ਸਰਕਾਰ ਨਬਜ਼-ਏ-ਪੰਜਾਬ, ਮੁਹਾਲੀ, 26…