Nabaz-e-punjab.com

ਕਰੋਨਾਵਾਇਰਸ: ਮੁਹਾਲੀ ਜ਼ਿਲ੍ਹੇ ਵਿੱਚ 11 ਮੌਤਾਂ, 749 ਨਵੇਂ ਮਾਮਲੇ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 26 ਅਪਰੈਲ:
ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਵਿੱਚ ਕਰੋਨਾ ਮਹਾਮਾਰੀ ਦਾ ਪ੍ਰਕੋਪ ਲਗਾਤਾਰ ਵਧਦਾ ਜਾ ਰਿਹਾ ਹੈ। ਮੁਹਾਲੀ ਦੇ ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਨੇ ਦੱਸਿਆ ਕਿ ਮੁਹਾਲੀ ਜ਼ਿਲ੍ਹੇ ਵਿੱਚ ਸੋਮਵਾਰ ਨੂੰ ਕਰੋਨਾ ਮਹਾਮਾਰੀ ਦੇ 749 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਤਰ੍ਹਾਂ ਸਮੁੱਚੇ ਜ਼ਿਲ੍ਹੇ ਵਿੱਚ ਕਰੋਨਾ ਪੀੜਤ ਮਰੀਜ਼ਾਂ ਦੀ ਗਿਣਤੀ ਵੱਧ ਕੇ 42 ਹਜ਼ਾਰ 611 ’ਤੇ ਪਹੁੰਚ ਗਈ ਹੈ। ਉਂਜ ਨਾਲ-ਨਾਲ ਕਰੋਨਾ ਪੀੜਤ ਮਰੀਜ਼ ਠੀਕ ਹੋ ਕੇ ਆਪਣੇ ਘਰਾਂ ਵਿੱਚ ਪਰਤ ਰਹੇ ਹਨ। ਅੱਜ 585 ਪੀੜਤ ਮਰੀਜ਼ ਠੀਕ ਹੋ ਕੇ ਆਪਣੇ ਘਰ ਪਹੁੰਚ ਗਏ ਹਨ। ਉਨ੍ਹਾਂ ਦੱਸਿਆ ਕਿ ਅੱਜ 11 ਹੋਰ ਕਰੋਨਾ ਪੀੜਤਾਂ ਦੀ ਮੌਤ ਹੋ ਗਈ ਅਤੇ ਹੁਣ ਤੱਕ 556 ਕਰੋਨਾ ਪੀੜਤ ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ।
ਉਨ੍ਹਾਂ ਦੱਸਿਆ ਕਿ ਮੁਹਾਲੀ ਸ਼ਹਿਰੀ ਖੇਤਰ ਵਿੱਚ 218 ਵਿਅਕਤੀਆਂ ਰਿਪੋਰਟ ਕਰੋਨਾ ਪਾਜ਼ੇਟਿਵ ਆਈ ਹੈ ਜਦੋਂਕਿ ਬਨੂੜ ਵਿੱਚ 5, ਬੂਥਗੜ੍ਹ ਵਿੱਚ 7, ਕੁਰਾਲੀ ਵਿੱਚ 14, ਲਾਲੜੂ ਵਿੱਚ 16, ਘੜੂੰਆਂ ਵਿੱਚ 27, ਖਰੜ ਵਿੱਚ 84, ਡੇਰਾਬੱਸੀ ਵਿੱਚ 87 ਅਤੇ ਢਕੋਲੀ ਵਿੱਚ 291 ਵਿਅਕਤੀ ਕਰੋਨਾ ਤੋਂ ਪੀੜਤ ਪਾਏ ਗਏ ਹਨ। ਉਨ੍ਹਾਂ ਦੱਸਿਆ ਕਿ ਇਸ ਸਮੇਂ 8151 ਕਰੋਨਾ ਮਹਾਮਾਰੀ ਦੇ ਨਵੇਂ ਐਕਟਿਵ ਕੇਸ ਹਨ ਅਤੇ ਹੁਣ ਤੱਕ 33 ਹਜ਼ਾਰ 904 ਮਰੀਜ਼ ਸਿਹਤਯਾਬ ਹੋ ਕੇ ਆਪਣੇ ਘਰ ਪਰਤ ਚੁੱਕੇ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਕਰੋਨਾ ਤੋਂ ਬਚਾਅ ਲਈ ਨਿਯਮਾਂ ਦੀ ਪਾਲਣਾ ਕਰਦੇ ਹੋਏ ਆਪਣੇ ਮੂੰਹ ਦੇ ਮਾਸਕ ਪਾਉਣਾ ਯਕੀਨੀ ਬਣਾਉਣ। ਉਨ੍ਹਾਂ ਕਿਹਾ ਕਿ ਇਕਾਂਤਵਾਸ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ’ਤੇ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ।

Load More Related Articles
Load More By Nabaz-e-Punjab
Load More In Awareness/Campaigns

Check Also

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ ਜੇ…