Nabaz-e-punjab.com

ਕਰੋਨਾਵਾਇਰਸ: ਮੁਹਾਲੀ ਜ਼ਿਲ੍ਹੇ ਵਿੱਚ 11 ਮੌਤਾਂ, 802 ਨਵੇਂ ਮਾਮਲੇ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 24 ਅਪਰੈਲ:
ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਵਿੱਚ ਕਰੋਨਾ ਮਹਾਮਾਰੀ ਦੀ ਦੂਜੀ ਲਹਿਰ ਦੇ ਚੱਲਦਿਆਂ ਲਗਾਤਾਰ ਕਰੋਨਾ ਮਾਮਲਿਆਂ ਵਿੱਚ ਵਾਧਾ ਹੁੰਦਾ ਜਾ ਰਿਹਾ ਹੈ। ਜਿਸ ਕਾਰਨ ਸਥਾਨਕ ਲੋਕ ਫਿਰ ਤੋਂ ਭੈਅ-ਭੀਤ ਹੋ ਗਏ ਹਨ ਅਤੇ ਅੱਜ 11 ਹੋਰ ਵਿਅਕਤੀਆਂ ਦੀ ਮੌਤ ਹੋ ਗਈ। ਮੁਹਾਲੀ ਦੇ ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਨੇ ਦੱਸਿਆ ਕਿ ਮੁਹਾਲੀ ਜ਼ਿਲ੍ਹੇ ਵਿੱਚ ਸਨਿੱਚਰਵਾਰ ਨੂੰ ਕਰੋਨਾ ਮਹਾਮਾਰੀ ਦੇ 802 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਤਰ੍ਹਾਂ ਸਮੁੱਚੇ ਜ਼ਿਲ੍ਹੇ ਵਿੱਚ ਕਰੋਨਾ ਪੀੜਤ ਮਰੀਜ਼ਾਂ ਦੀ ਗਿਣਤੀ ਵੱਧ ਕੇ 40 ਹਜ਼ਾਰ 969 ’ਤੇ ਪਹੁੰਚ ਗਈ ਹੈ। ਉਂਜ ਨਾਲ-ਨਾਲ ਕਰੋਨਾ ਪੀੜਤ ਮਰੀਜ਼ ਠੀਕ ਹੋ ਕੇ ਆਪਣੇ ਘਰਾਂ ਵਿੱਚ ਪਰਤ ਰਹੇ ਹਨ। ਅੱਜ 351 ਪੀੜਤ ਮਰੀਜ਼ ਠੀਕ ਹੋ ਕੇ ਆਪਣੇ ਘਰ ਪਹੁੰਚ ਗਏ ਹਨ। ਉਨ੍ਹਾਂ ਦੱਸਿਆ ਕਿ ਅੱਜ 11 ਹੋਰ ਕਰੋਨਾ ਪੀੜਤਾਂ ਦੀ ਮੌਤ ਹੋ ਗਈ ਅਤੇ ਹੁਣ ਤੱਕ 540 ਕਰੋਨਾ ਪੀੜਤ ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ।
ਉਨ੍ਹਾਂ ਦੱਸਿਆ ਕਿ ਮੁਹਾਲੀ ਸ਼ਹਿਰੀ ਖੇਤਰ ਵਿੱਚ 280 ਵਿਅਕਤੀਆਂ ਰਿਪੋਰਟ ਕਰੋਨਾ ਪਾਜ਼ੇਟਿਵ ਆਈ ਹੈ ਜਦੋਂਕਿ ਲਾਲੜੂ ਵਿੱਚ 12, ਕੁਰਾਲੀ ਵਿੱਚ 19, ਬੂਥਗੜ੍ਹ ਵਿੱਚ 25, ਬਨੂੜ ਵਿੱਚ 29, ਘੜੂੰਆਂ ਵਿੱਚ 37, ਡੇਰਾਬੱਸੀ ਵਿੱਚ 80, ਢਕੋਲੀ ਵਿੱਚ 157 ਅਤੇ ਖਰੜ ਵਿੱਚ 163 ਵਿਅਕਤੀ ਕਰੋਨਾ ਤੋਂ ਪੀੜਤ ਪਾਏ ਗਏ ਹਨ। ਉਨ੍ਹਾਂ ਦੱਸਿਆ ਕਿ ਇਸ ਸਮੇਂ 8042 ਕਰੋਨਾ ਮਹਾਮਾਰੀ ਦੇ ਨਵੇਂ ਐਕਟਿਵ ਕੇਸ ਹਨ ਅਤੇ ਹੁਣ ਤੱਕ 32 ਹਜ਼ਾਰ 387 ਮਰੀਜ਼ ਸਿਹਤਯਾਬ ਹੋ ਕੇ ਆਪਣੇ ਘਰ ਪਰਤ ਚੁੱਕੇ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਕਰੋਨਾ ਤੋਂ ਬਚਾਅ ਲਈ ਨਿਯਮਾਂ ਦੀ ਪਾਲਣਾ ਕਰਦੇ ਹੋਏ ਆਪਣੇ ਮੂੰਹ ਦੇ ਮਾਸਕ ਪਾਉਣਾ ਯਕੀਨੀ ਬਣਾਉਣ। ਉਨ੍ਹਾਂ ਕਿਹਾ ਕਿ ਇਕਾਂਤਵਾਸ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ’ਤੇ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ।

Load More Related Articles
Load More By Nabaz-e-Punjab
Load More In Awareness/Campaigns

Check Also

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਸੇਵਾਦਾਰ ਵੱਲੋਂ ਮਹਿੰਦਰਾ ਮੈਕਸ ਪਿਕਅੱਪ ਗੱਡੀ ਦਾਨ

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਸੇਵਾਦਾਰ ਵੱਲੋਂ ਮਹਿੰਦਰਾ ਮੈਕਸ ਪਿਕਅੱਪ ਗੱਡੀ ਦਾਨ ਨਬਜ਼-ਏ-ਪੰਜਾਬ, ਮ…