Nabaz-e-punjab.com

ਕਰੋਨਾਵਾਇਰਸ: ਮੁਹਾਲੀ ਜ਼ਿਲ੍ਹੇ ਵਿੱਚ 14 ਮੌਤਾਂ, 1382 ਨਵੇਂ ਮਾਮਲੇ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 10 ਮਈ:
ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਵਿੱਚ ਕਰੋਨਾ ਮਹਾਮਾਰੀ ਦਾ ਪ੍ਰਕੋਪ ਲਗਾਤਾਰ ਵਧਦਾ ਜਾ ਰਿਹਾ ਹੈ। ਮੁਹਾਲੀ ਦੇ ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਨੇ ਦੱਸਿਆ ਕਿ ਮੁਹਾਲੀ ਜ਼ਿਲ੍ਹੇ ਵਿੱਚ ਸੋਮਵਾਰ ਨੂੰ ਕਰੋਨਾ ਮਹਾਮਾਰੀ ਦੇ 1382 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਤਰ੍ਹਾਂ ਸਮੁੱਚੇ ਜ਼ਿਲ੍ਹੇ ਵਿੱਚ ਕਰੋਨਾ ਪੀੜਤ ਮਰੀਜ਼ਾਂ ਦੀ ਗਿਣਤੀ ਵੱਧ ਕੇ 56 ਹਜ਼ਾਰ 140 ’ਤੇ ਪਹੁੰਚ ਗਈ ਹੈ। ਉਂਜ ਨਾਲ-ਨਾਲ ਕਰੋਨਾ ਪੀੜਤ ਮਰੀਜ਼ ਠੀਕ ਹੋ ਕੇ ਆਪਣੇ ਘਰਾਂ ਵਿੱਚ ਪਰਤ ਰਹੇ ਹਨ। ਅੱਜ 303 ਪੀੜਤ ਮਰੀਜ਼ ਠੀਕ ਹੋ ਕੇ ਆਪਣੇ ਘਰ ਪਹੁੰਚ ਗਏ ਹਨ। ਉਨ੍ਹਾਂ ਦੱਸਿਆ ਕਿ ਅੱਜ 14 ਹੋਰ ਕਰੋਨਾ ਪੀੜਤਾਂ ਦੀ ਮੌਤ ਹੋ ਗਈ ਅਤੇ ਹੁਣ ਤੱਕ 706 ਕਰੋਨਾ ਪੀੜਤ ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ।
ਡੀਸੀ ਨੇ ਦੱਸਿਆ ਕਿ ਮੁਹਾਲੀ ਸ਼ਹਿਰੀ ਖੇਤਰ ਵਿੱਚ 441 ਵਿਅਕਤੀਆਂ ਰਿਪੋਰਟ ਕਰੋਨਾ ਪਾਜ਼ੇਟਿਵ ਆਈ ਹੈ ਜਦੋਂਕਿ ਬਨੂੜ ਵਿੱਚ 12, ਕੁਰਾਲੀ ਵਿੱਚ 14, ਬੂਥਗੜ੍ਹ ਵਿੱਚ 31, ਲਾਲੜੂ ਵਿੱਚ 72, ਘੜੂੰਆਂ ਵਿੱਚ 91, ਡੇਰਾਬੱਸੀ ਵਿੱਚ 167, ਖਰੜ ਵਿੱਚ 256 ਅਤੇ ਢਕੋਲੀ ਵਿੱਚ 328 ਵਿਅਕਤੀ ਕਰੋਨਾ ਤੋਂ ਪੀੜਤ ਪਾਏ ਗਏ ਹਨ। ਉਨ੍ਹਾਂ ਦੱਸਿਆ ਕਿ ਇਸ ਸਮੇਂ 11 ਹਜ਼ਾਰ 758 ਕਰੋਨਾ ਮਹਾਮਾਰੀ ਦੇ ਨਵੇਂ ਐਕਟਿਵ ਕੇਸ ਹਨ। ਹੁਣ ਤੱਕ 43 ਹਜ਼ਾਰ 676 ਮਰੀਜ਼ ਸਿਹਤਯਾਬ ਹੋ ਕੇ ਆਪਣੇ ਘਰ ਪਰਤ ਚੁੱਕੇ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਕਰੋਨਾ ਤੋਂ ਬਚਾਅ ਲਈ ਨਿਯਮਾਂ ਦੀ ਪਾਲਣਾ ਕਰਦੇ ਹੋਏ ਆਪਣੇ ਮੂੰਹ ਦੇ ਮਾਸਕ ਪਾਉਣਾ ਯਕੀਨੀ ਬਣਾਉਣ। ਉਨ੍ਹਾਂ ਕਿਹਾ ਕਿ ਇਕਾਂਤਵਾਸ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ’ਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ।

Load More Related Articles
Load More By Nabaz-e-Punjab
Load More In Coronavirus

Check Also

ਕਰੋਨਾ ਕੇਸ: ਸਕੂਲ\ਕਾਲਜ ਬੰਦ ਪਰ ਅਧਿਆਪਕਾਂ ਦਾ ਸਕੂਲ ਆਉਣਾ ਲਾਜ਼ਮੀ, ਅਧਿਆਪਕਾਂ ’ਚ ਭਾਰੀ ਰੋਸ

ਕਰੋਨਾ ਕੇਸ: ਸਕੂਲ\ਕਾਲਜ ਬੰਦ ਪਰ ਅਧਿਆਪਕਾਂ ਦਾ ਸਕੂਲ ਆਉਣਾ ਲਾਜ਼ਮੀ, ਅਧਿਆਪਕਾਂ ’ਚ ਭਾਰੀ ਰੋਸ ਨਬਜ਼-ਏ-ਪੰਜਾਬ …