Nabaz-e-punjab.com

ਕਰੋਨਾਵਾਇਰਸ: ਮੁਹਾਲੀ ਜ਼ਿਲ੍ਹੇ ਵਿੱਚ 206 ਹੋਰ ਨਵੇਂ ਮਾਮਲੇ, 1 ਮੌਤ

ਨਬਜ਼-ਏ-ਪੰਜਾਬ ਬਿਊਰੋ, ਐਸ.ਏ.ਐਸ. ਨਗਰ (ਮੁਹਾਲੀ), 14 ਮਾਰਚ:
ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਵਿੱਚ ਕਰੋਨਾ ਮਹਾਮਾਰੀ ਦਾ ਪ੍ਰਕੋਪ ਫਿਰ ਤੋਂ ਵਧਣਾ ਸ਼ੁਰੂ ਹੋ ਗਿਆ ਹੈ। ਮੁਹਾਲੀ ਦੇ ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਨੇ ਦੱਸਿਆ ਕਿ ਮੁਹਾਲੀ ਜ਼ਿਲ੍ਹੇ ਵਿੱਚ ਅੈਤਵਾਰ ਨੂੰ ਕਰੋਨਾ ਮਹਾਮਾਰੀ ਦੇ 206 ਹੋਰ ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਤਰ੍ਹਾਂ ਸਮੁੱਚੇ ਜ਼ਿਲ੍ਹੇ ਵਿੱਚ ਕਰੋਨਾ ਪੀੜਤ ਮਰੀਜ਼ਾਂ ਦੀ ਗਿਣਤੀ ਵੱਧ ਕੇ 21 ਹਜ਼ਾਰ 862 ’ਤੇ ਪਹੁੰਚ ਗਈ ਹੈ। ਉਂਜ ਨਾਲ-ਨਾਲ ਕਰੋਨਾ ਪੀੜਤ ਮਰੀਜ਼ ਠੀਕ ਹੋ ਕੇ ਆਪਣੇ ਘਰਾਂ ਵਿੱਚ ਵੀ ਪਰਤ ਰਹੇ ਹਨ। ਅੱਜ 83 ਮਰੀਜ਼ਾਂ ਨੂੰ ਠੀਕ ਹੋਣ ਉਪਰੰਤ ਛੁੱਟੀ ਦੇ ਕੇ ਘਰ ਭੇਜ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਮੁਹਾਲੀ ਜ਼ਿਲ੍ਹੇ ਵਿੱਚ ਅੱਜ ਇੱਕ ਹੋਰ ਕਰੋਨਾ ਪੀੜਤ ਮਰੀਜ਼ ਦੀ ਮੌਤ ਹੋ ਗਈ ਜਦੋਂਕਿ ਹੁਣ ਤੱਕ 402 ਕਰੋਨਾ ਪੀੜਤ ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ।
ਸ੍ਰੀ ਦਿਆਲਨ ਨੇ ਦੱਸਿਆ ਕਿ ਇਕੱਲੇ ਮੁਹਾਲੀ ਸ਼ਹਿਰੀ ਖੇਤਰ ਵਿੱਚ 121 ਵਿਅਕਤੀਆਂ ਦੀ ਕਰੋਨਾ ਰਿਪੋਰਟ ਪਾਜ਼ੇਟਿਵ ਆਈ ਹੈ, ਜਦੋਂਕਿ ਘੜੂੰਆਂ ਤੇ ਲਾਲੜੂ ਵਿੱਚ 2-2, ਕੁਰਾਲੀ ਵਿੱਚ 7, ਡੇਰਾਬੱਸੀ ਵਿੱਚ 16, ਖਰੜ ਵਿੱਚ 24 ਅਤੇ ਢਕੌਲੀ ਵਿੱਚ 34 ਵਿਅਕਤੀ ਕਰੋਨਾ ਤੋਂ ਪੀੜਤ ਪਾਏ ਗਏ ਹਨ। ਉਨ੍ਹਾਂ ਦੱਸਿਆ ਕਿ ਇਸ ਸਮੇਂ ਮੁਹਾਲੀ ਜ਼ਿਲ੍ਹੇ ਵਿੱਚ 1359 ਕਰੋਨਾ ਮਹਾਮਾਰੀ ਦੇ ਨਵੇਂ ਕੇਸ ਐਕਟਿਵ ਹਨ ਅਤੇ ਹੁਣ ਤੱਕ 20 ਹਜ਼ਾਰ 101 ਕਰੋਨਾ ਪੀੜਤ ਮਰੀਜ਼ ਸਿਹਤਯਾਬ ਹੋ ਕੇ ਆਪਣੇ ਘਰ ਪਰਤ ਚੁੱਕੇ ਹਨ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਵਿੱਚ ਕਰੋਨਾ ਦੀ ਦੂਜੀ ਲਹਿਰ ਦਾ ਪ੍ਰਕੋਪ ਵਧਣ ਦਾ ਖ਼ਦਸ਼ਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਕਰੋਨਾ ਤੋਂ ਬਚਾਅ ਲਈ ਨਿਯਮਾਂ ਦੀ ਪਾਲਣਾ ਕਰਦੇ ਹੋਏ ਆਪਣੇ ਮੂੰਹ ਦੇ ਮਾਸਕ ਪਾਉਣਾ ਯਕੀਨੀ ਬਣਾਉਣ।

Load More Related Articles
Load More By Nabaz-e-Punjab
Load More In General News

Check Also

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਸੇਵਾਦਾਰ ਵੱਲੋਂ ਮਹਿੰਦਰਾ ਮੈਕਸ ਪਿਕਅੱਪ ਗੱਡੀ ਦਾਨ

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਸੇਵਾਦਾਰ ਵੱਲੋਂ ਮਹਿੰਦਰਾ ਮੈਕਸ ਪਿਕਅੱਪ ਗੱਡੀ ਦਾਨ ਨਬਜ਼-ਏ-ਪੰਜਾਬ, ਮ…