Share on Facebook Share on Twitter Share on Google+ Share on Pinterest Share on Linkedin ਕਰੋਨਾਵਾਇਰਸ: ਮੁਹਾਲੀ ਜ਼ਿਲ੍ਹੇ ਵਿੱਚ 385 ਹੋਰ ਨਵੇਂ ਮਾਮਲੇ, 1 ਮੌਤ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 20 ਮਾਰਚ: ਮੁਹਾਲੀ ਦੇ ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਨੇ ਦੱਸਿਆ ਕਿ ਮੁਹਾਲੀ ਜ਼ਿਲ੍ਹੇ ਵਿੱਚ ਅੱਜ ਕਰੋਨਾ ਮਹਾਮਾਰੀ ਦੇ 385 ਹੋਰ ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਤਰ੍ਹਾਂ ਸਮੁੱਚੇ ਜ਼ਿਲ੍ਹੇ ਵਿੱਚ ਕਰੋਨਾ ਪੀੜਤ ਮਰੀਜ਼ਾਂ ਦੀ ਗਿਣਤੀ ਵੱਧ ਕੇ 23 ਹਜ਼ਾਰ 297 ’ਤੇ ਪਹੁੰਚ ਗਈ ਹੈ। ਉਂਜ ਨਾਲ-ਨਾਲ ਕਰੋਨਾ ਪੀੜਤ ਮਰੀਜ਼ ਠੀਕ ਹੋ ਕੇ ਆਪਣੇ ਘਰਾਂ ਵਿੱਚ ਵੀ ਪਰਤ ਰਹੇ ਹਨ। ਅੱਜ 138 ਮਰੀਜ਼ਾਂ ਨੂੰ ਠੀਕ ਹੋਣ ਉਪਰੰਤ ਛੁੱਟੀ ਦੇ ਕੇ ਘਰ ਭੇਜ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਅੱਜ ਇਕ ਹੋਰ ਕਰੋਨਾ ਪੀੜਤ ਮਰੀਜ਼ ਦੀ ਮੌਤ ਹੋ ਗਈ ਅਤੇ ਹੁਣ ਤੱਕ 409 ਕਰੋਨਾ ਪੀੜਤ ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। ਸ੍ਰੀ ਦਿਆਲਨ ਨੇ ਦੱਸਿਆ ਕਿ ਇਕੱਲੇ ਮੁਹਾਲੀ ਸ਼ਹਿਰੀ ਖੇਤਰ ਵਿੱਚ 292 ਵਿਅਕਤੀਆਂ ਦੀ ਕਰੋਨਾ ਰਿਪੋਰਟ ਪਾਜ਼ੇਟਿਵ ਆਈ ਹੈ, ਜਦੋਂਕਿ ਕੁਰਾਲੀ ਤੇ ਘੜੂੰਆਂ ਵਿੱਚ 2-2, ਬਨੂੜ ਵਿੱਚ 4, ਲਾਲੜੂ ਵਿੱਚ 5, ਖਰੜ ਵਿੱਚ 21, ਡੇਰਾਬੱਸੀ ਵਿੱਚ 26 ਅਤੇ ਢਕੋਲੀ ਵਿੱਚ 33 ਵਿਅਕਤੀ ਕਰੋਨਾ ਤੋਂ ਪੀੜਤ ਪਾਏ ਗਏ ਹਨ। ਉਨ੍ਹਾਂ ਦੱਸਿਆ ਕਿ ਇਸ ਸਮੇਂ ਮੁਹਾਲੀ ਜ਼ਿਲ੍ਹੇ ਵਿੱਚ 2114 ਕਰੋਨਾ ਮਹਾਮਾਰੀ ਦੇ ਨਵੇਂ ਕੇਸ ਐਕਟਿਵ ਹਨ ਅਤੇ ਹੁਣ ਤੱਕ 20 ਹਜ਼ਾਰ 774 ਕਰੋਨਾ ਪੀੜਤ ਮਰੀਜ਼ ਸਿਹਤਯਾਬ ਹੋ ਕੇ ਆਪਣੇ ਘਰ ਪਰਤ ਚੁੱਕੇ ਹਨ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਵਿੱਚ ਕਰੋਨਾ ਦੀ ਦੂਜੀ ਲਹਿਰ ਦਾ ਪ੍ਰਕੋਪ ਵਧਣ ਦਾ ਖ਼ਦਸ਼ਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਕਰੋਨਾ ਤੋਂ ਬਚਾਅ ਲਈ ਨਿਯਮਾਂ ਦੀ ਪਾਲਣਾ ਕਰਦੇ ਹੋਏ ਆਪਣੇ ਮੂੰਹ ਦੇ ਮਾਸਕ ਪਾਉਣਾ ਯਕੀਨੀ ਬਣਾਉਣ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ